ਨਾਭਾ ਜੇਲ ਬ੍ਰੇਕ ਕੇਸ ਦੇ ਮਾਸਟਰ ਮਾਇੰਡ ਰਮਨਜੀਤ ਸਿੰਘ ਰੋਮੀ ਨੂੰ ਕੀਤਾ ਅਦਾਲਤ ਵਿਚ ਨਾਭਾ ਵਿਖੇ ਤੜਕਸਾਰ 3 ਵਜੇ ਪੇਸ਼

ਦੁਆਰਾ: Punjab Bani ਪ੍ਰਕਾਸ਼ਿਤ :Friday, 23 August, 2024, 10:35 AM

ਨਾਭਾ ਜੇਲ ਬ੍ਰੇਕ ਕੇਸ ਦੇ ਮਾਸਟਰ ਮਾਇੰਡ ਰਮਨਜੀਤ ਸਿੰਘ ਰੋਮੀ ਨੂੰ ਕੀਤਾ ਅਦਾਲਤ ਵਿਚ ਨਾਭਾ ਵਿਖੇ ਤੜਕਸਾਰ 3 ਵਜੇ ਪੇਸ਼
ਨਾਭਾ, 23 ਅਗਸਤ : ਪੰਜਾਬ ਪੁਲਸ ਵੱਲੋਂ ਰਮਨਜੀਤ ਰੋਮੀ ਨੂੰ ਅਦਾਲਤ ਨਾਭਾ ਵਿਖੇ ਅੱਜ ਸ਼ੁਕਰਵਾਰ ਸਵੇਰੇ ਤੜਕਸਾਰ 3 ਵਜੇ ਪੇਸ਼ ਕੀਤਾ ਗਿਆ, ਜਿੱਥੇ 20 ਮਿੰਟ ਬਹਿਸ ਤੋਂ ਬਾਅਦ ਮਾਨਯੋਗ ਅਦਾਲਤ ਵਲੋਂ ਰਮਨਜੀਤ ਰੋਮੀ ਨੂੰ ਨਾਭਾ ਦੀ ਨਵੀਂ ਜਿ਼ਲਾ ਜੇਲ ਵਿੱਚ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ । ਦੱਸਣਯੋਗ ਹੈ ਕਿ ਨਾਭਾ ਜੇਲ ਬ੍ਰੇਕ ਕੇਸ ਦਾ ਮਾਸਟਰ ਮਾਇੰਡ ਰਮਨਜੀਤ ਸਿੰਘ ਰੋਮੀ, ਜਿਸ ਨੂੰ ਭਾਰਤ ਸਰਕਾਰ ਦੀ ਅਪੀਲ `ਤੇ ਹਾਂਗਕਿੰਗ ਤੋਂ ਪੰਜਾਬ ਪੁਲਿਸ ਦੇਸ਼ ਲੈ ਕੇ ਆਈ ਪੰਜਾਬ ਪੁਲਿਸ ਜਿਸਦੀ ਅਗਵਾਈ ਐਸਪੀ ਹਰਵਿੰਦਰ ਸਿੰਘ ਵਿਰਕ ਕਰ ਰਹੇ ਸਨ ਜਿਸ ਵਿੱਚ ਡੀਐਸਪੀ ਦਵਿੰਦਰ ਅੱਤਰੀ, ਡੀਐਸਪੀ ਵਿਕਰਮ ਬਰਾੜ ਤੋਂ ਇਲਾਵਾ ਕਈ ਐਸਐਚਓ ਟੀਮ ਵਿੱਚ ਸ਼ਾਮਿਲ ਸਨ।ਰਮਨਜੀਤ ਰੋਮੀ ਜੋ ਕਿ 2018 ਦਾ ਹਾਂਗਕਾਂਗ ਤੋਂ ਜੇਲ ਵਿੱਚ ਬੰਦ ਸੀ। ਹੁਣ ਅਦਾਲਤ ਦੇ ਅਗਲੇ ਆਦੇਸ਼ਾਂ ਤੱਕ ਨਾਭਾ ਦੀ ਨਵੀਂ ਜ਼ਿਲਾ ਜੇਲ ਵਿੱਚ ਰਹੇਗਾ ਪੰਜਾਬ ਪੁਲਿਸ ਵੀਰਵਾਰ ਸ਼ਾਮ 5 ਵਜੇ ਦਿੱਲੀ ਏਅਰਪੋਰਟ `ਤੇ ਲੈਂਡ ਕਰਨ ਤੋਂ ਬਾਅਦ ਰਾਤ 9 ਵਜੇ ਤੋਂ ਬਾਅਦ ਦਿੱਲੀ ਤੋਂ ਪੰਜਾਬ ਲਈ ਰਵਾਨਾ ਹੋਈ ਅਤੇ ਸਾਰੀ ਰਾਤ ਸਫਰ ਤੋਂ ਬਾਅਦ ਸਵੇਰੇ 3 ਵਜੇ ਨਾਭਾ ਪਹੁੰਚੀ। ਜਿੱਥੇ ਭਾਰੀ ਪੁਲਿਸ ਫੋਰਸ ਦੀ ਸੁਰੱਖਿਆ ਅਧੀਨ ਰਮਨਜੀਤ ਰੋਮੀ ਨੂੰ ਪਹਿਲਾਂ ਅਦਾਲਤ ਵਿੱਚ ਪੇਸ਼ ਕਰਕੇ ਨਿਆਇਕ ਹਿਰਾਸਤ ਵਿੱਚ ਭੇਜਿਆ ਗਿਆ ਉਸ ਤੋਂ ਬਾਅਦ ਸਿਵਲ ਹਸਪਤਾਲ ਨਾਭਾ ਵਿਖੇ ਰੋਮੀ ਦਾ ਮੈਡੀਕਲ ਵੀ ਕਰਵਾਇਆ ਗਿਆ। ਅਦਾਲਤ ਦੇ ਆਦੇਸ਼ਾਂ ਤੇ ਪੁਲਿਸ ਵੱਲੋਂ ਸਵੇਰੇ 4 ਵਜੇ ਰਮਨਜੀਤ ਰੋਮੀ ਨੂੰ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ ਵਿੱਚ ਭੇਜ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਨਾਭਾ ਜੇਲ ਬਰੇਕ ਕੇਸ ਵਿੱਚ ਮੈਕਸੀਮਮ ਸਿਕਿਉਰਟੀ ਜੇਲ ਨੂੰ ਹੁਣ ਨਵੇਂ ਸਿਰੇ ਤੋਂ ਬਣਾਇਆ ਜਾ ਰਿਹਾ ਹੈ ਜਿਸ ਕਰਕੇ ਮੈਕਸੀਮਮ ਸਿਕਿਊਰਟੀ ਜੇਲ ਫਿਲਹਾਲ ਬੰਦ ਹੈ ਅਤੇ ਹੁਣ ਕੈਦੀ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ ਭੇਜੇ ਜਾ ਰਹੇ ਹਨ।