ਸਪਾ ਸੈਂਟਰ ਵਿਚ ਚੱਲ ਰਹੇ ਗੈਰ ਕਾਨੂੰਨੀ ਅੱਡੇ ਤੇ ਰੇਡ ਕਰਕੇ 6 ਨੌਜਵਾਨਾਂ ਤੇ 4 ਕੁੜੀਆ ਨੂੰ ਕੀਤਾ ਗ੍ਰਿਫ਼ਤਾਰ

ਸਪਾ ਸੈਂਟਰ ਵਿਚ ਚੱਲ ਰਹੇ ਗੈਰ ਕਾਨੂੰਨੀ ਅੱਡੇ ਤੇ ਰੇਡ ਕਰਕੇ 6 ਨੌਜਵਾਨਾਂ ਤੇ 4 ਕੁੜੀਆ ਨੂੰ ਕੀਤਾ ਗ੍ਰਿਫ਼ਤਾਰ
ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਦੇ ਮਜੀਠਾ ਰੋਡ ਥਾਣੇ ਦੀ ਪੁਲਸ ਨੇ ਛਾਪੇਮਾਰੀ ਕਰਦਿਆਂ ਇਕ ਸਪਾ ਸੈਂਟਰ ਵਿਚ ਚੱਲ ਰਹੇ ਗੈਰ ਕਾਨੂੰਨੀ ਕਾਰਜ ਦੇ ਅੱਡੇ ਦਾ ਪਰਦਾਫਾਸ਼ ਕਰਦਿਆਂ ਛਾਪੇ ਦੌਰਾਨ 6 ਨੌਜਵਾਨਾਂ ਅਤੇ 4 ਕੁੜੀਆਂ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ। ਪੁਲਸ ਮੁਤਾਬਕ ਗ੍ਰਿਫ਼ਤਾਰ ਕੁੜੀਆਂ ਨੂੰ ਸਪਾ ਸੈਂਟਰ ‘ਚ ਕੰਮ ਕਰਨ ਲਈ ਮਜ਼ਬੂਰ ਕੀਤਾ ਜਾ ਰਿਹਾ ਸੀ। ਮਾਲਕ ਅਤੇ ਮੈਨੇਜਰ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਨੂੰ ਇਹ ਇਤਲਾਹ ਮਿਲੀ ਸੀ ਕਿ ਉਕਤ ਸਪਾ ਸੈਂਟਰ ਵਿਚ ਮਾਲਕ ਰਾਜਵਿੰਦਰ ਕੌਰ ਅਤੇ ਸ਼ਕਤੀ ਸ਼ਰਮਾ ਸਮੇਤ ਹੋਰ ਸਾਥੀਆਂ ਨਾਲ ਮਿਲ ਕੇ ਭੋਲੀਆਂ-ਭਾਲੀਆਂ ਕੁੜੀਆਂ ਨੂੰ ਲਿਆ ਕੇ ਬਦਕਾਰੀ ਦਾ ਧੰਦਾ ਕਰਵਾਉਂਦੇ ਹਨ। ਪੁਲਸ ਪਾਰਟੀ ਵੱਲੋਂ ਛਾਪੇਮਾਰੀ ਕਰਦਿਆਂ ਸ਼ਕਤੀ ਸ਼ਰਮਾ, ਅਜਾਦ ਅਲੀ, ਅਸੀਸ ਅਤੇ ਰਾਜਵਿੰਦਰ ਕੌਰ ਨੂੰ ਗ੍ਰਿਫਤਾਰ ਕਰ ਕੇ ਮਾਮਲਾ ਦਰਜ ਕਰ ਲਿਆ।
