Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 3:44 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਪਬਲਿਕ ਟਰਾਂਸਪੋਰਟ ਵਿਚ ਵੀ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਹੋਈ ਗੰਭੀਰ

ਪੰਜਾਬ ਸਰਕਾਰ ਪਬਲਿਕ ਟਰਾਂਸਪੋਰਟ ਵਿਚ ਵੀ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਹੋਈ ਗੰਭੀਰ

ਪੰਜਾਬ ਸਰਕਾਰ ਪਬਲਿਕ ਟਰਾਂਸਪੋਰਟ ਵਿਚ ਵੀ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਹੋਈ ਗੰਭੀਰ
ਚੰਡੀਗੜ੍ਹ : ਭਾਰਤ ਦੇਸ਼ ਦੇ ਖੇਤੀ ਪ੍ਰਧਾਨ ਸੂਬੇ ਪੰਜਾਬ ਵਿੱਚ ਮਾਨ ਸਰਕਾਰ ਸੂਬੇ ਦੇ ਵਿਕਾਸ ਦੇ ਨਾਲ-ਨਾਲ ਆਮ ਜਨਤਾ ਦੀ ਸੁਰੱਖਿਆ ਲਈ ਵੀ ਲਗਾਤਾਰ ਕਈ ਕੰਮ ਕਰ ਰਹੀ ਹੈ। ਦਰਅਸਲ, ਕੋਲਕਾਤਾ ਰੇਪ ਅਤੇ ਕਤਲ ਮਾਮਲੇ ਤੋਂ ਬਾਅਦ ਸਾਰੇ ਅਲਰਟ ਮੋਡ ‘ਤੇ ਹਨ। ਇਸ ਤਹਿਤ ਜਨਤਕ ਟਰਾਂਸਪੋਰਟ ਨੂੰ ਆਮ ਲੋਕਾਂ, ਔਰਤਾਂ ਅਤੇ ਬੱਚਿਆਂ ਲਈ ਸੁਰੱਖਿਅਤ ਬਣਾਉਣ ਦੀ ਦਿਸ਼ਾ ‘ਚ ਪੰਜਾਬ ਸਰਕਾਰ ਨੇ ਤੇਜ਼ੀ ਨਾਲ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਮੋਹਾਲੀ ਸਥਿਤ ਇੱਕ ਆਈਟੀ ਕੰਪਨੀ ਸੀ-ਡੈਕ ਨਾਲ ਸਮਝੌਤਾ ਕੀਤਾ ਹੈ। ਇਸ ਤਹਿਤ ਇਹ ਪ੍ਰਾਜੈਕਟ ਸ਼ੁਰੂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਇਸ ਪਹਿਲਕਦਮੀ ਨਾਲ ਜੇਕਰ ਕੋਈ ਔਰਤ ਮੁਸੀਬਤ ਵਿੱਚ ਹੈ ਤਾਂ ਉਹ ਬਟਨ ਪ੍ਰੈੱਸ ਕਰੇਗੀ ਅਤੇ ਓਦੋਂ ਕਮਾਂਡ ਕੰਟਰੋਲ ਸੈਂਟਰ ਅਤੇ ਪੁਲਿਸ ਕੋਲ ਮੈਸਿਜ ਚਲਾ ਜਾਵੇਗਾ।ਕੋਲਕਾਤਾ ਡਾਕਟਰ ਰੇਪ ਅਤੇ ਕਤਲ ਮਾਮਲੇ ਤੋਂ ਬਾਅਦ ਤੋਂ ਹੀ ਦੇਸ਼ ਭਰ ਵਿੱਚ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਮੰਗ ਉੱਠ ਰਹੀ ਹੈ। ਅਜਿਹੇ ‘ਚ ਪੰਜਾਬ ਸਰਕਾਰ ਵੀ ਅਲਰਟ ਹੈ ਅਤੇ ਪਬਲਿਕ ਟਰਾਂਸਪੋਰਟ ‘ਚ ਵੀ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਹੈ।ਪੰਜਾਬ ਦੇ ਟਰਾਂਸਪੋਰਟ ਸਕੱਤਰ ਦਿਲਰਾਜ ਸਿੰਘ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਪੰਜਾਬ ਦੀਆਂ ਸਾਰੀਆਂ ਬੱਸਾਂ ਅਤੇ ਟੈਕਸੀਆਂ ਵਿੱਚ ਪੈਨਿਕ ਬਟਨ ਲਗਾਏ ਜਾਣਗੇ ਅਤੇ ਜੀ.ਪੀ.ਐਸ. ਸਿਸਟਮ ਲਗਾਇਆ ਜਾਵੇਗਾ, ਤਾਂ ਕਿ ਬੱਸ ਜਾਂ ਟੈਕਸੀ ਵਿੱਚ ਕੋਈ ਵੀ ਦੁਰਘਟਨਾ ਹੋਵੇ ਤਾਂ ਉਸ ਵਾਹਨ ਦੀ ਲੋਕੇਸ਼ਨ ਟ੍ਰੈਕ ਹੋ ਸਕੇ।

Advertisement
Advertisement
Advertisement
Advertisement
Scroll to Top