Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 3:44 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਕਰਨ ਜਾ ਰਹੀ ਹੈ ਪੰਜਾਬ ਦੇ ਹਸਪਤਾਲਾਂ ਲਈ 400 ਮੈਡੀਕਲ ਅਫਸਰਾਂ ਦੀ ਭਰਤੀ

ਪੰਜਾਬ ਸਰਕਾਰ ਕਰਨ ਜਾ ਰਹੀ ਹੈ ਪੰਜਾਬ ਦੇ ਹਸਪਤਾਲਾਂ ਲਈ 400 ਮੈਡੀਕਲ ਅਫਸਰਾਂ ਦੀ ਭਰਤੀ

ਪੰਜਾਬ ਸਰਕਾਰ ਕਰਨ ਜਾ ਰਹੀ ਹੈ ਪੰਜਾਬ ਦੇ ਹਸਪਤਾਲਾਂ ਲਈ 400 ਮੈਡੀਕਲ ਅਫਸਰਾਂ ਦੀ ਭਰਤੀ
ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਨੂੰ ਦੂਰ ਕਰਨ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਵੱਲੋਂ 400 ਦੇ ਕਰੀਬ ਮੈਡੀਕਲ ਅਫ਼ਸਰਾਂ ਦੀ ਭਰਤੀ ਕੀਤੀ ਜਾ ਰਹੀ ਹੈ। ਕਰੀਬ 4 ਸਾਲਾਂ ਬਾਅਦ ਸਰਕਾਰ ਰੈਗੂਲਰ ਡਾਕਟਰਾਂ ਦੀ ਭਰਤੀ ਕਰ ਰਹੀ ਹੈ, ਇਸ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਹ ਪ੍ਰਕਿਰਿਆ ਬਾਬਾ ਫ਼ਰੀਦ ਯੂਨੀਵਰਸਿਟੀ ਰਾਹੀਂ ਚੱਲ ਰਹੀ ਹੈ। ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੀ ਪ੍ਰਕਿਰਿਆ 4 ਸਤੰਬਰ ਤੱਕ ਸ਼ੁਰੂ ਹੋਵੇਗੀ। ਜਦੋਂਕਿ ਕੰਪਿਊਟਰ ਆਧਾਰਿਤ ਟੈਸਟ ਦੀ ਪ੍ਰਕਿਰਿਆ 8 ਸਤੰਬਰ ਨੂੰ ਮੁਕੰਮਲ ਹੋਵੇਗੀ। ਅਪਲਾਈ ਕਰਨ ਲਈ ਡਾਕਟਰਾਂ ਨੂੰ `ਤੇ ਕਲਿੱਕ ਕਰਨਾ ਹੋਵੇਗਾ । ਸਿਹਤ ਵਿਭਾਗ ਵੱਲੋਂ ਇਹ ਫੈਸਲਾ ਅਜਿਹੇ ਸਮੇਂ ਵਿੱਚ ਲਿਆ ਗਿਆ ਹੈ ਜਦੋਂ ਹਸਪਤਾਲ ਵਿੱਚ ਮਨਜ਼ੂਰਸ਼ੁਦਾ ਅਸਾਮੀਆਂ ਵਿੱਚੋਂ ਅੱਧੀਆਂ ਤੋਂ ਵੱਧ ਖਾਲੀ ਪਈਆਂ ਹਨ। ਵਿਭਾਗ ਵਿੱਚ ਕੁੱਲ 2300 ਮੈਡੀਕਲ ਅਫ਼ਸਰਾਂ ਦੀਆਂ ਅਸਾਮੀਆਂ ਹਨ। ਇਨ੍ਹਾਂ ਵਿੱਚੋਂ 1250 ਅਸਾਮੀਆਂ ਖਾਲੀ ਪਈਆਂ ਹਨ। ਸੂਤਰਾਂ ਦੀ ਮੰਨੀਏ ਤਾਂ ਜੇਕਰ ਸਰਕਾਰੀ ਹਸਪਤਾਲਾਂ ਵਿੱਚ ਮਾਹਿਰ ਡਾਕਟਰਾਂ ਦੀ ਗੱਲ ਕਰੀਏ ਤਾਂ ਸਥਿਤੀ ਹੋਰ ਵੀ ਚਿੰਤਾਜਨਕ ਬਣ ਜਾਂਦੀ ਹੈ।ਕਿਉਂਕਿ 2700 ਅਸਾਮੀਆਂ ਵਿੱਚੋਂ 1550 ਦੇ ਕਰੀਬ ਅਸਾਮੀਆਂ ਖਾਲੀ ਹਨ। ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਨੇ ਕਿਹਾ ਕਿ ਸਰਕਾਰੀ ਅਸਾਮੀਆਂ ਨੂੰ ਭਰਨਾ ਸਰਕਾਰ ਦਾ ਚੰਗਾ ਕਦਮ ਹੈ। ਅਸੀਂ ਮੰਗ ਕਰਦੇ ਹਾਂ ਕਿ ਡਾਕਟਰਾਂ ਦੀਆਂ ਖਾਲੀ ਅਸਾਮੀਆਂ ਭਰੀਆਂ ਜਾਣ।

Advertisement
Advertisement
Advertisement
Advertisement
Scroll to Top