Breaking News ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵੱਖ ਵੱਖ ਵਾਰਡਾਂ ਦੇ ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ4.5 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਮੱਛੀ ਮੰਡੀ ਦਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਉਦਘਾਟਨਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਲਾਲਜੀਤ ਸਿੰਘ ਭੁੱਲਰਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਕੂਟਰ 'ਤੇ ਪਟਿਆਲਾ ਸ਼ਹਿਰ ਦੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਕਮਿਸ਼ਨਰ ਨੂੰ ਨਾਲ ਲੈ ਕੇ ਕੀਤਾ ਦੌਰਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ 6276 ਪੰਚਾਂ ਨੂੰ ਸਹੁੰ ਚੁਕਾਈਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋਸੁਖਬੀਰ ਬਾਦਲ ਦੇ ਓ. ਐਸ. ਡੀ. ਨੇ ਦਿੱਤਾ ਅਸਤੀਫਾ

ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਦੇ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਲਈ ਦੋ ਸਬ-ਕਮੇਟੀਆਂ ਦਾ ਗਠਨ

ਦੁਆਰਾ: Punjab Bani ਪ੍ਰਕਾਸ਼ਿਤ :Wednesday, 21 August, 2024, 08:09 PM

ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਦੇ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਲਈ ਦੋ ਸਬ-ਕਮੇਟੀਆਂ ਦਾ ਗਠਨ
ਚੰਡੀਗੜ੍ਹ, 21 ਅਗਸਤ: ਪੰਜਾਬ ਸਰਕਾਰ ਨੇ ਦੋ ਕੈਬਨਿਟ ਸਬ- ਕਮੇਟੀਆਂ, ਜਿਨ੍ਹਾਂ ਵਿੱਚ ਕੈਬਨਿਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਸ੍ਰੀ ਅਮਨ ਅਰੋੜਾ ਅਤੇ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਹਨ, ਦਾ ਗਠਨ ਕੀਤਾ ਹੈ। ਇਨ੍ਹਾਂ ਸਬ-ਕਮੇਟੀਆਂ ਨੂੰ ਸੂਬਾ ਸਰਕਾਰ ਦੇ ਮੁਲਾਜ਼ਮਾਂ ਨਾਲ ਸਬੰਧਤ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਦਾ ਕੰਮ ਸੌਂਪਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਬੁਲਾਰੇ ਨੇ ਅੱਜ ਦੱਸਿਆ ਕਿ ਕੈਬਨਿਟ ਸਬ-ਕਮੇਟੀਆਂ ਮਹਿੰਗਾਈ ਭੱਤੇ (ਡੀਏ) ਅਤੇ 01-07-2021 ਤੋਂ 31-03-2024 ਤੱਕ ਦੇ ਬਕਾਏ, ਸੋਧੀ ਹੋਈ ਤਨਖਾਹ/ਪੈਨਸ਼ਨ, 01-01-2016 ਤੋਂ 30-06-2021 ਤੱਕ ਦੀ ਲੀਵ ਇਨਕੈਸ਼ਮੈਂਟ (ਅਣਵਰਤੀ ਕਮਾਊ ਛੁੱਟੀ) ਅਤੇ 01-01-2006 ਤੋਂ 30-11-2011 ਦਰਮਿਆਨ ਸੇਵਾਮੁਕਤ ਹੋਏ ਕਰਮਚਾਰੀਆਂ ਦੀਆਂ 25 ਸਾਲਾਂ ਦੀਆਂ ਸੇਵਾਵਾਂ ਨੂੰ ਯੋਗ ਵਿਚਾਰਦਿਆਂ ਪੂਰੀ ਪੈਨਸ਼ਨ ਦੇਣ ਸਬੰਧੀ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ਦੀ ਸਮੀਖਿਆ ਕਰਨਗੀਆਂ। ਇਸ ਸਬੰਧੀ ਸੂਬਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।



Scroll to Top