ਜਿਮਨੀ ਚੋਣਾਂ ਲਈ ਚਾਰ ਸੀਟਾਂ ਤੇ ਉਮੀਦਵਾਰ ਤੈਅ ਕਰਨ ਵਾਸਤੇ ਹਲਕਿਆਂ ਦਾ ਦੌਰਾ ਕਰੇਗਾ ਪਾਰਲੀਮਾਨੀ ਬੋਰਡ : ਡਾ. ਚੀਮਾ

ਦੁਆਰਾ: Punjab Bani ਪ੍ਰਕਾਸ਼ਿਤ :Friday, 23 August, 2024, 11:04 AM

ਜਿਮਨੀ ਚੋਣਾਂ ਲਈ ਚਾਰ ਸੀਟਾਂ ਤੇ ਉਮੀਦਵਾਰ ਤੈਅ ਕਰਨ ਵਾਸਤੇ ਹਲਕਿਆਂ ਦਾ ਦੌਰਾ ਕਰੇਗਾ ਪਾਰਲੀਮਾਨੀ ਬੋਰਡ : ਡਾ. ਚੀਮਾ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦਾ ਪਾਰਲੀਮਾਨੀ ਬੋਰਡ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਚਾਰ ਸੀਟਾਂ ਲਈ ਉਮੀਦਵਾਰ ਤੈਅ ਕਰਨ ਵਾਸਤੇ ਚਾਰਾਂ ਹਲਕਿਆਂ ਦਾ ਦੌਰਾ ਕਰੇਗਾ ਜਿਥੇ ਜ਼ਿਮਨੀ ਚੋਣਾਂ ਹੋਣੀਆਂ ਹਨ, ਇਹ ਪ੍ਰਗਟਾਵਾ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਰਦਿਆਂ ਦੱਸਿਆ ਕਿ ਬੋਰਡ 24 ਅਗਸਤ ਨੂੰ ਹੁਸ਼ਿਆਰਪੁਰ, 27 ਨੂੰ ਡੇਰਾ ਬਾਬਾ ਨਾਨਕ ਅਤੇ 28 ਅਗਸਤ ਨੂੰ ਬਰਨਾਲਾ ਦਾ ਦੌਰਾ ਕਰੇਗਾ। ਬੋਰਡ ਦੇ ਬਾਕੀ ਮੈਂਬਰਾਂ ਵਿਚ ਮਹੇਸ਼ਇੰਦਰ ਸਿੰਘ ਗਰੇਵਾਲ, ਜਨਮੇਜਾ ਸਿੰਘ ਸੇਖੋਂ, ਗੁਲਜ਼ਾਰ ਸਿੰਘ ਰਣੀਕੇ, ਹੀਰਾ ਸਿੰਘ ਗਾਬੜੀਆ ਅਤੇ ਡਾ. ਦਲਜੀਤ ਸਿੰਘ ਚੀਮਾ ਸ਼ਾਮਲ ਹਨ।ਗਿੱਦੜਬਾਹਾ ਹਲਕੇ ਲਈ ਤਾਰੀਕ ਦਾ ਐਲਾਨ ਨਹੀਂ ਕੀਤਾ ਗਿਆ ਪਰ ਸਿਆਸੀ ਗਲਿਆਰਿਆਂ ਵਿਚ ਚਰਚਾ ਹੈ ਕਿ ਗਿੱਦੜਬਾਹਾ ਤੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਚੋਣ ਲੜ ਸਕਦੇ ਹਨ।