ਸੇਬੀ ਮੁਖੀ ਨੂੰ ਹਟਾਉਣ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ਼ ਪੰਜਾਬ ਕਾਂਗਰਸ ਕੀਤਾ ਪ੍ਰਦਰਸ਼ਨ ਚੰਡੀਗੜ੍ਹ : ਪੰਜਾਬ ਕਾਂਗਰਸ ਵਲੋਂ ਕੇਂਦਰ ਸਰਕਾਰ ਖਿਲਿਾਫ਼ ਅੱਜ ਇੱਥੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਰੋਸ ਪ੍ਰਦਰਸ਼ਨ ਦੌਰਾਨ ਸੂਬੇ ਦੀ ਸਮੁੱਚੀ ਲੀਡਰਸ਼ਿਪ ਪੁੱਜੀ ਹੋਈ ਹੈ। ਕਾਂਗਰਸ ਪਾਰਟੀ ਵਲੋਂ ਸੇਬੀ ਦੇ ਮੁਖੀ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਅਤੇ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਪ੍ਰਦਰਸ਼ਨ ਦੀ ਅਗਵਾਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ ਖ਼ੁਦ ਕਰ ਰਹੇ ਹਨ। ਕਾਂਗਰਸੀਆਂ ਵਲੋਂ ਕਾਂਗਰਸ ਭਵਨ ਦੇ ਬਾਹਰ ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਜਿਸ ਤਰੀਕੇ ਨਾਲ ਆਪਣੇ ਧਨਾਡ ਦੋਸਤਾਂ ਨਾਲ ਰਲ ਕੇ ਆਮ ਜਨਤਾ ਨੂੰ ਲੁੱਟ ਰਹੀ ਹੈ, ਉਸ ਦੇ ਵਿਰੋਧ `ਚ ਅੱਜ ਪੰਜਾਬ ਕਾਂਗਰਸ ਵਲੋਂ ਇਹ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇੱਥੇ ਮੋਦੀ ਸਰਕਾਰ ਖ਼ਿਲਾਫ਼ ਪੰਜਾਬ ਸਰਕਾਰ ਵਲੋਂ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਦੁਆਰਾ: Punjab Bani ਪ੍ਰਕਾਸ਼ਿਤ :Thursday, 22 August, 2024, 01:54 PM

ਸੇਬੀ ਮੁਖੀ ਨੂੰ ਹਟਾਉਣ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ਼ ਪੰਜਾਬ ਕਾਂਗਰਸ ਕੀਤਾ ਪ੍ਰਦਰਸ਼ਨ
ਚੰਡੀਗੜ੍ਹ : ਪੰਜਾਬ ਕਾਂਗਰਸ ਵਲੋਂ ਕੇਂਦਰ ਸਰਕਾਰ ਖਿਲਿਾਫ਼ ਅੱਜ ਇੱਥੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਰੋਸ ਪ੍ਰਦਰਸ਼ਨ ਦੌਰਾਨ ਸੂਬੇ ਦੀ ਸਮੁੱਚੀ ਲੀਡਰਸ਼ਿਪ ਪੁੱਜੀ ਹੋਈ ਹੈ। ਕਾਂਗਰਸ ਪਾਰਟੀ ਵਲੋਂ ਸੇਬੀ ਦੇ ਮੁਖੀ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਅਤੇ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਪ੍ਰਦਰਸ਼ਨ ਦੀ ਅਗਵਾਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ ਖ਼ੁਦ ਕਰ ਰਹੇ ਹਨ। ਕਾਂਗਰਸੀਆਂ ਵਲੋਂ ਕਾਂਗਰਸ ਭਵਨ ਦੇ ਬਾਹਰ ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਜਿਸ ਤਰੀਕੇ ਨਾਲ ਆਪਣੇ ਧਨਾਡ ਦੋਸਤਾਂ ਨਾਲ ਰਲ ਕੇ ਆਮ ਜਨਤਾ ਨੂੰ ਲੁੱਟ ਰਹੀ ਹੈ, ਉਸ ਦੇ ਵਿਰੋਧ `ਚ ਅੱਜ ਪੰਜਾਬ ਕਾਂਗਰਸ ਵਲੋਂ ਇਹ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇੱਥੇ ਮੋਦੀ ਸਰਕਾਰ ਖ਼ਿਲਾਫ਼ ਪੰਜਾਬ ਸਰਕਾਰ ਵਲੋਂ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।