Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 2:59 am

+91 90915 01313 , +91 90916 01313

punjabbanni@gmail.com
punjabbani@yahoo.com

ਡਾ. ਸੁਭਾਸ਼ ਸ਼ਰਮਾ ਨੇ ਰੇਲ ਮੰਤਰੀ ਨਾਲ ਕੀਤੀ ਮੁਲਾਕਾਤ

ਡਾ. ਸੁਭਾਸ਼ ਸ਼ਰਮਾ ਨੇ ਰੇਲ ਮੰਤਰੀ ਨਾਲ ਕੀਤੀ ਮੁਲਾਕਾਤ

ਡਾ. ਸੁਭਾਸ਼ ਸ਼ਰਮਾ ਨੇ ਰੇਲ ਮੰਤਰੀ ਨਾਲ ਕੀਤੀ ਮੁਲਾਕਾਤ
ਖਰੜ ‘ਚ ਵੰਦੇ ਭਾਰਤ, ਸ੍ਰੀ ਕੀਰਤਪੁਰ ਸਾਹਿਬ ‘ਚ ਸੱਚਖੰਡ ਅਤੇ ਸਵਰਮਤੀ ਐਕਸਪ੍ਰੈੱਸ ਨੂੰ ਰੋਕਣ ਦੀ ਕੀਤੀ ਮੰਗ
ਨਵਾਂਸ਼ਹਿਰ-ਖੰਨਾ ਅਤੇ ਬਲਾਚੌਰ-ਰੋਪੜ ਲਈ ਰੇਲਵੇ ਲਾਈਨ ਵੀ ਮੰਗੀ
ਸ੍ਰੀ ਆਨੰਦਪੁਰ ਸਾਹਿਬ ਨਾਲ ਸਬੰਧਤ ਰੇਲਵੇ ਸਬੰਧੀ ਮੰਗ ਪੱਤਰ ਸੌਂਪਿਆ
ਚੰਡੀਗੜ੍ਹ: ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਚੋਣ ਲੜ ਚੁੱਕੇ ਡਾ. ਸੁਭਾਸ਼ ਸ਼ਰਮਾ ਨੇ ਦਿੱਲੀ ਵਿਖੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਰੇਲਵੇ ਨਾਲ ਸਬੰਧਤ ਮਸਲਿਆਂ ਦੇ ਹੱਲ ਲਈ ਮੰਗ ਪੱਤਰ ਸੌਂਪਿਆ। ਮੀਟਿੰਗ ਦੌਰਾਨ ਡਾ: ਸੁਭਾਸ਼ ਸ਼ਰਮਾ ਨੇ ਮੁਹਾਲੀ, ਰੋਪੜ ਅਤੇ ਨਵਾਂਸ਼ਹਿਰ ਜ਼ਿਲ੍ਹਿਆਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਬਾਰੇ ਰੇਲ ਮੰਤਰੀ ਨੂੰ ਜਾਣਕਾਰੀ ਦਿੱਤੀ। ਓਹਨਾ ਦੱਸਿਆ ਕਿ ਮੋਹਾਲੀ ਦੇ ਪਿੰਡ ਸ਼ਾਮਪੁਰ ਅਤੇ ਰਾਏਪੁਰ ਕਲਾਂ ਵਿਚਕਾਰ ਰੇਲਵੇ ਅੰਡਰਪਾਸ ‘ਤੇ ਇੱਕ ਸ਼ੈੱਡ ਦੀ ਜ਼ਰੂਰਤ ਹੈ ਤਾਂ ਜੋ ਬਰਸਾਤ ਦੇ ਮੌਸਮ ਵਿੱਚ ਪਾਣੀ ਉੱਥੇ ਨਾ ਖੜ੍ਹੇ। ਇਸ ਤੋਂ ਇਲਾਵਾ ਮੁਹਾਲੀ ਦੇ ਪਿੰਡ ਸਨੇਟਾ ਵਿੱਚ ਲਾਂਡਰਾ ਰੋਡ ’ਤੇ ਬਣੇ ਓਵਰਬ੍ਰਿਜ ਨੂੰ ਚੌੜਾ ਕੀਤਾ ਜਾਵੇ। ਖਰੜ ਰੇਲਵੇ ਸਟੇਸ਼ਨ ‘ਤੇ ਵੰਦੇ ਭਾਰਤ (ਊਨਾ ਤੋਂ ਦਿੱਲੀ) ਸਟਾਪੇਜ ਬਣਾਇਆ ਜਾਵੇ। ਡਾ: ਸੁਭਾਸ਼ ਸ਼ਰਮਾ ਨੇ ਦੱਸਿਆ ਕਿ ਰੋਪੜ ਜ਼ਿਲ੍ਹੇ ਦੇ ਅਧੀਨ ਆਉਂਦੀ ਦਿੱਲੀ-ਊਨਾ ਰੇਲਵੇ ਲਾਈਨ ਨੇ ਨੰਗਲ ਨੂੰ ਦੋ ਹਿੱਸਿਆਂ ਵਿੱਚ ਵੰਡ ਦਿੱਤਾ ਹੈ, ਇਸ ਕਰਕੇ ਇੱਥੇ ਅੰਡਰਪਾਸ ਬਣਨਾ ਜਰੂਰੀ ਹੈ। ਇਸ ਤੋਂ ਇਲਾਵਾ ਸੱਚਖੰਡ ਅਤੇ ਸਵਰਮਤੀ ਐਕਸਪ੍ਰੈਸ ਦਾ ਸਟਾਪੇਜ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਦਿੱਤਾ ਜਾਵੇ। ਨਾਲ ਹੀ ਮੋਰਿੰਡਾ ਰੇਲਵੇ ਸਟੇਸ਼ਨ ਦਾ ਨਾਮ ਮਾਤਾ ਗੁਜਰੀ ਜੀ ਦੇ ਨਾਂ ‘ਤੇ ਰੱਖਿਆ ਜਾਵੇ। ਨਵਾਂਸ਼ਹਿਰ ਜ਼ਿਲ੍ਹੇ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਨਵਾਂਸ਼ਹਿਰ ਨੂੰ ਖੰਨਾ ਨਾਲ ਨਵੀਂ ਰੇਲ ਲਾਈਨ (40 ਕਿਲੋਮੀਟਰ) ਅਤੇ ਬਲਾਚੌਰ ਨੂੰ ਰੋਪੜ ਨਾਲ ਨਵੀਂ ਰੇਲ ਲਾਈਨ (30 ਕਿਲੋਮੀਟਰ) ਰਾਹੀਂ ਜੋੜਿਆ ਜਾਣਾ ਚਾਹੀਦਾ ਹੈ। ਇਨ੍ਹਾਂ ਸਾਰੇ ਮੁੱਦਿਆਂ ਬਾਰੇ ਗੱਲਬਾਤ ਕਰਦਿਆਂ ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਉਹ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਵਿਕਾਸ ਲਈ ਵਚਨਬੱਧ ਹਨ ਅਤੇ ਇਸ ਲਈ ਉਨ੍ਹਾਂ ਨੇ ਰੇਲ ਮੰਤਰੀ ਨੂੰ ਇਸ ਸਬੰਧੀ ਲੋੜੀਂਦੇ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਡਾ: ਸੁਭਾਸ਼ ਸ਼ਰਮਾ ਨੇ ਦੱਸਿਆ ਕਿ ਰੇਲ ਮੰਤਰੀ ਨੇ ਉਨ੍ਹਾਂ ਦੀ ਬੇਨਤੀ ਨੂੰ ਪ੍ਰਵਾਨ ਕਰ ਲਿਆ ਹੈ ਅਤੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਗੰਭੀਰਤਾ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ ਹੈ।

Advertisement
Advertisement
Advertisement
Advertisement
Scroll to Top