Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 3:21 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੱਲੋਂ 'ਖੇਡਾਂ ਵਤਨ ਪੰਜਾਬ ਦੀਆਂ' ਦੇ ਉਦਘਾਟਨੀ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੱਲੋਂ 'ਖੇਡਾਂ ਵਤਨ ਪੰਜਾਬ ਦੀਆਂ' ਦੇ ਉਦਘਾਟਨੀ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਉਦਘਾਟਨੀ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ
ਵਾਰ ਹੀਰੋਜ਼ ਸਟੇਡੀਅਮ ਵਿਖੇ ਕੌਮੀ ਖੇਡ ਦਿਵਸ ਮੌਕੇ 29 ਅਗਸਤ ਨੂੰ ਹੋਵੇਗਾ ਉਦਘਾਟਨ ਸਮਾਰੋਹ
ਸੰਗਰੂਰ, 25 ਅਗਸਤ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਅੱਜ ਵਾਰ ਹੀਰੋਜ਼ ਸਟੇਡੀਅਮ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਸਮੇਤ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ 3 ਦੇ ਰਾਜ ਪੱਧਰੀ ਉਦਘਾਟਨੀ ਸਮਾਰੋਹ ਸਬੰਧੀ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਦੀਆਂ ਖੇਡਾਂ ਦੇ ਇਸ ਮਹਾਂਕੁੰਭ ਦੇ ਉਦਘਾਟਨੀ ਜਸ਼ਨਾਂ ਨੂੰ ਸਫਲਤਾ ਦਾ ਜਾਮਾ ਪਹਿਨਾਉਣ ਲਈ ਸਾਰੇ ਅਧਿਕਾਰੀ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ। ਉਹਨਾਂ ਕਿਹਾ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ੇਸ਼ ਦਿਲਚਸਪੀ ਲਈ ਜਾ ਰਹੀ ਹੈ ਅਤੇ ਮੁੱਖ ਮੰਤਰੀ ਦੇ ਉਪਰਾਲਿਆਂ ਸਦਕਾ ਹੀ ਪਿਛਲੇ ਦੋ ਸਾਲਾਂ ਤੋਂ ਲਗਾਤਾਰ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਪੰਜਾਬ ਦੇ ਸਾਰੇ ਜ਼ਿਲਿਆਂ ਵਿੱਚ ਬਲਾਕ ਪੱਧਰੀ, ਜ਼ਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡ ਮੁਕਾਬਲਿਆਂ ਦਾ ਆਯੋਜਨ ਕਰਕੇ ਖਿਡਾਰੀਆਂ ਦੀ ਨਿਰੰਤਰ ਹੌਸਲਾ ਅਫਜਾਈ ਕੀਤੀ ਜਾ ਰਹੀ ਹੈ ।
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਕੌਮੀ ਖੇਡ ਦਿਵਸ ਮੌਕੇ 29 ਅਗਸਤ ਨੂੰ ਹੋਣ ਵਾਲੇ ਇਸ ਸਮਾਰੋਹ ਦੌਰਾਨ ਪਹੁੰਚਣ ਵਾਲੀਆਂ ਵੱਖ-ਵੱਖ ਸਿਆਸੀ ਹਸਤੀਆਂ, ਪ੍ਰਮੁੱਖ ਸਖਸ਼ੀਅਤਾਂ , ਗਾਇਕਾਂ, ਕਲਾਕਾਰਾਂ ਅਤੇ ਖੇਡ ਪ੍ਰੇਮੀਆਂ ਦੇ ਸੁਖਾਵੇਂ ਦਾਖਲੇ, ਵਾਹਨਾਂ ਦੀ ਪਾਰਕਿੰਗ ਵਿਵਸਥਾ ਅਤੇ ਸੁਚਾਰੂ ਆਵਾਜਾਈ ਲਈ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਉਹਨਾਂ ਨੇ ਕਿਹਾ ਕਿ ਇਸ ਸਮਾਰੋਹ ਵਿੱਚ ਡਿਊਟੀ ਨਿਭਾਉਣ ਵਾਲੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੇ ਨਾਲ ਨਾਲ ਵੀ.ਆਈ ਪੀਜ਼, ਖੇਡ ਪ੍ਰੇਮੀਆਂ ਦੇ ਵਾਹਨਾਂ ਨੂੰ ਖੜਾਉਣ ਲਈ ਢੁਕਵੀਆਂ ਥਾਵਾਂ ਦੀ ਸਮੇਂ ਸਿਰ ਚੋਣ ਕੀਤੀ ਜਾਵੇ।
ਮੀਟਿੰਗ ਦੌਰਾਨ ਵਾਰ ਹੀਰੋਜ਼ ਸਟੇਡੀਅਮ, ਬਨਾਸਰ ਬਾਗ, ਫੁਹਾਰਾ ਚੌਂਕ ਸਮੇਤ ਸ਼ਹਿਰ ਦੀਆਂ ਹੋਰ ਸਾਰੀਆਂ ਥਾਵਾਂ ਦੀ ਸਾਫ਼ ਸਫ਼ਾਈ ਨੂੰ ਯਕੀਨੀ ਬਣਾਉਣ, ਸਮਾਰੋਹ ਦੌਰਾਨ ਸ਼ਾਮਿਲ ਹੋਣ ਵਾਲੇ ਵੱਡੀ ਗਿਣਤੀ ਲੋਕਾਂ ਦੇ ਪੀਣ ਲਈ ਸਾਫ ਸੁਥਰੇ ਪਾਣੀ ਦਾ ਪ੍ਰਬੰਧ ਕਰਨ, ਅਹਤਿਆਤੀ ਤੌਰ ਤੇ ਡਾਕਟਰੀ ਸਟਾਫ ਅਤੇ ਐਂਬੂਲੈਂਸਾਂ ਦੀ ਤੈਨਾਤੀ ਕਰਨ, ਸਮਾਰੋਹ ਸਥਾਨ ਅਤੇ ਆਲੇ ਦੁਆਲੇ ਦੀ ਸਜਾਵਟ, ਸਵਾਗਤੀ ਗੇਟ ਲਗਾਉਣ, ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਸਮੇਤ ਹੋਰ ਲੋੜੀਂਦੇ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ ਗਏ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ, ਸਹਾਇਕ ਕਮਿਸ਼ਨਰ ਸਿਖਲਾਈ ਅਧੀਨ ਡਾ. ਅਦਿਤਿਆ ਸ਼ਰਮਾ, ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਲਹਿਰਾ ਸੂਬਾ ਸਿੰਘ, ਐਸ.ਡੀ.ਐਮ ਦਿੜਬਾ ਰਾਜੇਸ਼ ਸ਼ਰਮਾ, ਜ਼ਿਲ੍ਹਾ ਖੇਡ ਅਫਸਰ ਨਵਦੀਪ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top