ਪਾਤੜਾਂ ਪੁਲਸ ਨੇ ਕੀਤਾ ਕਾਰ ਚਾਲਕ ਤੇ ਟੱਕਰ ਮਾਰ ਕੇ ਮੌਤ ਦੇ ਘਾਟ ਉਤਾਰਨ ਤੇ ਕੇਸ ਦਰਜ

ਦੁਆਰਾ: Punjab Bani ਪ੍ਰਕਾਸ਼ਿਤ :Monday, 26 August, 2024, 10:43 AM

ਪਾਤੜਾਂ ਪੁਲਸ ਨੇ ਕੀਤਾ ਕਾਰ ਚਾਲਕ ਤੇ ਟੱਕਰ ਮਾਰ ਕੇ ਮੌਤ ਦੇ ਘਾਟ ਉਤਾਰਨ ਤੇ ਕੇਸ ਦਰਜ
ਪਾਤੜਾਂ, 26 ਅਗਸਤ () : ਥਾਣਾ ਪਾਤੜਾਂ ਦੀ ਪੁਲਸ ਨੇ ਸਿ਼ਕਾਇਤਕਰਤਾ ਹਰਪ੍ਰੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਐਸ. ਏ. ਐਸ. ਨਗਰ ਸ਼ੁਤਰਾਣਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 279, 304 ਏ, 427 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਜਗਜੀਤ ਸਿੰਘ ਪੁੱਤਰ ਜਗਰੂਪ ਸਿੰਘ ਵਾਸੀ ਅੜਕਵਾਸ ਥਾਣਾ ਲਹਿਰਾ ਜਿਲਾ ਸੰਗਰੂਰ ਸਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਹਰਪ੍ਰੀਤ ਸਿੰਘ ਨੇ ਦੱਸਿਆ ਕਿ 16 ਮਾਰਚ 2024 ਨੂੰ ਉਸਦੇ ਪਿਤਾ ਮੋਟਰਸਾਈਕਲ ਤੇ ਸਵਾਰ ਹੋ ਕੇ ਬੱਸ ਸਟੈਂਡ ਪਿੰਡ ਦੁਤਾਲ ਦੇ ਕੋਲ ਜਾ ਰਿਹਾ ਸੀ ਤਾਂ ਕਾਰ ਦੇ ਉਪਰੋਕਤ ਡਰਾਈਵਰ ਨੇ ਆਪਣੀ ਕਾਰ ਤੇਜ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਉਸਦੇ ਪਿਤਾ ਵਿਚ ਮਾਰੀ, ਜਿਸ ਕਾਰਨ ਉਸਦੇ ਪਿਤਾ ਦੀ ਇਲਾਜ ਦੌਰਾਨ ਮੌਤ ਹੋ ਗਈ, ਜਿਸ ਤੇ ਪੁਲਸ ਨੇ ਜਾਂਚ ਕਰਨ ਉਪਰੰਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।