Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 11:59 am

+91 90915 01313 , +91 90916 01313

punjabbanni@gmail.com
punjabbani@yahoo.com

ਖ਼ਾਲਸਾ ਕਾਲਜ ਪਟਿਆਲਾ ਵਲੋਂ 450 ਸਾਲਾ ਸ਼ਤਾਬਦੀਆਂ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਦਾ ਅਯੋਜਨ

ਖ਼ਾਲਸਾ ਕਾਲਜ ਪਟਿਆਲਾ ਵਲੋਂ 450 ਸਾਲਾ ਸ਼ਤਾਬਦੀਆਂ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਦਾ ਅਯੋਜਨ

ਖ਼ਾਲਸਾ ਕਾਲਜ ਪਟਿਆਲਾ ਵਲੋਂ 450 ਸਾਲਾ ਸ਼ਤਾਬਦੀਆਂ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਦਾ ਅਯੋਜਨ
ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਰਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਖ਼ਾਲਸਾ ਕਾਲਜ ਪਟਿਆਲਾ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ-ਜੋਤਿ ਦਿਵਸ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕਾਲਜ ਕੈਂਪਸ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿੱਚ ਸੰਗਤੀ ਰੂਪ ਵਿੱਚ ਜਪੁਜੀ ਸਾਹਿਬ ਦੇ ਪਾਠ ਕੀਤੇ ਗਏ। ਉਪਰੰਤ ਕਾਲਜ ਦੇ ਸੰਗੀਤ ਗਾਇਨ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ ਅਤੇ ਗੁਰੂ ਅਮਰਦਾਸ ਜੀ ਦੇ ਜੀਵਨ ਵੇਰਵਿਆਂ ਨਾਲ ਸਬੰਧਿਤ ਕਵੀਸ਼ਰੀ ਦਾ ਗਾਇਨ ਵੀ ਕੀਤਾ ਗਿਆ। ਸਮਾਗਮ ਦੀ ਸਮਾਪਤੀ ’ਤੇ ਪੰਥ ਅਤੇ ਕਾਲਜ ਦੀ ਚੜਦੀ ਕਲਾ ਦੀ ਅਰਦਾਸ ਕੀਤੀ ਗਈ ਅਤੇ ਦੇਗ ਵਰਤਾਈ ਗਈ।
ਇਸ ਮੌਕੇ ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਦੱਸਿਆ ਕਿ ਇਸ ਸਾਲ ਸਮੁੱਚੇ ਖ਼ਾਲਸਾ ਪੰਥ ਵੱਲੋਂ ਦੋ ਸ਼ਤਾਬਦੀਆਂ ਨੂੰ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਇਸ ਕਾਰਜ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਹਿਨੁਮਾਈ ਵਿੱਚ ਅਨੇਕਾਂ ਕਾਰਜ ਉਲੀਕੇ ਗਏ ਹਨ। ਜਿਸ ਤਹਿਤ ਅੱਜ ਖ਼ਾਲਸਾ ਕਾਲਜ ਪਟਿਆਲਾ ਦੇ ਵਿਦਿਆਰਥੀਆਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਅਤੇ ਕਵਿਸ਼ਰੀ ਗਾਇਨ ਕੀਤੇ ਗਏ। ਉਹਨਾਂ ਇਹ ਵੀ ਦੱਸਿਆ ਕਿ ਇਹਨਾਂ ਸਮਾਗਮਾਂ ਨਾਲ ਵਿਦਿਆਰਥੀ ਆਪਣੀ ਪੜ੍ਹਾਈ ਦੇ ਨਾਲ-ਨਾਲ ਪੰਥ ਦੀਆਂ ਸੁਨਹਿਰੀ ਰਵਾਇਤਾਂ ਤੋਂ ਵੀ ਜਾਣੂ ਹੁੰਦੇ ਹਨ। ਸਮਾਗਮ ਦੇ ਪ੍ਰਬੰਧ ਦੀ ਜਿੰਮੇਵਾਰੀ ਪੋਸਟ ਗ੍ਰੈਜੂਏਟ ਸੰਗੀਤ ਗਾਇਨ ਵਿਭਾਗ, ਧਰਮ ਅਧਿਐਨ ਵਿਭਾਗ ਅਤੇ ਕਿਰਤ ਕਲੱਬ ਵੱਲੋਂ ਸਾਂਝੇ ਤੌਰ ’ਤੇ ਨਿਭਾਈ ਗਈ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਅਤੇ ਅਧਿਆਪਕ ਸਾਹਿਬਾਨਾਂ ਨੇ ਸ਼ਮੂਲੀਅਤ ਕੀਤੀ।

Advertisement
Advertisement
Advertisement
Advertisement
Scroll to Top