Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:01 am

+91 90915 01313 , +91 90916 01313

punjabbanni@gmail.com
punjabbani@yahoo.com

ਪਤੀ ਨੇ ਪਤਨੀ ਦੇ ਬੀਮੇ ਦੇ ਪੈਸੇ ਹੜੱਪਣ ਲਈ ਸੱਪ ਦੇ ਜਹਿਰ ਦਾ ਟੀਕਾ ਲਗਾਇਆ

ਪਤੀ ਨੇ ਪਤਨੀ ਦੇ ਬੀਮੇ ਦੇ ਪੈਸੇ ਹੜੱਪਣ ਲਈ ਸੱਪ ਦੇ ਜਹਿਰ ਦਾ ਟੀਕਾ ਲਗਾਇਆ

ਪਤੀ ਨੇ ਪਤਨੀ ਦੇ ਬੀਮੇ ਦੇ ਪੈਸੇ ਹੜੱਪਣ ਲਈ ਸੱਪ ਦੇ ਜਹਿਰ ਦਾ ਟੀਕਾ ਲਗਾਇਆ
ਉੱਤਰਾਖੰਡ : ਉੱਤਰਾਖੰਡ ਦੇ ਊਧਮ ਸਿੰਘ ਨਗਰ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਪਤਨੀ ਦੇ ਬੀਮੇ ਦੇ ਪੈਸੇ ਹੜੱਪਣ ਲਈ ਉਸ ਨੇ ਆਪਣੀ ਪਤਨੀ ਨੂੰ ਸੱਪ ਦੇ ਜ਼ਹਿਰ ਦਾ ਟੀਕਾ ਲਾ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ।ਦੱਸਣਯੋਗ ਹੈ ਕਿ ਪਤਨੀ ਦੀ ਮੌਤ ਹੋਣ ਤੋਂ ਬਾਅਦ ਪਤੀ ਨੇ ਲੜਕੀ ਦੇ ਮਾਮੇ ਪਰਿਵਾਰ ਨੂੰ ਇਸ ਦੀ ਖਬਰ ਕੀਤੀ ਕਿ ਉਹਨਾਂ ਦੀ ਲੜਕੀ ਨੂੰ ਸੱਪ ਵੱਢ ਗਿਆ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ। ਇਸ ਤੋਂ ਬਾਅਦ ਮ੍ਰਿਤਕਾ ਦੇ ਪਰਿਵਾਰ ਨੂੰ ਸ਼ੱਕ ਹੋਇਆ ਤੇ ਉਹਨਾਂ ਨੇ ਇਸ ਦੀ ਸ਼ਿਕਾਇਤ ਥਾਣੇ ਦੇ ਦਿੱਤੀ ਜਿਸ ਤੋਂ ਬਾਅਦ ਪੂਰੇ ਮਾਮਲਾ ਦਾ ਖੁਲਾਸਾ ਹੋਇਆ ਹੈ।ਅਜੀਤ ਸਿੰਘ ਪੁੱਤਰ ਸੋਵੀਰ ਸਿੰਘ ਵਾਸੀ ਪਿੰਡ ਕੁਕਰਝੁੰਡੀ, ਥਾਣਾ ਭਗਤਪੁਰ, ਜ਼ਿਲ੍ਹਾ ਮੁਰਾਦਾਬਾਦ, ਉੱਤਰ ਪ੍ਰਦੇਸ਼ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਛੋਟੀ ਭੈਣ ਸਲੋਨੀ ਚੌਧਰੀ ਦਾ ਵਿਆਹ ਸ਼ੁਭਮ ਚੌਧਰੀ ਪੁੱਤਰ ਵਿਜੇਪਾਲ ਸਿੰਘ ਵਾਸੀ ਪਿੰਡ ਕੁੱਕੜ ਨਾਲ ਹੋਇਆ ਸੀ। ਉਹਨਾਂ ਦਾ ਇੱਕ ਧੀ ਤੇ ਇੱਕ ਪੁੱਤਰ ਹੈ। ਸਲੋਨੀ ਦੀ 10 ਦਿਨ ਪਹਿਲਾਂ ਸ਼ੱਕੀ ਹਾਲਾਤਾਂ `ਚ ਮੌਤ ਹੋ ਗਈ ਸੀ। ਸਲੋਨੀ ਦੇ ਮਾਮੇ ਦੇ ਘਰ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਸ ਦੇ ਪਤੀ ਸ਼ੁਭਮ ਨੇ ਦੱਸਿਆ ਕਿ ਉਸ ਦੀ ਪਤਨੀ ਸੁੱਤੀ ਪਈ ਸੀ ਤੇ ਉਸ ਸੱਪ ਨੇ ਡੰਗ ਲਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮਾਮੇ ਵਾਲੇ ਪਾਸੇ ਤੋਂ ਲੋਕ ਆ ਗਏ।
ਸਲੋਨੀ ਦੇ ਭਰਾ ਅਜੀਤ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਪੱਤਰ ਦੇ ਕੇ ਕਿਹਾ ਕਿ ਉਸ ਦੀ ਭੈਣ ਦਾ ਕਤਲ ਕੀਤਾ ਗਿਆ ਹੈ। ਉਸ ਨੇ ਇਲਜ਼ਾਮ ਲਾਇਆ ਕਿ ਉਸ ਦੇ ਜੀਜਾ ਨੇ ਉਸ ਦੀ ਭੈਣ ਦਾ ਬੀਮਾ ਕਰਵਾਇਆ ਸੀ। ਉਸ ਦੇ ਪੈਸੇ ਗਬਨ ਕਰਨ ਲਈ ਭੈਣ ਨੂੰ ਸੱਪ ਦੇ ਜ਼ਹਿਰ ਦਾ ਟੀਕਾ ਲਗਾਇਆ ਗਿਆ ਹੈ। ਅਜੀਤ ਨੇ ਇਲਜ਼ਾਮ ਲਾਇਆ ਕਿ ਉਸ ਦੇ ਜੀਜਾ ਦੇ ਕਿਸੇ ਹੋਰ ਲੜਕੀ ਨਾਲ ਪ੍ਰੇਮ ਸਬੰਧ ਸਨ ਅਤੇ ਉਸ ਦੀ ਭੈਣ ਨੂੰ ਇਸ ਬਾਰੇ ਪਤਾ ਸੀ। ਇਸ ਗੱਲ ਨੂੰ ਲੈ ਕੇ ਦੋਵਾਂ `ਚ ਝਗੜਾ ਰਹਿੰਦਾ ਸੀ। ਜੀਜਾ ਭੈਣ ਦੀ ਕੁੱਟਮਾਰ ਕਰਦਾ ਸੀ ਅਤੇ ਤਲਾਕ ਦੇਣ ਦੀਆਂ ਧਮਕੀਆਂ ਦਿੰਦਾ ਸੀ। ਇਸ ਮਾਮਲੇ ਨੂੰ ਲੈ ਕੇ ਕਈ ਵਾਰ ਪੰਚਾਇਤ ਵੀ ਹੋਈ। ਜੀਜਾ ਨੇ ਮੇਰੀ ਭੈਣ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਸੀ। ਪੁਲਿਸ ਨੇ ਮੁਲਜ਼ਮ ਪਤੀ ਸ਼ੁਭਮ, ਸਹੁਰਾ ਵਿਜੇ ਅਤੇ ਦੋ ਹੋਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Advertisement
Advertisement
Advertisement
Advertisement
Scroll to Top