Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:35 am

+91 90915 01313 , +91 90916 01313

punjabbanni@gmail.com
punjabbani@yahoo.com

'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-3 ਦੀ ਮਸ਼ਾਲ 26 ਅਗਸਤ ਨੂੰ ਪੁੱਜੇਗੀ ਪਟਿਆਲਾ

'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-3 ਦੀ ਮਸ਼ਾਲ 26 ਅਗਸਤ ਨੂੰ ਪੁੱਜੇਗੀ ਪਟਿਆਲਾ

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੀ ਮਸ਼ਾਲ 26 ਅਗਸਤ ਨੂੰ ਪੁੱਜੇਗੀ ਪਟਿਆਲਾ
ਏ.ਡੀ.ਸੀ. ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਖਿਡਾਰੀ ਖੇਡਾਂ ‘ਚ ਹਿੱਸਾ ਲੈਣ ਲਈ ਆਨ ਲਾਈਨ ਕਰਵਾ ਸਕਦੇ ਨੇ ਰਜਿਸਟਰੇਸ਼ਨ : ਜ਼ਿਲ੍ਹਾ ਖੇਡ ਅਫ਼ਸਰ
ਪਟਿਆਲਾ, 22 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸਭਿਆਚਾਰ ਪੈਦਾ ਕਰਨ ਲਈ ਸ਼ੁਰੂ ਕਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-3 ਦੀ ਸ਼ੁਰੂਆਤ ਖੇਡ ਮਸ਼ਾਲ ਨਾਲ ਹੋ ਚੁੱਕੀ ਹੈ। ਖੇਡਾਂ ਦੀ ਮਸ਼ਾਲ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ‘ਚੋਂ ਹੁੰਦੇ ਹੋਏ 26 ਅਗਸਤ ਨੂੰ ਪਟਿਆਲਾ ਵਿਖੇ ਪੁੱਜੇਗੀ।
ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਨੇ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਖੇਡਾਂ ਦੀ ਰਵਾਇਤ ਮੁਤਾਬਿਕ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-3 ਦੇ ਉਦਘਾਟਨੀ ਸਮਾਰੋਹ ਮੌਕੇ ਜਲਾਈ ਜਾਣ ਵਾਲੀ ਮਸ਼ਾਲ ਨੂੰ ਪੂਰੇ ਪੰਜਾਬ ਵਿੱਚ ਹਰ ਜ਼ਿਲ੍ਹਾ ਹੈੱਡਕੁਆਟਰ ਵਿੱਚ ਲਿਜਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ 20 ਅਗਸਤ ਤੋਂ ਲੁਧਿਆਣਾ ਤੋਂ ਹੋਈ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਤੋਂ ਸ਼ੁਰੂ ਹੋ ਕੇ ਇਹ ਮਸ਼ਾਲ ਯਾਤਰਾ ਵੱਖ ਵੱਖ ਜ਼ਿਲ੍ਹਿਆਂ ਤੋਂ ਹੁੰਦੇ ਹੋਏ 26 ਅਗਸਤ ਨੂੰ ਪਟਿਆਲਾ ਵਿਖੇ ਪਹੁੰਚੇਗੀ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਪਹੁੰਚਣ ‘ਤੇ ਮਸ਼ਾਲ ਯਾਤਰਾ ਦਾ ਜ਼ਿਲ੍ਹਾ ਪ੍ਰਸ਼ਾਸਨ, ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਇਹ ਮਸ਼ਾਲ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਪਟਿਆਲਾ ਵਿਖੇ ਆਵੇਗੀ ਜਿਸ ਨੂੰ ਜਖਵਾਲੀ ਤੋਂ ਪਟਿਆਲਾ ਦੇ ਖਿਡਾਰੀ ਪ੍ਰਾਪਤ ਕਰਨਗੇ। ਇਸ ਉਪਰੰਤ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ, ਲੀਲਾ ਭਵਨ, ਫੁਹਾਰਾ ਚੌਂਕ ਤੋਂ ਹੁੰਦੇ ਹੋਏ ਇਹ ਰਾਜਾ ਭਲਿੰਦਰ ਸਿੰਘ ਖੇਡ ਕੰਪਲੈਕਸ ਵਿਖੇ ਲਿਆਂਦੀ ਜਾਵੇਗੀ ਜਿਥੇ ਖਿਡਾਰੀਆਂ ਸਮੇਤ ਪਟਿਆਲਾ ਵਾਸੀਆਂ ਵੱਲੋਂ ਇਸ ਦਾ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੀ ਮਸ਼ਾਲ ਯਾਤਰਾ ਦੇ ਸਵਾਗਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ-2024’ ਸੀਜ਼ਨ-3 ਵਿੱਚ ਭਾਗ ਲੈਣ ਲਈ ਆਨ ਲਾਈਨ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਵੱਖ-ਵੱਖ ਖੇਡਾਂ ਬਲਾਕ ਪੱਧਰ, ਜ਼ਿਲ੍ਹਾ ਪੱਧਰ ਅਤੇ ਸੂਬਾ ਪੱਧਰ ‘ਤੇ ਅੰਡਰ-14, ਅੰਡਰ-17, ਅੰਡਰ-21, ਅੰਡਰ 21-30, ਅੰਡਰ 31-40, ਅੰਡਰ 41-50, ਅੰਡਰ 51-60, ਅੰਡਰ 61-70 ਅਤੇ 70 ਤੋਂ ਉਪਰ ਉਮਰ ਵਰਗ ਵਿੱਚ ਆਯੋਜਿਤ ਕਰਵਾਈਆਂ ਜਾ ਰਹੀਆਂ ਹਨ।
ਇਹਨਾਂ ਖੇਡਾਂ ਵਿੱਚ ਭਾਗ ਲੈਣ ਲਈ ਖਿਡਾਰੀ ਆਨਲਾਈਨ ਪੋਰਟਲ https://eservices.punjab.gov.in ‘ਤੇ ਰਜਿਸਟ੍ਰੇਸ਼ਨ ਕਰ ਸਕਦੇ ਹਨ ਜਾ ਫੇਰ ਆਪਣੇ ਸਕੂਲ ਰਾਹੀਂ ਵੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਜ਼ਿਲ੍ਹਾ ਖੇਡ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Advertisement
Advertisement
Advertisement
Advertisement
Scroll to Top