ਏ. ਟੀ. ਐਸ. ਨੇ ਛਾਪਾ ਮਾਰ ਅੱਤਵਾਦੀਆਂ ਨੂੰ ਕੀਤਾ ਗ੍ਰਿਫਤਾਰ
ਦੁਆਰਾ: Punjab Bani ਪ੍ਰਕਾਸ਼ਿਤ :Thursday, 22 August, 2024, 12:50 PM

ਏ. ਟੀ. ਐਸ. ਨੇ ਛਾਪਾ ਮਾਰ ਅੱਤਵਾਦੀਆਂ ਨੂੰ ਕੀਤਾ ਗ੍ਰਿਫਤਾਰ
ਨਵੀਂ ਦਿੱਲੀ : ਝਾਰਖੰਡ ਦੀ ਏਟੀਐਸ ਟੀਮ ਵੱਲੋਂ ਛਾਪੇਮਾਰੀ ਦੌਰਾਨ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਏਟੀਐਸ ਨੇ 14 ਟਿਕਾਣਿਆਂ `ਤੇ ਛਾਪੇਮਾਰੀ ਕਰਕੇ ਸੱਤ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਏਟੀਐਸ ਦੀ ਟੀਮ ਨੇ ਲੋਹਰਦਗਾ ਦੇ ਕੈਰੋ, ਹਜ਼ਾਰੀਬਾਗ ਦੇ ਪੇਲਾਵਲ ਅਤੇ ਹੋਰ ਕਈ ਜ਼ਿਲ੍ਹਿਆਂ ਵਿੱਚ ਛਾਪੇਮਾਰੀ ਕਰਕੇ ਸਾਰੇ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਲੋਹਰਦਗਾ ਤੋਂ ਗ੍ਰਿਫਤਾਰ ਕੀਤੇ ਗਏ ਅੱਤਵਾਦੀ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਗ੍ਰਿਫਤਾਰ ਅੱਤਵਾਦੀਆਂ ਤੋਂ ਪੁੱਛਗਿੱਛ ਜਾਰੀ ਹੈ।
