ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਦਿੱਤਾ ਸ਼ੋ੍ਰਮਣੀ ਅਕਾਲੀ ਦਲ ਤੋਂ ਅਸਤੀਫ਼ਾ

ਦੁਆਰਾ: Punjab Bani ਪ੍ਰਕਾਸ਼ਿਤ :Sunday, 25 August, 2024, 06:50 PM

ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਦਿੱਤਾ ਸ਼ੋ੍ਰਮਣੀ ਅਕਾਲੀ ਦਲ ਤੋਂ ਅਸਤੀਫ਼ਾ
ਜਲੰਧਰ : ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਇਕ ਹੋਰ ਵੱਡਾ ਝਟਕਾ ਲੱਗਾ ਜਦੋਂ ਸੀਨੀਅਰ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਅਕਾਲੀ ਦਲ ਦੀ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ। ਡਿੰਪੀ ਢਿੱਲੋਂ ਸੁਖਬੀਰ ਸਿੰਘ ਬਾਦਲ ਦੇ ਬੇਹੱਦ ਕਰੀਬੀ ਰਹੇ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਡਿੰਪੀ ਢਿੱਲੋਂ ਦੇ ਆਮ ਆਦਮੀ ਪਾਰਟੀ `ਚ ਜਾਣ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ ਪਰ ਉਹ ਕਦੋਂ ਕੋਈ ਹੋਰ ਪਾਰਟੀ ਜੁਆਇਨ ਕਰਨਗੇ, ਇਸ ਬਾਰੇ ਅਜੇ ਕੁਝ ਵੀ ਪਤਾ ਨਹੀਂ ਹੈ। ਦੱਸਣਯੋਗ ਹੈ ਕਿ ਡਿੰਪੀ ਢਿੱਲੋਂ ਗਿੱਦੜਬਾਹਾ ਤੋਂ ਅਕਾਲੀ ਦਲ ਦੇ ਇੰਚਾਰਜ ਹਨ ਅਤੇ 2 ਵਾਰ ਅਕਾਲੀ ਦਲ ਵਲੋਂ ਰਾਜਾ ਵੜਿੰਗ ਖ਼ਿਲਾਫ਼ ਚੋਣ ਲੜ ਚੁੱਕੇ ਹਨ। ਇਹ ਵੀ ਦੱਸਣਯੋਗ ਹੈ ਕਿ ਗਿੱਦੜਬਾਹਾ `ਚ ਜ਼ਿਮਨੀ ਚੋਣ ਹੋਣੀ ਹੈ ਅਤੇ ਸੁਖਬੀਰ ਬਾਦਲ ਪਿਛਲੇ ਕੁੱਝ ਦਿਨਾਂ ਤੋਂ ਇਸ ਹਲਕੇ `ਚ ਸਰਗਰਮ ਹਨ। ਇਹ ਗੱਲ ਵੀ ਸਾਹਮਣੇ ਆ ਰਹੀ ਹੈ ਕਿ ਡਿੰਪੀ ਢਿੱਲੋਂ ਨੂੰ ਗਿੱਦੜਬਾਹਾ ਤੋਂ ਉਮੀਦਵਾਰ ਐਲਾਨਿਆ ਜਾ ਸਕਦਾ ਸੀ ਪਰ ਅਜੇ ਤੱਕ ਗਿੱਦੜਬਾਹਾ ਤੋਂ ਉਮੀਦਵਾਰ ਵਜੋਂ ਉਨ੍ਹਾਂ ਦੇ ਨਾਂ ਦਾ ਐਲਾਨ ਨਹੀਂ ਕੀਤਾ ਗਿਆ ਸੀ, ਜਿਸ ਕਾਰਨ ਹਰਦੀਪ ਸਿੰਘ ਡਿੰਪੀ ਢਿੱਲੋਂ ਅਕਾਲੀ ਦਲ ਤੋਂ ਨਾਰਾਜ਼ ਚੱਲ ਰਹੇ ਹਨ।