ਭਾਗਵਤ ਕਥਾ ਮਨੁੱਖੀ ਜੀਵਨ ਦੇ ਸਾਰੇ ਦੁੱਖਾਂ ਦਾ ਅੰਤ ਕਰਦੀ ਹੈ: ਸ਼੍ਰੀ ਕਮਲਾਨੰਦ ਗਿਰੀ ਜੀ ਮਹਾਰਾਜ

ਹਵਨ ਅਤੇ ਭੰਡਾਰੇ ਨਾਲ ਸ਼੍ਰੀਮਦ ਭਾਗਵਤ ਕਥਾ ਦੀ ਹੋਈ ਸਮਾਪਤੀ
ਭਾਗਵਤ ਕਥਾ ਮਨੁੱਖੀ ਜੀਵਨ ਦੇ ਸਾਰੇ ਦੁੱਖਾਂ ਦਾ ਅੰਤ ਕਰਦੀ ਹੈ: ਸ਼੍ਰੀ ਕਮਲਾਨੰਦ ਗਿਰੀ ਜੀ ਮਹਾਰਾਜ
ਪਟਿਆਲਾ : ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਮੌਕੇ ’ਤੇ ਗੁਰੂ ਨਾਨਕ ਨਗਰ ਦੀ ਗਲੀ ਨੰਬਰ 16 ਵਿੱਚ ਸਥਿਤ ਸ੍ਰੀ ਰਾਮ ਮੰਦਰ ਸਾਧਨਾ ਸਤਿਸੰਗ ਭਵਨ ਵਿਖੇ ਸ੍ਰੀਮਦ ਭਾਗਵਤ ਕਥਾ ਗਿਆਨ ਯੱਗ ਕਰਵਾਇਆ ਗਿਆ। ਅੱਜ ਹਵਨ ਯੱਗ ਕਰਨ ਉਪਰੰਤ ਵਿਸ਼ਾਲ ਭੰਡਾਰੇ ਨਾਲ ਸ਼੍ਰੀਮਦ ਭਾਗਵਤ ਕਥਾ ਦੀ ਸਮਾਪਤੀ ਕੀਤੀ ਗਈ। ਇਸ ਮੌਕੇ ਅਨੰਤ ਸ਼੍ਰੀ ਵਿਭੂਸ਼ਿਤ ਮਹਾਮੰਡਲੇਸ਼ਵਰ 1008 ਸਵਾਮੀ ਸ਼੍ਰੀ ਕਮਲਾਨੰਦ ਗਿਰੀ ਜੀ ਮਹਾਰਾਜ ਅਤੇ ਸਵਾਮੀ 108 ਸ਼੍ਰੀ ਸੁਸ਼ਾਂਤ ਆਨੰਦ ਗਿਰੀ ਜੀ ਮਹਾਰਾਜ ਨੇ ਸ਼੍ਰੀ ਭਾਗਵਤ ਕਥਾ ਦਾ ਗੁਣਗਾਨ ਕੀਤਾ। ਉਨ੍ਹਾਂ ਕਿਹਾ ਕਿ ਮਨੁੱਖ ਦੇ ਕਰਮਾਂ ਕਾਰਨ ਉਸ ਨੂੰ ਆਪਣੇ ਜੀਵਨ ਵਿੱਚ ਸਮੇਂ-ਸਮੇਂ ਤੇ ਦੁੱਖ-ਸੁੱਖ ਦਾ ਸਾਹਮਣਾ ਕਰਨਾ ਪੈਂਦਾ ਹੈ, ਪਰ ਭਾਗਵਤ ਕਥਾ ਦੇ ਪਾਠ ਅਤੇ ਸੁਣਨ ਨਾਲ ਮਨੁੱਖ ਦੇ ਜੀਵਨ ਦੇ ਸਾਰੇ ਦੁੱਖ ਦੂਰ ਹੋ ਜਾਂਦੇ ਹਨ। ਭਾਗਵਤ ਕਥਾ ਨਾ ਕੇਵਲ ਮਨੁੱਖੀ ਜੀਵਨ ਦੇ ਸਾਰੇ ਦੁੱਖਾਂ ਨੂੰ ਦੂਰ ਕਰਦੀ ਹੈ, ਸਗੋਂ ਚੰਗਾ ਜੀਵਨ ਜਿਊਣ ਦਾ ਰਸਤਾ ਵੀ ਦਿਖਾਉਂਦੀ ਹੈ। ਇਸ ਲਈ ਸਾਰਿਆਂ ਨੂੰ ਸ਼੍ਰੀਮਦ ਭਾਗਵਤ ਕਥਾ ਦੇ ਦਰਸਾਏ ਮਾਰਗ ‘ਤੇ ਚੱਲ ਕੇ ਆਪਣੇ ਜੀਵਨ ਦੇ ਨਾਲ-ਨਾਲ ਸਮਾਜ ਦੀ ਭਲਾਈ ਲਈ ਕਾਰਜ ਕਰਨੇ ਚਾਹੀਦੇ ਹਨ।
ਸਵਾਮੀ ਕਮਲਾਨੰਦ ਗਿਰੀ ਜੀ ਮਹਾਰਾਜ ਨੇ ਕਿਹਾ ਕਿ ਪ੍ਰਮਾਤਮਾ ਨੇ ਇਸ ਸੰਸਾਰ ਦੀ ਹਰ ਚੀਜ਼ ਲੋੜ ਅਨੁਸਾਰ ਬਣਾਈ ਹੈ। ਪ੍ਰਮਾਤਮਾ ਦੁਆਰਾ ਬਣਾਈ ਗਈ ਹਰ ਚੀਜ਼ ਦੀ ਲੋਕਾਂ ਨੂੰ ਉਨ੍ਹਾਂ ਦੇ ਜੀਵਨ ਵਿੱਚ ਬਹੁਤ ਜ਼ਰੂਰਤ ਹੁੰਦੀ ਹੈ। ਪਰ ਦੁੱਖ ਅਤੇ ਬਿਪਦਾ ਨੂੰ ਆਪਣੇ ਜੀਵਨ ਵਿੱਚ ਕੋਈ ਨਹੀਂ ਚਾਹੁੰਦਾ ਹੈ। ਇਸ ਲਈ ਦੁੱਖ ਅਤੇ ਬਿਪਤਾ ਤੋਂ ਦੂਰ ਰਹਿਣ ਲਈ ਮਨੁੱਖ ਨੂੰ ਰੋਜ਼ਾਨਾ ਪ੍ਰਮਾਤਮਾ ਦਾ ਨਾਮ ਲੈਣਾ ਚਾਹੀਦਾ ਹੈ ਅਤੇ ਹਮੇਸ਼ਾ ਲੋਕ ਹਿੱਤ ਵਿੱਚ ਕੰਮ ਕਰਨਾ ਚਾਹੀਦਾ ਹੈ।
ਉਨ੍ਹਾਂ ਸਾਰਿਆਂ ਨੂੰ ਮਾੜੇ ਕੰਮਾਂ ਤੋਂ ਦੂਰ ਰਹਿ ਕੇ ਸਮਾਜ ਸੇਵਾ ਅਤੇ ਆਪਣੇ ਧਰਮ ਦੇ ਪ੍ਰਚਾਰ ਲਈ ਕੰਮ ਕਰਨ ਦੀ ਅਪੀਲ ਕੀਤੀ।
ਅੱਜ ਸਵੇਰੇ ਸ਼੍ਰੀ ਭਾਗਵਤ ਕਥਾ ਦੇ ਸਮਾਪਤੀ ਸਮਾਰੋਹ ਵਿੱਚ ਹਵਨ ਯੱਗ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਨੇ ਪਹੁੰਚ ਕੇ ਆਹੂਤੀਆਂ ਪਾਇਆ। ਇਸ ਉਪਰੰਤ ਵਿਸ਼ਾਲ ਭੰਡਾਰਾ ਲਗਇਆ ਗਿਆ।
