ਸੇਬੀ ਨੇ ਕੀਤੀ ਉਦਯੋਗਪਤੀ ਅਨਿਲ ਅੰਬਾਨੀ ਖਿਲਾਫ਼ ਕਾਰਵਾਈ

ਦੁਆਰਾ: Punjab Bani ਪ੍ਰਕਾਸ਼ਿਤ :Friday, 23 August, 2024, 01:31 PM

ਸੇਬੀ ਨੇ ਕੀਤੀ ਉਦਯੋਗਪਤੀ ਅਨਿਲ ਅੰਬਾਨੀ ਖਿਲਾਫ਼ ਕਾਰਵਾਈ
ਮੰੁਬਈ : ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਉਦਯੋਗਪਤੀ ਅਨਿਲ ਅੰਬਾਨੀ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਮਾਰਕੀਟ ਰੈਗੂਲੇਟਰ ਨੇ ਅਨਿਲ ਅੰਬਾਨੀ ਅਤੇ ਰਿਲਾਇੰਸ ਹੋਮ ਫਾਈਨਾਂਸ ਦੇ ਸਾਬਕਾ ਮੁੱਖ ਕਾਰਜਕਾਰੀ ਅਧਿਕਾਰੀਆਂ ਸਮੇਤ 24 ਹੋਰ ਇਕਾਈਆਂ `ਤੇ 5 ਸਾਲਾਂ ਲਈ ਇਕੁਇਟੀ ਮਾਰਕੀਟ ਤੋਂ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ 25 ਕਰੋੜ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਸੇਬੀ ਨੇ ਕੰਪਨੀ ਤੋਂ ਫੰਡ ਡਾਇਵਰਸ਼ਨ ਦੇ ਦੋਸ਼ `ਚ ਉਨ੍ਹਾਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ।