Breaking News ਕੈਬਨਿਟ ਵਿੱਚ ਛੇ ਅਨੁਸੂਚਿਤ ਜਾਤੀ ਮੰਤਰੀਆਂ, ਪਹਿਲੀ ਵਾਰ ਏ. ਜੀ. ਦਫ਼ਤਰ ਵਿੱਚ ਰਾਖਵਾਂਕਰਨ ਅਤੇ ਐਸ. ਸੀ. ਵਜ਼ੀਫ਼ੇ ਦੀ ਨਿਰਵਿਘਨ ਵੰਡ ਨਾਲ 'ਆਪ' ਸਰਕਾਰ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ : ਮੁੱਖ ਮੰਤਰੀ ਮਾਨਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾਕਰਜਾ ਸਕੀਮ ਦੇ ਲਾਭਪਾਤਰੀਆਂ ਨੇ ਵੱਖੋ-ਵੱਖ ਕਾਰੋਬਾਰ ਤੋਰ ਕੇ ਬੇਰੁਜ਼ਗਾਰੀ ਤੋਂ ਪਾਈ ਰਾਹਤਵਿਰੁੋਧੀ ਧਿਰ ਦੇ ਨੇਤਾ ਤੇ ਕਾਂਗਰਸੀ ਆਗੂ ਪ੍ਰਤਾਪ ਬਾਜਵਾ ਅੱਜ ਹੋਣਗੇ ਪੁਲਸ ਕੋਲ ਪੇਸ਼ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਾ ਮੁਕਤ ਸਿਹਤਮੰਦ ਪੰਜਾਬ ਤਹਿਤ ਜਨਹਿੱਤ ਸੰਮਤੀ ਵੱਲੋਂ ਕਰਵਾਈ ਵਿਸਾਖੀ ਦੌੜ ਦੇ ਜੇਤੂਆਂ ਨੂੰ ਸਨਮਾਨਿਤ ਕੀਤਾਸਪੀਕਰ ਸੰਧਵਾਂ ਵੱਲੋਂ ਨਾਭਾ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਵਿਸ਼ਵਕਰਮਾ ਭਵਨ ਦਾ ਉਦਘਾਟਨ

ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਦਾਖ਼ਲ ਜ਼ਮਾਨਤ ਪਟੀਸ਼ਨ ਅਤੇ ਆਬਕਾਰੀ ਘਪਲੇ `ਚ ਪਟੀਸ਼ਨ `ਤੇ ਸੁਣਵਾਈ 5 ਸਤੰਬਰ ਤੱਕ ਲਈ ਕੀਤੀ ਮੁਲਤਵੀ

ਦੁਆਰਾ: Punjab Bani ਪ੍ਰਕਾਸ਼ਿਤ :Friday, 23 August, 2024, 12:32 PM

ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਦਾਖ਼ਲ ਜ਼ਮਾਨਤ ਪਟੀਸ਼ਨ ਅਤੇ ਆਬਕਾਰੀ ਘਪਲੇ `ਚ ਪਟੀਸ਼ਨ `ਤੇ ਸੁਣਵਾਈ 5 ਸਤੰਬਰ ਤੱਕ ਲਈ ਕੀਤੀ ਮੁਲਤਵੀ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਦਾਖ਼ਲ ਜ਼ਮਾਨਤ ਪਟੀਸ਼ਨ ਅਤੇ ਆਬਕਾਰੀ ਘਪਲੇ `ਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵਲੋਂ ਗ੍ਰਿਫ਼ਤਾਰ ਕੀਤੇ ਜਾਣ ਨੂੰ ਚੁਣੌਤੀ ਦੇਣ ਵਾਲੀ ਉਨ੍ਹਾਂ ਦੀ ਪਟੀਸ਼ਨ `ਤੇ ਸੁਣਵਾਈ 5 ਸਤੰਬਰ ਤੱਕ ਲਈ ਮੁਲਤਵੀ ਕਰ ਦਿੱਤੀ। ਜੱਜ ਸੂਰਿਆਕਾਂਤ ਅਤੇ ਜੱਜ ਉੱਜਵਲ ਭੂਈਆਂ ਦੀ ਬੈਂਚ ਨੇ ਸੀ.ਬੀ.ਆਈ. ਨੂੰ ਮਾਮਲੇ `ਚ ਜਵਾਬੀ ਹਲਫਨਾਮਾ ਦਾਖ਼ਲ ਕਰਨ ਦੀ ਮਨਜ਼ੂਰੀ ਦਿੱਤੀ ਅਤੇ ਕੇਜਰੀਵਾਲ ਨੂੰ ਜਵਾਬ ਦਾਖ਼ਲ ਕਰਨ ਲਈ 2 ਦਿਨ ਦਾ ਸਮਾਂ ਦਿੱਤਾ। ਕੇਜਰੀਵਾਲ ਵਲੋਂ ਪੇਸ਼ ਸੀਨੀਅਰ ਐਡਵੋਕੇਟ ਅਭਿਸ਼ੇਕ ਸਿੰਘਵੀ ਨੇ ਕਿਹਾ ਕਿ ਸੀ.ਬੀ.ਆਈ. ਨੇ ਸਿਰਫ਼ ਇਕ ਪਟੀਸ਼ਨ `ਤੇ ਜਵਾਬੀ ਹਲਫ਼ਨਾਮਾ ਦਾਇਰ ਕੀਤਾ ਹੈ ਅਤੇ ਇਹ ਵੀਰਵਾਰ ਰਾਤ 8 ਵਜੇ ਉਨ੍ਹਾਂ ਨੂੰ ਦਿੱਤਾ ਗਿਆ। ਐਡੀਸ਼ਨਲ ਸਾਲਿਸੀਟਰ ਜਨਰਲ ਐੱਸ.ਵੀ. ਰਾਜੂ ਨੇ ਕਿਹਾ ਕਿ ਉਹ ਇਕ ਹਫ਼ਤੇ `ਚ ਜਵਾਬ ਦਾਖ਼ਲ ਕਰਨਗੇ। ਇਸ ਤੋਂ ਬਾਅਦ ਬੈਂਚ ਨੇ ਮਾਮਲੇ ਦੀ ਅਗਲਈ ਸੁਣਵਾਈ ਲਈ 5 ਸਤੰਬਰ ਦੀ ਤਾਰੀਖ਼ ਤੈਅ ਕੀਤੀ। ਸੁਪਰੀਮ ਕੋਰਟ ਨੇ ਮਾਮਲੇ `ਚ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ `ਤੇ ਜਾਂਚ ਏਜੰਸੀ ਤੋਂ ਜਵਾਬ ਮੰਗਿਆ ਸੀ। ਕੇਜਰੀਵਾਲ ਨੂੰ 26 ਜੂਨ ਨੂੰ ਸੀ.ਬੀ.ਆਈ. ਨੇ ਗ੍ਰਿਫ਼ਤਾਰ ਕੀਤਾ ਸੀ।