Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 2:59 am

+91 90915 01313 , +91 90916 01313

punjabbanni@gmail.com
punjabbani@yahoo.com

ਡਾਕਟਰ ਕੰਮ ਤੇ ਪਰਤਣ : ਸੁਪਰੀਮ ਕੋਰਟ

ਡਾਕਟਰ ਕੰਮ ਤੇ ਪਰਤਣ : ਸੁਪਰੀਮ ਕੋਰਟ

ਡਾਕਟਰ ਕੰਮ ਤੇ ਪਰਤਣ : ਸੁਪਰੀਮ ਕੋਰਟ
ਨਵੀਂ ਦਿੱਲੀ : ਭਾਰਤ ਦੇਸ਼ ਦੀ ਮਾਨਯੋਗ ਸਰਵ ਉਚ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਵਿਚ ਪੋਸਟ ਗ੍ਰੈਜੂਏਟ ਮਹਿਲਾ ਡਾਕਟਰ ਦੇ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਡਾਕਟਰਾਂ ਨੂੰ ਮੁੜ ਕੰਮ ਸ਼ੁਰੂ ਕਰਨ ਲਈ ਕਿਹਾ। ਅਦਾਲਤ ਨੇ ਡਾਕਟਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਦੁਬਾਰਾ ਜੁਆਇਨ ਕਰਨ ’ਤੇ ਕੋਈ ਵਿਰੋਧੀ ਕਾਰਵਾਈ ਨਹੀਂ ਕੀਤੀ ਜਾਵੇਗੀ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੂੰ ਏਮਜ਼ ਨਾਗਪੁਰ ਦੇ ਰੈਜ਼ੀਡੈਂਟ ਡਾਕਟਰਾਂ ਦੇ ਵਕੀਲ ਨੇ ਦੱਸਿਆ ਕਿ ਕੋਲਕਾਤਾ ਬਲਾਤਕਾਰ-ਕਤਲ ਮਾਮਲੇ ਨੂੰ ਲੈ ਕੇ ਹੋਏ ਵਿਰੋਧ ਪ੍ਰਦਰਸ਼ਨਾਂ ਦਾ ਉਨ੍ਹਾਂ ਨੂੰ ਸਿ਼ਕਾਰ ਬਣਾਇਆ ਜਾ ਰਿਹਾ ਹੈ। ਇਸ ’ਤੇ ਜਸਟਿਸ ਜੇਬੀ ਪਾਰਦੀਵਾਲਾ ਅਤੇ ਮਨੋਜ ਮਿਸ਼ਰਾ ਦੀ ਬੈਂਚ ਨੇ ਕਿਹਾ ਕਿ ਇੱਕ ਵਾਰ ਜਦੋਂ ਉਹ ਡਿਊਟੀ ‘ਤੇ ਪਰਤ ਜਾਣਗੇ ਤਾਂ ਅਸੀਂ ਅਧਿਕਾਰੀਆਂ ’ਤੇ ਉਨ੍ਹਾਂ ਵਿਰੁੱਧ ਕੋਈ ਕਾਰਵਾਈ ਨਾ ਕਰਨ ਲਈ ਦਬਾਅ ਪਾਵਾਂਗੇ। ਉਨ੍ਹਾਂ ਕਿਹਾ ਕਿ ਜੇ ਡਾਕਟਰ ਕੰਮ ਨਹੀਂ ਕਰਨਗੇ ਤਾਂ ਜਨਤਕ ਸਿਹਤ ਬੁਨਿਆਦੀ ਢਾਂਚਾ ਕਿਵੇਂ ਚੱਲੇਗਾ।ਸੁਪਰੀਮ ਕੋਰਟ ਦੇ ਬੈਂਚ ਨੇ ਕਿਹਾ ਕਿ ਜੇ ਉਸ ਤੋਂ ਬਾਅਦ ਕੋਈ ਮੁਸ਼ਕਲ ਆਉਂਦੀ ਹੈ ਤਾਂ ਸਾਡੇ ਕੋਲ ਆਓ ਪਰ ਉਨ੍ਹਾਂ ਨੂੰ ਪਹਿਲਾਂ ਕੰਮ ਕਰਨ ਲਈ ਰਿਪੋਰਟ ਕਰਨ ਦਿਓ।

Advertisement
Advertisement
Advertisement
Advertisement
Scroll to Top