ਅਮਿਤ ਸ਼ਾਹ ਵੱਲੋਂ ਨਕਸਲ ਪ੍ਰਭਾਵਿਤ 7 ਸੂਬਿਆਂ ਨਾਲ ਅੰਤਰ-ਰਾਜੀ ਤਾਲਮੇਲ ਬੈਠਕ

ਦੁਆਰਾ: Punjab Bani ਪ੍ਰਕਾਸ਼ਿਤ :Saturday, 24 August, 2024, 04:34 PM

ਅਮਿਤ ਸ਼ਾਹ ਵੱਲੋਂ ਨਕਸਲ ਪ੍ਰਭਾਵਿਤ 7 ਸੂਬਿਆਂ ਨਾਲ ਅੰਤਰ-ਰਾਜੀ ਤਾਲਮੇਲ ਬੈਠਕ
ਰਾਏਪੁਰ : ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਵਿੱਚ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਨਕਸਲ ਪ੍ਰਭਾਵਿਤ ਰਾਜਾਂ ਦੀ ਅੰਤਰ-ਰਾਜੀ ਤਾਲਮੇਲ ਮੀਟਿੰਗ ਸ਼ੁਰੂ ਹੋਈ। ਅਧਿਕਾਰੀਆਂ ਨੇ ਦੱਸਿਆ ਕਿ ਮੀਟਿੰਗ ਵਿੱਚ ਸੱਤ ਰਾਜਾਂ ਦੇ ਸੀਨੀਅਰ ਅਧਿਕਾਰੀ ਹਿੱਸਾ ਲੈ ਰਹੇ ਹਨ। ਇਹ ਮੀਟਿੰਗ ਨਵਾਂ ਰਾਏਪੁਰ ਦੇ ਹੋਟਲ ਵਿੱਚ ਹੋ ਰਹੀ ਹੈ। ਮੀਟਿੰਗ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅੰਤਰ-ਰਾਜੀ ਤਾਲਮੇਲ ਅਤੇ ਖੱਬੇ ਪੱਖੀ ਅਤਿਵਾਦ ਦੀ ਸਥਿਤੀ ਦੀ ਸਮੀਖਿਆ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਛੱਤੀਸਗੜ੍ਹ ਦੇ ਮੁੱਖ ਮੰਤਰੀ ਵਿਸ਼ਨੂੰ ਦੇਵ ਸਾਈਂ, ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ, ਰਾਜ ਦੇ ਉਪ ਮੁੱਖ ਮੰਤਰੀ ਵਿਜੈ ਸ਼ਰਮਾ, ਛੱਤੀਸਗੜ੍ਹ, ਝਾਰਖੰਡ, ਉੜੀਸਾ, ਮੱਧ ਪ੍ਰਦੇਸ਼, ਆਂਧਰਾ ਪ੍ਰਦੇਸ਼, ਤਪਲੰਗਾਨਾ ਅਤੇ ਮਹਾਰਾਸ਼ਟਰ ਦੇ ਮੁੱਖ ਸਕੱਤਰ ਅਤੇ (ਡੀਜੀਪੀਜ਼) ਹਾਜ਼ਰ ਹਨ।