Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 1:16 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਲੋੜਵੰਦ ਬੱਚਿਆਂ ਨੂੰ ਵੰਡੀ ਮਹੀਨਾਵਾਰ ਵਜ਼ੀਫ਼ਾ ਰਾਸ਼ੀ

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਲੋੜਵੰਦ ਬੱਚਿਆਂ ਨੂੰ ਵੰਡੀ ਮਹੀਨਾਵਾਰ ਵਜ਼ੀਫ਼ਾ ਰਾਸ਼ੀ

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਲੋੜਵੰਦ ਬੱਚਿਆਂ ਨੂੰ ਵੰਡੀ ਮਹੀਨਾਵਾਰ ਵਜ਼ੀਫ਼ਾ ਰਾਸ਼ੀ
ਸੰਗਰੂਰ, 23 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਸੰਗਰੂਰ ਵਿਖੇ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਨੇ ਸਪੋਂਸਰਸ਼ਿਪ ਸਮਾਗਮ ਮਨਾਇਆ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਕਰਵਾਏ ਇਸ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ ਅਤੇ ਲੋੜਵੰਦ ਬੱਚਿਆਂ ਨੂੰ ਮਹੀਨਾਵਾਰ ਸਹਾਇਤਾ ਰਾਸ਼ੀ ਵੰਡੀ ਗਈ । ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਸੰਗਰੂਰ ਪ੍ਰਸ਼ਾਸਨ ਜ਼ਿਲ੍ਹਾ ਵਾਸੀਆਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਬਿਨਾਂ ਕਿਸੇ ਮੁਸ਼ਕਲ ਅਤੇ ਭੇਦਭਾਵ ਤੋਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਾਲ ਸੁਰੱਖਿਆ ਵਿਭਾਗ ਵੱਲੋਂ ਲੋੜਵੰਦ ਬੱਚਿਆਂ ਨੂੰ ਨਿਯਮਤ ਤੌਰ ‘ਤੇ ਵਜ਼ੀਫ਼ਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਜ਼ੀਫ਼ਾ ਪ੍ਰੋਗਰਾਮ ਤਹਿਤ ਜਿਹੜੇ ਬੱਚਿਆਂ ਦੇ ਪਰਿਵਾਰ ਵਿੱਚੋਂ ਕਮਾਈ ਕਰਨ ਵਾਲੇ ਦੀ ਮੌਤ ਹੋ ਚੁੱਕੀ ਹੈ ਅਤੇ ਕਮਾਈ ਦਾ ਕੋਈ ਸਾਧਨ ਨਹੀਂ ਹੈ ਜਾਂ ਜਿਨ੍ਹਾ ਬੱਚਿਆਂ ਦੇ ਮਾਤਾ-ਪਿਤਾ, ਦੋਵਾਂ, ਦੀ ਮੌਤ ਹੋ ਚੁੱਕੀ ਹੈ ਅਤੇ ਉਹ ਆਪਣੇ ਰਿਸ਼ਤੇਦਾਰਾਂ ਨਾਲ ਰਹਿ ਰਹੇ ਹਨ, ਉਹਨਾਂ ਬੱਚਿਆਂ ਨੂੰ ਪੰਜਾਬ ਸਰਕਾਰ ਵੱਲੋਂ ਹਰ ਮਹੀਨੇ 4000 ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿਖੇ ਵੀ ਇਸ ਸਮੇਂ 51 ਬੱਚੇ ਹਰ ਮਹੀਨੇ ਇਹ ਸਹਾਇਤਾ ਰਾਸ਼ੀ ਪ੍ਰਾਪਤ ਕਰ ਰਹੇ ਹਨ ਅਤੇ ਅੱਜ ਇਨ੍ਹਾਂ ਬੱਚਿਆਂ ਨੂੰ ਇਸ ਰਾਸ਼ੀ ਦੀ ਵੰਡ ਕੀਤੀ ਗਈ। ਉਹਨਾਂ ਕਿਹਾ ਕਿ ਲੋੜਵੰਦ ਬੱਚੇ ਸਮਾਜ ਦਾ ਅਹਿਮ ਅੰਗ ਹੁੰਦੇ ਹਨ ਜ਼ਿਲ੍ਹਾ ਪ੍ਰਸ਼ਾਸਨ ਇਹਨਾਂ ਬੱਚਿਆਂ ਦੀ ਭਲਾਈ ਲਈ ਹਮੇਸ਼ਾਂ ਤਤਪਰ ਹੈ।
ਸਮਾਗਮ ਦੌਰਾਨ ਬਾਲ ਭਲਾਈ ਕਮੇਟੀ ਦੇ ਚੇਅਰਪਰਸਨ ਸੁਖਮਿੰਦਰ ਸਿੰਘ ਭੱਠਲ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨਵਨੀਤ ਕੌਰ ਦੇ ਨਾਲ ਬੱਚਿਆਂ ਦੇ ਪਰਿਵਾਰ ਵੀ ਸ਼ਾਮਲ ਹੋਏ।

Advertisement
Advertisement
Advertisement
Advertisement
Scroll to Top