Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:36 pm

+91 90915 01313 , +91 90916 01313

punjabbanni@gmail.com
punjabbani@yahoo.com

ਨੀਲ ਗਰਗ ਨੇ ਓਟੀਐਸ-3 ਦੀ ਸਫਲਤਾ ਲਈ ਮਾਨ ਸਰਕਾਰ ਦੀ ਕੀਤੀ ਸ਼ਲਾਘਾ

ਨੀਲ ਗਰਗ ਨੇ ਓਟੀਐਸ-3 ਦੀ ਸਫਲਤਾ ਲਈ ਮਾਨ ਸਰਕਾਰ ਦੀ ਕੀਤੀ ਸ਼ਲਾਘਾ

ਨੀਲ ਗਰਗ ਨੇ ਓਟੀਐਸ-3 ਦੀ ਸਫਲਤਾ ਲਈ ਮਾਨ ਸਰਕਾਰ ਦੀ ਕੀਤੀ ਸ਼ਲਾਘਾ
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਓਟੀਐਸ-3 ਸਕੀਮ ਦੀ ਸਫਲਤਾ ਲਈ ਮਾਨ ਸਰਕਾਰ ਦੀ ਸ਼ਲਾਘਾ ਕੀਤੀ ਹੈ। ਓਟੀਐਸ-3 ਨੂੰ ਨਵੰਬਰ 2023 ਵਿੱਚ ਲਾਂਚ ਕੀਤਾ ਗਿਆ ਸੀ। ਇਸ ਨੂੰ ਉਦਯੋਗਪਤੀਆਂ, ਕਾਰੋਬਾਰੀਆਂ ਅਤੇ ਵਪਾਰੀਆਂ ਦੇ ਫੀਡਬੈਕ ਦੇ ਆਧਾਰ `ਤੇ ਡਿਜ਼ਾਇਨ ਕੀਤਾ ਗਿਆ ਸੀ ਅਤੇ ਪਹਿਲਾਂ ਤੋਂ ਕਾਫ਼ੀ ਜ਼ਿਆਦਾ ਪ੍ਰਭਾਵਸ਼ਾਲੀ ਬਣਾਇਆ ਗਿਆ ਹੈ। ਬੁੱਧਵਾਰ ਨੂੰ ਮੀਡੀਆ ਨੂੰ ਸੰਬੋਧਨ ਕਰਦਿਆਂ, `ਆਪ` ਪੰਜਾਬ ਟੇ੍ਡ ਵਿੰਗ ਦੇ ਪ੍ਰਧਾਨ ਨੀਲ ਗਰਗ ਨੇ ਕਿਹਾ ਕਿ 70,311 ਡੀਲਰਾਂ ਨੂੰ ਵਨ ਟਾਈਮ ਸੈਟਲਮੈਂਟ ਸਕੀਮ-3 (ਓਟੀਐਸ-3) ਤੋਂ ਲਾਭ ਹੋਇਆ ਹੈ, ਜਿਸਦਾ ਉਦੇਸ਼ ਲੰਬੇ ਸਮੇਂ ਤੋਂ ਚੱਲ ਰਹੇ ਟੈਕਸ ਮੁੱਦਿਆਂ ਨੂੰ ਹੱਲ ਕਰਨਾ ਅਤੇ ਸਰਲ ਬਣਾਉਣਾ ਹੈ। ਇਸ ਮੌਕੇ ਨੀਲ ਗਰਗ ਦੇ ਨਾਲ ਬੁਲਾਰਾ ਬੱਬੀ ਬਾਦਲ ਅਤੇ ਗੋਵਿੰਦਰ ਮਿੱਤਲ ਵੀ ਮੌਜੂਦ ਸਨ।ਗਰਗ ਨੇ ਕਿਹਾ ਓ.ਟੀ.ਐਸ.-3 ਸਕੀਮ ਨਾਲ ਸਰਕਾਰੀ ਖਜ਼ਾਨੇ ਨੂੰ 164.35 ਕਰੋੜ ਰੁਪਏ ਦਾ ਮਹੱਤਵਪੂਰਨ ਵਾਧਾ ਹੋਇਆ ਹੈ। ਇਸ ਦੇ ਉਲਟ, ਪਿਛਲੀਆਂ ਸਰਕਾਰਾਂ ਦੁਆਰਾ ਸ਼ੁਰੂ ਕੀਤੀਆਂ ਪਿਛਲੀਆਂ ਓ.ਟੀ.ਐਸ -1 ਅਤੇ ਓ.ਟੀ.ਐਸ -2 ਸਕੀਮਾਂ ਨੇ ਸਿਰਫ਼ 31,768 ਮਾਮਲਿਆਂ ਤੋਂ 13.15 ਕਰੋੜ ਰੁਪਏ ਦਾ ਮਾਲੀਆ ਹੀ ਪ੍ਰਾਪਤ ਕੀਤਾ ਸੀ । ਨੀਲ ਗਰਗ ਨੇ ਮਾਨ ਸਰਕਾਰ ਦੀਆਂ ਹੋਰ ਪ੍ਰਾਪਤੀਆਂ ਬਾਰੇ ਵੀ ਚਾਨਣਾ ਪਾਉਂਦਿਆਂ ਕਿਹਾ ਕਿ ਪੰਜਾਬ ਦੇ ਆਮ ਲੋਕਾਂ ਲਈ ਜਿੰਨਾ ਕੰਮ ਮਾਨ ਸਰਕਾਰ ਨੇ ਕੀਤਾ ਹੈ, ਓਨਾ ਕਿਸੇ ਵੀ ਸਰਕਾਰ ਨੇ ਨਹੀਂ ਕੀਤਾ । ਉਨ੍ਹਾਂ ਨੇ ਆਮ ਆਦਮੀ ਕਲੀਨਿਕਾਂ ਦਾ ਜ਼ਿਕਰ ਕੀਤਾ, ਜਿੱਥੇ ਲੋਕਾਂ ਦਾ ਮੁਫਤ ਇਲਾਜ ਕੀਤਾ ਜਾ ਰਿਹਾ ਹੈ। ਮਾਲਵਾ ਕੈਨਾਲ, ਜੋ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਹਿਰੀ ਸਿੰਚਾਈ ਦਾ ਘੇਰਾ ਵਧਾਉਣ ਲਈ ਬਣਾਈ ਜਾ ਰੀ ਹੈ। ਗਰਗ ਨੇ ਅੱਗੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਆਜ਼ਾਦੀ ਤੋਂ ਬਾਅਦ ਪਹਿਲੀ ਅਜਿਹੀ ਸਰਕਾਰ ਹੈ ਜਿਸ ਨੇ ਨਹਿਰੀ ਪ੍ਰਣਾਲੀ ਦੇ ਵਿਸਥਾਰ ਬਾਰੇ ਵਿਚਾਰ ਕੀਤਾ ਹੈ । `ਆਪ` ਬੁਲਾਰੇ ਨੇ ਕਿਹਾ ਕਿ ਕਿਸੇ ਸੂਬੇ ਦਾ ਵਿਕਾਸ ਉਸ ਦੇ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਨਾਲ ਸਰਗਰਮੀ ਨਾਲ ਜੁੜੇ ਬਿਨਾਂ ਅੱਗੇ ਨਹੀਂ ਵਧ ਸਕਦਾ। ਇਹ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਨ ਤੋਂ ਪਹਿਲਾਂ ਸਾਡੀ ਰਣਨੀਤੀ ਦਾ ਆਧਾਰ ਸੀ। ਅਸੀਂ ਪੰਜਾਬ ਭਰ ਵਿੱਚ ਵਿਆਪਕ ਟਾਊਨ ਹਾਲ ਮੀਟਿੰਗਾਂ ਕੀਤੀਆਂ, ਸਿੱਧੇ ਵਪਾਰਕ ਭਾਈਚਾਰੇ ਤੋਂ ਫੀਡਬੈਕ ਇਕੱਠੀ ਕੀਤੀ ।

Advertisement
Advertisement
Advertisement
Advertisement
Scroll to Top