Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 5:10 am

+91 90915 01313 , +91 90916 01313

punjabbanni@gmail.com
punjabbani@yahoo.com

ਸਿੱਖ ਨਾਇਕਾਂ ਦੇ ਕਿਰਦਾਰ ਨਾਲ ਕਿਸੇ ਫਿਲਮ ਨਿਰਮਾਤਾ ਨੂੰ ਛੇੜਛਾੜ ਦੀ ਅਗਿਆ ਨਹੀਂ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਸਿੱਖ ਨਾਇਕਾਂ ਦੇ ਕਿਰਦਾਰ ਨਾਲ ਕਿਸੇ ਫਿਲਮ ਨਿਰਮਾਤਾ ਨੂੰ ਛੇੜਛਾੜ ਦੀ ਅਗਿਆ ਨਹੀਂ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਸਿੱਖ ਨਾਇਕਾਂ ਦੇ ਕਿਰਦਾਰ ਨਾਲ ਕਿਸੇ ਫਿਲਮ ਨਿਰਮਾਤਾ ਨੂੰ ਛੇੜਛਾੜ ਦੀ ਅਗਿਆ ਨਹੀਂ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ
ਅੰਮ੍ਰਿਤਸਰ : ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਬਾਲੀਵੁੱਡ ਅਦਾਕਾਰਾ ਹਿਮਾਚਲ ਤੋਂ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਦੀ “ਐਮਰਜੈਸੀ” ਫਿਲਮ ਸਿੱਖਾਂ ਪ੍ਰਤੀ ਨਫ਼ਰਤ ਪੈਦਾ ਕਰਨ ਵਾਲੀ ਸਖ਼ਤ ਇਤਰਾਜ਼ਯੋਗ ਹੈ। ਇਸ ਫਿਲਮ ਵਿੱਚ ਸਿੱਖ ਕੌਮ ਦੇ ਜ਼ੁਝਾਰੂ ਨਾਇਕ ਸੰਤ ਜਰਨੈਲ ਸਿੰਘ ਭਿੰਡਰਾਵਾਲਿਆਂ ਵਾਲਿਆਂ ਦੇ ਕਿਰਦਾਰ ਨੂੰ ਵਿਗਾੜ ਕੇ ਪੇਸ਼ ਕੀਤਾ ਗਿਆ ਹੈ। ਇਸ ਨਾਲ ਕੰਗਨਾ ਅੰਦਰ ਸਿੱਖ ਕੌਮ ਪ੍ਰਤੀ ਧੁੱਖਦੀ ਨਫ਼ਰਤ ਸ਼ਰੇਆਮ ਪ੍ਰਗਟ ਹੋਈ ਹੈ। ਉਸ ਦਾ ਕਿਰਦਾਰ ਹਮੇਸ਼ਾਂ ਹੇਠਲੇ ਪੱਧਰ ਤੇ ਵਿਵਾਦਾਂ ਵਿੱਚ ਰਿਹਾ ਹੈ। ਉਨ੍ਹਾਂ ਕਿਹਾ ਕਿ ਫਿਲਮ ਵਿਚਲੇ ਕਿਰਦਾਰ ਸਿੱਖ ਕੌਮ ਨਾਲ ਗੂੜਾ ਸਬੰਧ ਰਖਦੇ ਹਨ ਇਸ ਫਿਲਮ ਦੀ ਪ੍ਰਵਾਨਗੀ ਸਿੱਖ ਸੈਂਸਰ ਬੋਰਡ ਸ਼੍ਰੋਮਣੀ ਕਮੇਟੀ ਤੋਂ ਲਈ ਜਾਣੀ ਚਾਹੀਦੀ ਸੀ, ਪਰ ਅਜਿਹਾ ਨਹੀਂ ਹੋਇਆ ਇਸ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁਜੀ ਹੈ। ਉਨ੍ਹਾਂ ਸਬੰਧਤ ਸਰਕਾਰਾਂ ਪਾਸੋਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਸਬੰਧੀ ਕੰਗਣਾ ਰਣੌਤ ਵਿਰੁੱਧ ਬਿਨ੍ਹਾਂ ਦੇਰੀ ਅਪਰਾਧਿਕ ਮਾਮਲਾ ਦਰਜ਼ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਇਸ ਫਿਲਮ ਤੇ ਪੂਰਨ ਤੌਰ ਤੇ ਪਾਬੰਦੀ ਲਗਣੀ ਚਾਹੀਦੀ ਹੈ।

Advertisement
Advertisement
Advertisement
Advertisement
Scroll to Top