Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 3:29 am

+91 90915 01313 , +91 90916 01313

punjabbanni@gmail.com
punjabbani@yahoo.com

ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਾਈ ਸੋਰੇਨ ਦੀ ਐਸਕਾਰਟ ਟੀਮ ਦੇ ਡਰਾਈਵਰ ਦੀ ਸਰਾਏਕੇਲਾ-ਖਰਸਵਾਂ ਜਿ਼ਲ੍ਹੇ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ ਅਤੇ ਚਾਰ ਜ਼ਖ਼ਮੀ

ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਾਈ ਸੋਰੇਨ ਦੀ ਐਸਕਾਰਟ ਟੀਮ ਦੇ ਡਰਾਈਵਰ ਦੀ ਸਰਾਏਕੇਲਾ-ਖਰਸਵਾਂ ਜਿ਼ਲ੍ਹੇ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ ਅਤੇ ਚਾਰ ਜ਼ਖ਼ਮੀ

ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਾਈ ਸੋਰੇਨ ਦੀ ਐਸਕਾਰਟ ਟੀਮ ਦੇ ਡਰਾਈਵਰ ਦੀ ਸਰਾਏਕੇਲਾ-ਖਰਸਵਾਂ ਜਿ਼ਲ੍ਹੇ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ ਅਤੇ ਚਾਰ ਜ਼ਖ਼ਮੀ
ਝਾਰਖੰਡ : ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਾਈ ਸੋਰੇਨ ਦੀ ਐਸਕਾਰਟ ਟੀਮ ਦੇ ਡਰਾਈਵਰ ਦੀ ਸਰਾਏਕੇਲਾ-ਖਰਸਵਾਂ ਜਿ਼ਲ੍ਹੇ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ ਅਤੇ ਚਾਰ ਜ਼ਖ਼ਮੀ ਹੋ ਗਏ। ਐਸਕਾਰਟ ਟੀਮ ਸੋਰੇਨ ਨੂੰ ਜ਼ਿਲ੍ਹੇ ਦੇ ਜੱਦੀ ਪਿੰਡ ਝਿਲਿੰਗੋਰਾ ਵਿਖੇ ਛੱਡਣ ਤੋਂ ਬਾਅਦ ਵਾਪਸ ਆ ਰਹੀ ਸੀ, ਜਦੋਂ ਤੜਕੇ ਕਰੀਬ 1.30 ਵਜੇ ਸਰਾਏਕੇਲਾ-ਕਾਂਦਰਾ ਰੋਡ ‘ਤੇ ਮੁਡੀਆ ਚੌਕ ਨੇੜੇ ਡਰਾਈਵਰ ਨੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ। ਮ੍ਰਿਤਕ ਦੀ ਪਛਾਣ ਕਾਂਸਟੇਬਲ ਵਿਨੈ ਕੁਮਾਰ ਵਜੋਂ ਹੋਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਟੀਮ ਦੇ ਚਾਰ ਹੋਰ ਮੈਂਬਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਅਤੇ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ। ਇਹ ਹਾਦਸਾ ਦੇਰ ਰਾਤ ਉਸ ਸਮੇਂ ਵਾਪਰਿਆ ਜਦੋਂ ਐਸਕਾਰਟ ਵਾਹਨ ਵਿੱਚ ਸਵਾਰ ਜਵਾਨ ਚੰਪਾਈ ਸੋਰੇਨ ਨੂੰ ਰਿਹਾਇਸ਼ ਉਤੇ ਛੱਡ ਕੇ ਪੁਲਿਸ ਲਾਈਨ ਵਾਪਸ ਆ ਰਹੇ ਸਨ। ਇਸੇ ਦੌਰਾਨ ਐਸਕਾਰਟ ਵਾਹਨ ਦੀ ਇਕ ਹੋਰ ਅਣਪਛਾਤੇ ਵਾਹਨ ਨਾਲ ਟੱਕਰ ਹੋ ਗਈ। ਹਾਦਸੇ ਵਿਚ ਜ਼ਖਮੀ ਹੋਏ ਐਸਕਾਰਟ ਗੱਡੀ ਵਿੱਚ ਸਵਾਰ ਪੰਜ ਹੋਰ ਜਵਾਨਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਹਾਦਸੇ ‘ਚ ਜ਼ਖਮੀ ਹੋਏ ਜਵਾਨਾਂ ‘ਚ ਮਨੋਜ ਭਗਤ, ਹਰੀਸ਼ ਲਗੂਰੀ, ਸਾਵਨ ਚੰਦਰ ਹੇਮਬਰਮ ਅਤੇ ਦਿਆਲ ਮਹਤੋ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਰਾਤ ਕਰੀਬ 2 ਵਜੇ ਵਾਪਰਿਆ।

Advertisement
Advertisement
Advertisement
Advertisement
Scroll to Top