ਰੁਦਰਪ੍ਰਯਾਗ ਜ਼ਿਲ੍ਹੇ ਵਿੱਚ ਜ਼ਮੀਨ ਖਿਸਕਣ ਕਾਰਨ ਹਾਦਸਾ ਹੋਇਆ

ਦੁਆਰਾ: Punjab Bani ਪ੍ਰਕਾਸ਼ਿਤ :Friday, 23 August, 2024, 01:02 PM

ਰੁਦਰਪ੍ਰਯਾਗ ਜ਼ਿਲ੍ਹੇ ਵਿੱਚ ਜ਼ਮੀਨ ਖਿਸਕਣ ਕਾਰਨ ਹਾਦਸਾ ਹੋਇਆ
ਚੰਡੀਗੜ੍ਹ, 23 ਅਗਸਤ : ਉਤਰਾਖੰਡ ਦੇ ਰੁਦਰਪ੍ਰਯਾਗ ਜ਼ਿਲ੍ਹੇ ਵਿਚ ਸਥਿਤ ਕੇਦਾਰ ਘਾਟੀ ਵਿਚ ਇਕ ਵਾਰ ਫਿਰ ਜ਼ਮੀਨ ਖਿਸਕਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਫਾਟਾ ‘ਚ ਜ਼ਮੀਨ ਖਿਸਕ ਗਈ, ਜਿਸ ਨਾਲ ਮਲਬਾ ਆ ਗਿਆ। ਮਲਬੇ ਹੇਠ ਦੱਬਣ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਮੌਕੇ ‘ਤੇ ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਪੁਲਿਸ ਪ੍ਰਸ਼ਾਸਨ ਅਤੇ ਰਾਹਤ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ।