Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 1:22 am

+91 90915 01313 , +91 90916 01313

punjabbanni@gmail.com
punjabbani@yahoo.com

3,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

3,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

3,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 24 ਅਗਸਤ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਥਾਣਾ ਦਿਆਲਪੁਰਾ ਕੈਂਪ ਭਗਤਾ ਭਾਈਕਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਤਾਰਾ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਮਨਪ੍ਰੀਤ ਸਿੰਘ ਵਾਸੀ ਪਿੰਡ ਅਕਲੀਆ ਜਲਾਲ, ਤਹਿਸੀਲ ਰਾਮਪੁਰਾ ਫੂਲ, ਬਠਿੰਡਾ ਵੱਲੋਂ ਦਿੱਤੇ ਬਿਆਨ ਅਤੇ ਮੁਹੱਈਆ ਕਰਵਾਏ ਸਬੂਤਾਂ ਦੇ ਆਧਾਰ ‘ਤੇ ਇਸ ਛੋਟੇ ਥਾਣੇਦਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਸਦੇ ਟਰੈਕਟਰ ਦੇ ਡਰਾਈਵਰ ਦਾ ਇੱਕ ਮੋਟਰਸਾਈਕਲ ਸਵਾਰ ਨਾਲ ਮਾਮੂਲੀ ਸੜਕ ਹਾਦਸਾ ਹੋ ਗਿਆ ਸੀ ਜਿਸ ਸਬੰਧੀ ਸ਼ਿਕਾਇਤ ਉਕਤ ਥਾਣੇ ਵਿਚ ਦਰਜ ਹੋਈ ਸੀ ਜਿਸ ਨੂੰ ਬਾਅਦ ਵਿਚ ਪੰਚਾਇਤੀ ਫ਼ੈਸਲੇ ਰਾਹੀਂ ਸੁਲਝਾ ਲਿਆ ਗਿਆ ਪਰ ਉਸ ਦੇ ਟਰੈਕਟਰ ਨੂੰ ਥਾਣੇ ਵਿਖੇ ਕਬਜ਼ੇ ਵਿਚ ਲੈ ਲਿਆ ਗਿਆ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਜਦੋਂ ਉਹ ਆਪਣਾ ਟਰੈਕਟਰ ਛੁਡਾਉਣ ਲਈ ਥਾਣੇ ਪਹੁੰਚਿਆ ਤਾਂ ਉਕਤ ਛੋਟੇ ਥਾਣੇਦਾਰ ਤਾਰਾ ਸਿੰਘ ਨੇ ਰਿਸ਼ਵਤ ਵਜੋਂ 10,000 ਰੁਪਏ ਦੀ ਮੰਗ ਕੀਤੀ ਪਰ ਉਸ ਵੱਲੋਂ ਜ਼ੋਰ ਪਾਉਣ ਉੱਤੇ ਸੌਦਾ 8,000 ਰੁਪਏ ਵਿੱਚ ਤੈਅ ਹੋ ਗਿਆ। ਇਹ ਸਾਰੀ ਗੱਲਬਾਤ ਸ਼ਿਕਾਇਤਕਰਤਾ ਵੱਲੋਂ ਆਪਣੇ ਮੋਬਾਈਲ ਵਿੱਚ ਰਿਕਾਰਡ ਕਰ ਲਈ ਗਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ, ਬਠਿੰਡਾ ਰੇਂਜ ਦੀ ਟੀਮ ਨੇ ਜਾਲ ਵਿਛਾ ਕੇ ਛੋਟੇ ਥਾਣੇਦਾਰ ਤਾਰਾ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਏ.ਐਸ.ਆਈ. ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Advertisement
Advertisement
Advertisement
Advertisement
Scroll to Top