Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 12:56 am

+91 90915 01313 , +91 90916 01313

punjabbanni@gmail.com
punjabbani@yahoo.com

10 ਏਕੜ ਜ਼ਮੀਨ 'ਚ ਪਿਛਲੇ ਸੱਤ ਸਾਲਾ 'ਚ ਪਰਾਲੀ ਨੂੰ ਨਹੀਂ ਲਗਾਈ ਅੱਗ : ਨਾਜ਼ਰ ਸਿੰਘ

10 ਏਕੜ ਜ਼ਮੀਨ 'ਚ ਪਿਛਲੇ ਸੱਤ ਸਾਲਾ 'ਚ ਪਰਾਲੀ ਨੂੰ ਨਹੀਂ ਲਗਾਈ ਅੱਗ : ਨਾਜ਼ਰ ਸਿੰਘ

ਪਰਾਲੀ ਨੂੰ ਅੱਗ ਨਾ ਲਾਈਏ ਵਾਤਾਵਰਣ ਨੂੰ ਗੰਧਲਾ ਹੋਣੋਂ ਬਚਾਈਏ
-ਪਿੰਡ ਬਲੀਪੁਰ ਦਾ ਅਗਾਂਹਵਧੂ ਕਿਸਾਨ ਨਾਜ਼ਰ ਸਿੰਘ ਪਰਾਲੀ ਦਾ ਨਿਪਟਾਰਾ ਖੇਤਾਂ ‘ਚ ਹੀ ਕਰਕੇ, ਹੋਰਨਾਂ ਕਿਸਾਨਾਂ ਲਈ ਬਣਿਆ ਰਾਹ ਦਸੇਰਾ
-10 ਏਕੜ ਜ਼ਮੀਨ ‘ਚ ਪਿਛਲੇ ਸੱਤ ਸਾਲਾ ‘ਚ ਪਰਾਲੀ ਨੂੰ ਨਹੀਂ ਲਗਾਈ ਅੱਗ : ਨਾਜ਼ਰ ਸਿੰਘ
-ਅੱਗ ਨਾ ਲਗਾਉਣ ਨਾਲ ਖੇਤ ਦੀ ਉਪਜਾਊ ਸ਼ਕਤੀ ‘ਚ ਹੋਇਆ ਵਾਧਾ, ਖਾਦ ਦਾ ਖਰਚਾ 50 ਫ਼ੀਸਦੀ ਘੱਟ ਹੋਇਆ
ਪਟਿਆਲਾ, 24 ਅਗਸਤ : ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਕਿਸਾਨ ਪੂਰੀ ਤਰ੍ਹਾਂ ਸੁਚੇਤ ਹੋ ਗਏ ਹਨ, ਜਿਸ ਦੀ ਮਿਸਾਲ ਪਟਿਆਲਾ ਜ਼ਿਲ੍ਹੇ ਦੇ ਪਿੰਡ ਬਲੀਪੁਰ ਦੇ ਕਿਸਾਨ ਨਾਜ਼ਰ ਸਿੰਘ ਹਨ, ਜੋ ਆਪਣੀ 10 ਏਕੜ ਜ਼ਮੀਨ ਵਿੱਚ ਬਿਨ੍ਹਾਂ ਅੱਗ ਲਗਾਏ ਪਰਾਲੀ ਦਾ ਨਿਪਟਾਰਾ ਪਿਛਲੇ ਸੱਤ ਸਾਲਾ ਤੋਂ ਖੇਤ ਵਿੱਚ ਹੀ ਕਰਦੇ ਆ ਰਹੇ ਹਨ।
ਆਪਣਾ ਖੇਤੀ ਤਜਰਬਾ ਸਾਂਝਾ ਕਰਦਿਆਂ ਅਗਾਂਹਵਧੂ ਕਿਸਾਨ ਨਾਜ਼ਰ ਸਿੰਘ ਨੇ ਕਿਹਾ ਕਿ ਉਨ੍ਹਾਂ ਕੋਲ 6 ਏਕੜ ਆਪਣੀ ਅਤੇ 4 ਏਕੜ ਠੇਕੇ ‘ਤੇ ਜ਼ਮੀਨ ਹੈ, ਜਿਸ ‘ਤੇ ਉਨ੍ਹਾਂ ਪਿਛਲੇ ਸੱਤ ਸਾਲਾ ਦੌਰਾਨ ਕਦੇ ਅੱਗ ਨਹੀਂ ਲਗਾਈ ਹੈਪੀ ਸੀਡਰ ਤੇ ਸਮਾਰਟ ਸੀਡਰ ਦੀ ਮਦਦ ਨਾਲ ਪਰਾਲੀ ਨੂੰ ਖੇਤਾਂ ਵਿੱਚ ਹੀ ਮਿਲਾਇਆ ਹੈ।
ਅਗਾਂਹਵਧੂ ਕਿਸਾਨ ਨਾਜ਼ਰ ਸਿੰਘ ਨੇ ਦੱਸਿਆ ਕਿ ਪਰਾਲੀ ਨੂੰ ਖੇਤਾਂ ‘ਚ ਮਿਲਾਉਣ ਸਦਕਾ ਉਹ ਝੋਨੇ ਦੀ ਕਟਾਈ ਤੋਂ ਬਾਅਦ ਤੁਰੰਤ ਖੇਤਾਂ ਨੂੰ ਕਣਕ ਬੀਜਣ ਲਈ ਤਿਆਰ ਕਰ ਲੈਦੇ ਹਨ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਖੇਤਾਂ ਵਿੱਚ ਅੱਗ ਨਾ ਲਗਾਉਣ ਨਾਲ ਜਿਥੇ ਖਾਦਾਂ ਦੀ ਵਰਤੋਂ ‘ਚ 50 ਫ਼ੀਸਦੀ ਤੱਕ ਕਮੀ ਆਈ ਹੈ, ਉਥੇ ਹੀ ਝਾੜ ਵਿੱਚ ਵੀ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਅੱਗ ਲਗਾਉਣ ਨਾਲ ਜਿਥੇ ਜਮੀਨ ਦੇ ਖੁਰਾਕ ਤੱਤ ਨਸ਼ਟ ਹੁੰਦੇ ਹਨ, ਉਥੇ ਉਪਜਾਊ ਸ਼ਕਤੀ ਵੀ ਘੱਟਦੀ ਹੈ । ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਖੇਤ ‘ਚ ਮਿਲਾਉਣ ਨਾਲ ਨਦੀਨ ਵੀ ਘੱਟ ਹੁੰਦੇ ਹਨ ਤੇ ਜਮੀਨ ਦੀ ਪਾਣੀ ਜਜ਼ਬ ਕਰਨ ਦੀ ਸ਼ਕਤੀ ਵੀ ਵਧਦੀ ਹੈ। ਉਨ੍ਹਾਂ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਖਾਦਾਂ ਦੀ ਵਰਤੋਂ ਪੂਰੀ ਤਰ੍ਹਾਂ ਬੰਦ ਕਰ ਦੇਣਗੇ। ਉਨ੍ਹਾਂ ਹੋਰਨਾਂ ਕਿਸਾਨਾਂ ਨੂੰ ਵੀ ਪਰਾਲੀ ਦਾ ਸਹੀ ਤਰ੍ਹਾਂ ਨਿਪਟਾਰਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹਾ ਕਰਨ ਨਾਲ ਨਾ ਸਿਰਫ਼ ਅਸੀਂ ਆਪਣੀ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਂਦੇ ਹਾਂ ਸਗੋਂ ਆਪਣੀਆਂ ਆਉਣ ਵਾਲੀਆਂ ਪੀੜੀਆਂ ਨੂੰ ਵੀ ਰਹਿਣ ਲਈ ਸੁਰੱਖਿਅਤ ਵਾਤਾਵਰਣ ਦੇਣ ‘ਚ ਯੋਗਦਾਨ ਪਾਵਾਂਗੇ । ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਅਗਾਂਹਵਧੂ ਕਿਸਾਨ ਨਾਜ਼ਰ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕਿਸਾਨ ਹੋਰਨਾ ਕਿਸਾਨਾਂ ਲਈ ਪ੍ਰੇਰਨਾ ਦਾ ਸਰੋਤ ਹਨ।

Advertisement
Advertisement
Advertisement
Advertisement
Scroll to Top