Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:45 pm

+91 90915 01313 , +91 90916 01313

punjabbanni@gmail.com
punjabbani@yahoo.com

ਟ੍ਰੇਨ ਅੱਗੇ ਆ ਕੇ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਜੀ. ਆਰ. ਪੀ. ਪੁਲਸ ਨੇ ਕੀਤਾ ਮ੍ਰਿਤਕ ਦੇ ਭਤੀਜੇ ਸੀਤਾਰਾਮ ਨੂੰ ਗ੍ਰਿਫ਼ਤਾਰ

ਟ੍ਰੇਨ ਅੱਗੇ ਆ ਕੇ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਜੀ. ਆਰ. ਪੀ. ਪੁਲਸ ਨੇ ਕੀਤਾ ਮ੍ਰਿਤਕ ਦੇ ਭਤੀਜੇ ਸੀਤਾਰਾਮ ਨੂੰ ਗ੍ਰਿਫ਼ਤਾਰ

ਟ੍ਰੇਨ ਅੱਗੇ ਆ ਕੇ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਜੀ. ਆਰ. ਪੀ. ਪੁਲਸ ਨੇ ਕੀਤਾ ਮ੍ਰਿਤਕ ਦੇ ਭਤੀਜੇ ਸੀਤਾਰਾਮ ਨੂੰ ਗ੍ਰਿਫ਼ਤਾਰ
ਜਲੰਧਰ : ਜਲੰਧਰ ਕੈਂਟ-ਖੁਰਦਪੁਰ ਰੇਲਵੇ ਸਟੇਸ਼ਨ ਵਿਚਕਾਰ 25 ਜੁਲਾਈ ਨੂੰ ਕੁਲਦੀਪ ਸਿੰਘ ਪੁੱਤਰ ਸਵ. ਬਖਸ਼ੀਸ਼ ਸਿੰਘ ਵਾਸੀ ਕੋਟਲੀ ਥਾਨ ਸਿੰਘ ਜਿ਼ਲ੍ਹਾ ਜਲੰਧਰ ਨੇ ਟਰੇਨ ਨੰਬਰ 04468 ਦੇ ਅੱਗੇ ਆ ਕੇ ਖ਼ੁਦਕੁਸ਼ੀ ਕਰ ਲਈ ਸੀ। ਇਸ ਸਬੰਧੀ ਥਾਣਾ ਜੀ. ਆਰ. ਪੀ. ਦੀ ਪੁਲਸ ਨੇ ਜਾਂਚ ਤੋਂ ਬਾਅਦ ਮ੍ਰਿਤਕ ਦੇ ਬੇਟੇ ਅਵਤਾਰ ਚੰਦ ਦੇ ਬਿਆਨਾਂ ’ਤੇ ਕੇਸ ਦਰਜ ਕੀਤਾ ਸੀ। ਪੁਲਸ ਨੇ ਇਸ ਮਾਮਲੇ ਵਿਚ ਮ੍ਰਿਤਕ ਦੇ ਭਤੀਜੇ ਸੀਤਾਰਾਮ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਥਾਣਾ ਜੀ. ਆਰ. ਪੀ. ਦੇ ਐੱਸ. ਐੱਚ. ਓ. ਪਲਵਿੰਦਰ ਸਿੰਘ ਭਿੰਡਰ ਨੇ ਦੱਸਿਆ ਕਿ ਘਟਨਾ ਦੇ ਅਗਲੇ ਦਿਨ ਮ੍ਰਿਤਕ ਦੇ ਬੇਟੇ ਅਵਤਾਰ ਚੰਦ ਨੇ ਆਪਣੇ ਪਿਤਾ ਕੁਲਦੀਪ ਸਿੰਘ ਵੱਲੋਂ ਲਿਖਿਆ ਗਿਆ ਇਕ ਸੁਸਾਈਡ ਨੋਟ ਸੌਂਪਿਆ, ਜਿਸ ਵਿਚ ਮ੍ਰਿਤਕ ਕੁਲਦੀਪ ਨੇ ਆਪਣੇ ਭਤੀਜੇ ਸੀਤਾਰਾਮ, ਉਸ ਦੇ 2 ਬੇਟਿਆਂ ਕੰਚੇ ਅਤੇ ਭਿੰਡੀ ’ਤੇ ਤੰਗ-ਪ੍ਰੇਸ਼ਾਨ ਕਰਨ ਅਤੇ ਆਪਣੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ। ਇਸ ਤੋਂ ਬਾਅਦ 26 ਜੁਲਾਈ ਨੂੰ ਏ/ਡੀ ਬੀ. ਐੱਨ. ਐੱਸ. ਤਹਿਤ ਥਾਣਾ ਜੀ. ਆਰ. ਪੀ. ਜਲੰਧਰ ਵਿਚ ਕੇਸ ਦਰਜ ਕੀਤਾ ਸੀ। ਐੱਸ. ਐੱਚ. ਓ. ਨੇ ਦੱਸਿਆ ਕਿ ਕੇਸ ਵਿਚ ਨਾਮਜ਼ਦ ਮੁਲਜ਼ਮ ਸੀਤਾਰਾਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਨੂੰ ਬੁੱਧਵਾਰ ਅਦਾਲਤ ਵਿਚ ਪੇਸ਼ ਕੀਤਾ ਗਿਆ। ਮਾਣਯੋਗ ਅਦਾਲਤ ਨੇ ਮੁਲਜ਼ਮ ਸੀਤਾਰਾਮ ਨੂੰ 4 ਸਤੰਬਰ ਤੱਕ ਜੁਡੀਸ਼ੀਅਲ ਰਿਮਾਂਡ ’ਤੇ ਭੇਜਣ ਦੇ ਹੁਕਮ ਦਿੱਤੇ।

Advertisement
Advertisement
Advertisement
Advertisement
Scroll to Top