Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 5:10 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿਜੀਲੈਂਸ ਬਿਊਰੋ ਕਰੇਗੀ ਪੰਜਾਬ ਉਚੇਰੀ ਸਿੱਖਿਆ ਵਿਭਾਗ ਦੇ ਡਿਪਟੀ ਡਾਇਰੈਕਟਰ ਰਹੇ ਅਸ਼ਵਨੀ ਕੁਮਾਰ ਭੱਲਾ ਦੀ ਜਾਂਚ

ਪੰਜਾਬ ਵਿਜੀਲੈਂਸ ਬਿਊਰੋ ਕਰੇਗੀ ਪੰਜਾਬ ਉਚੇਰੀ ਸਿੱਖਿਆ ਵਿਭਾਗ ਦੇ ਡਿਪਟੀ ਡਾਇਰੈਕਟਰ ਰਹੇ ਅਸ਼ਵਨੀ ਕੁਮਾਰ ਭੱਲਾ ਦੀ ਜਾਂਚ

ਪੰਜਾਬ ਵਿਜੀਲੈਂਸ ਬਿਊਰੋ ਕਰੇਗੀ ਪੰਜਾਬ ਉਚੇਰੀ ਸਿੱਖਿਆ ਵਿਭਾਗ ਦੇ ਡਿਪਟੀ ਡਾਇਰੈਕਟਰ ਰਹੇ ਅਸ਼ਵਨੀ ਕੁਮਾਰ ਭੱਲਾ ਦੀ ਜਾਂਚ
ਚੰਡੀਗੜ੍ਹ : ਪੰਜਾਬ ਉਚੇਰੀ ਸਿੱਖਿਆ ਵਿਭਾਗ ਦੇ ਡਿਪਟੀ ਡਾਇਰੈਕਟਰ ਰਹੇ ਅਸ਼ਵਨੀ ਕੁਮਾਰ ਭੱਲਾ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਅਸ਼ਵਨੀ ਕੁਮਾਰ ਭੱਲਾ ਖਿਲਾਫ਼ ਹੁਣ ਪੰਜਾਬ ਵਿਜੀਲੈਂਸ ਬਿਊਰੋ ਜਾਂਚ ਕਰੇਗੀ। ਭੱਲਾ ਖਿਲਾਫ਼ ਮਿਲੀਆਂ ਸ਼ਿਕਾਇਤਾਂ `ਤੇ ਕਾਰਵਾਈ ਕਰਦੇ ਹੋਏ ਪੰਜਾਬ ਸਰਕਾਰ ਨੇ ਇਹ ਹੁਕਮ ਦਿੱਤੇ ਹਨ। ਮਾਮਲਾ ਸੀਨੀਅਰਤਾ ਵਿੱਚ 37ਵੇਂ ਨੰਬਰ `ਤੇ ਹੋਣ ਦੇ ਬਾਵਜੂਦ ਡੀਪੀਆਈ ਵਿਭਾਗ ਵਿੱਚ ਡਿਪਟੀ ਡਾਇਰੈਕਟਰ ਲਾਏ ਜਾਣ ਦਾ ਹੈ, ਜਿਸ ਤੋਂ ਬਾਅਦ ਭੱਲਾ ਦੀ ਫੌਰੀ ਤੌਰ `ਤੇ ਲੁਧਿਆਣਾ ਬਦਲੀ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ਦੇ ਹੁਕਮਾਂ ਤੋਂ ਬਾਅਦ ਉਚੇਰੀ ਸਿੱਖਿਆ ਵਿਭਾਗ ਦੇ ਸਕੱਤਰ ਕਮਲ ਕਿਸ਼ੋਰ ਯਾਦਵ ਨੇ ਅਸ਼ਵਨੀ ਕੁਮਾਰ ਨੂੰ ਤੁਰੰਤ ਪ੍ਰਭਾਵ ਡਿਪਟੀ ਡਾਇਰੈਕਟਰ ਦੇ ਅਹੁਦੇ ਤੋਂ ਬਦਲ ਕੇ ਉਨ੍ਹਾਂ ਦੀ ਤਾਇਨਾਤੀ ਬਤੌਰ ਪ੍ਰੋਫੈਸਰ ਐਸਸੀਡੀ ਸਰਕਾਰੀ ਕਾਲਜ ਲੁਧਿਆਣਾ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਅਸ਼ਵਨੀ ਕੁਮਾਰ ਲੁਧਿਆਣਾ ਦੇ ਸਰਕਾਰੀ ਕਾਲਜ `ਚ ਕਾਮਰਸ ਦੇ ਪ੍ਰੋਫੈਸਰ ਹਨ, ਜਿਹੜੇ 2 ਸਾਲ ਪਹਿਲਾਂ ਹੀ ਡਿਪਟੀ ਡਾਇਰੈਕਟਰ ਬਣਾਏ ਗਏ ਸਨ।ਮੁੱਖ ਮੰਤਰੀ ਨੂੰ ਪੁੱਜੀਆਂ ਸ਼ਿਕਾਇਤਾਂ `ਚ ਕਿਹਾ ਗਿਆ ਸੀ ਕਿ ਅਸ਼ਵਨੀ ਕੁਮਾਰ ਭੱਲਾ ਦਾ ਪ੍ਰੋਫੈਸਰਾਂ ਦੀ ਸੀਨੀਅਰਤਾ ਸੂਚੀ ਵਿਚ 37ਵਾਂ ਨੰਬਰ ਹੈ ਪ੍ਰੰਤੂ ਪੰਜਾਬ ਸਰਕਾਰ ਨੇ 36 ਪ੍ਰੋਫੈਸਰਾਂ ਨੂੰ ਪਾਸੇ ਕਰਕੇ ਭੱਲਾ ਨੂੰ ਡਿਪਟੀ ਡਾਇਰੈਕਟਰ ਲਾਇਆ ਸੀ। ਇਸ ਪ੍ਰੋਫੈਸਰ ਨੂੰ ਵਧੀਕ ਇੰਕਰੀਮੈਂਟ ਦੀ ਰਿਕਵਰੀ ਵੀ ਪਈ ਹੋਈ ਹੈ। ਸ਼ਿਕਾਇਤਾਂ ਅਨੁਸਾਰ ਡੀਪੀਆਈ (ਕਾਲਜਾਂ) `ਚ 2 ਡਿਪਟੀ ਡਾਇਰੈਕਟਰ ਲਾਏ ਜਾ ਸਕਦੇ ਹਨ, ਜਦੋਂਕਿ ਪੰਜਾਬ ਸਰਕਾਰ ਨੇ ਅਸ਼ਵਨੀ ਕੁਮਾਰ ਨੂੰ ਤੀਜੇ ਡਿਪਟੀ ਡਾਇਰੈਕਟਰ ਵਜੋਂ ਤਾਇਨਾਤ ਕੀਤਾ ਹੋਇਆ ਸੀ।

Advertisement
Advertisement
Advertisement
Advertisement
Scroll to Top