Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 7:42 am

+91 90915 01313 , +91 90916 01313

punjabbanni@gmail.com
punjabbani@yahoo.com

ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਰਾਸ਼ਟਰੀ ਪੁਲਾੜ ਦਿਵਸ 'ਤੇ ਐਕਸਟੈਨਸ਼ਨ ਲੈਕਚਰ ਦਾ ਆਯੋਜਨ

ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਰਾਸ਼ਟਰੀ ਪੁਲਾੜ ਦਿਵਸ 'ਤੇ ਐਕਸਟੈਨਸ਼ਨ ਲੈਕਚਰ ਦਾ ਆਯੋਜਨ

ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਰਾਸ਼ਟਰੀ ਪੁਲਾੜ ਦਿਵਸ ‘ਤੇ ਐਕਸਟੈਨਸ਼ਨ ਲੈਕਚਰ ਦਾ ਆਯੋਜਨ
ਪਟਿਆਲਾ: 23 ਅਗਸਤ : ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਅੱਜ “ਬਿਗ ਬੈਂਗ ਤੋਂ ਭਾਰਤ ਤੱਕ: ਬ੍ਰਹਿਮੰਡੀ ਵਿਕਾਸ ਅਤੇ ਪੁਲਾੜ ਖੋਜ ਵਿੱਚ ਭਾਰਤ ਦੀ ਅਦਭੁੱਤ ਸਫਲਤਾ” ਵਿਸ਼ੇ ‘ਤੇ ਇੱਕ ਐਕਸਟੈਨਸ਼ਨ ਲੈਕਚਰ ਦਾ ਆਯੋਜਨ ਕੀਤਾ ਗਿਆ। ਇਹ ਦਿਨ ਰਾਸ਼ਟਰੀ ਪੁਲਾੜ ਖੋਜ ਸੰਗਠਨ (ਇਸਰੋ) ਦੀ ਅਗਵਾਈ ਅਧੀਨ ਪੁਲਾੜ ਖੋਜ ਦੇ ਖੇਤਰ ਵਿੱਚ ਭਾਰਤ ਦੀਆਂ ਸ਼ਾਨਦਾਰ ਪ੍ਰਾਪਤੀਆਂ ਨੂੰ ਸਮਰਪਿਤ ਕੀਤਾ ਗਿਆ ਹੈ। ਇਹ ਲੈਕਚਰ ਡਾ. ਸ਼ੁਭਚਿੰਤਕ, ਰਾਮਾਨੁਜੁਨ ਫੈਲੋ, ਭੌਤਿਕ ਵਿਗਿਆਨ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੁਆਰਾ ਦਿੱਤਾ ਗਿਆ । ਕਾਲਜ ਪ੍ਰਿੰਸੀਪਲ ਡਾ. ਨੀਰਜ ਗੋਇਲ ਜੀ ਨੇ ਇਸ ਲੈਕਚਰ ਦੇ ਆਯੋਜਨ ਲਈ ਭੌਤਿਕ ਵਿਗਿਆਨ ਵਿਭਾਗ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਭਾਰਤੀਆਂ ਲਈ ਇਹ ਦਿਨ ਸਿਰਫ਼ ਪਿਛਲੀਆਂ ਪੁਲਾੜ ਸਫ਼ਲਤਾਵਾਂ ਦਾ ਜਸ਼ਨ ਹੀ ਨਹੀਂ ਹੈ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਨ ਦਾ ਜ਼ਰੀਆ ਵੀ ਹੈ । ਇਹ ਦਿਨ ਅਜੋਕੇ ਸੰਸਾਰ ਨੂੰ ਚੰਗ੍ਹੇ ਤਰੀਕੇ ਨਾਲ ਸੰਚਾਲਿਤ ਕਰਨ ਵਿੱਚ ਪੁਲਾੜ- ਵਿਗਿਆਨ ਅਤੇ ਆਧੁਨਿਕ ਤਕਨਾਲੋਜੀ ਦੀ ਮਹੱਤਤਾ ਨੂੰ ਉਜਾਗਰ ਕਰਦਾ ਹੈ । ਇਸ ਲੈਕਚਰ ਵਿੱਚ ਡਾ. ਸ਼ੁਭਚਿੰਤਕ, ਰਾਮਾਨੁਜੁਨ ਫੈਲੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਸਾਡੇ ਬ੍ਰਹਿਮੰਡ ਦੀ ਉਤਪਤੀ ਅਤੇ ਵਿਕਾਸ ਬਾਰੇ ਵਿਸਤਾਰ ਨਾਲ ਚਰਚਾ ਕੀਤੀ। ਉਹਨਾਂ ਨੇ ਦੱਸਿਆ ਕਿ ਕਿਵੇਂ ਸਾਡੀ ਪ੍ਰਾਚੀਨ ਸੱਭਿਅਤਾ ਅਤੇ ਵਿਗਿਆਨਕ ਖੋਜਾਂ ਪੁਲਾੜ ਵਿਗਿਆਨ ਵਿੱਚ ਨਵੇਂ ਰਾਸਤੇ ਬਣਾਉਂਦੀਆਂ ਰਹੀਆਂ ਹਨ। ਵੱਖ-ਵੱਖ ਖੂਬਸੂਰਤ ਪੇਸ਼ਕਾਰੀਆਂ ਰਾਹੀ ਉਹਨਾਂ ਨੇ ਬ੍ਰਹਿਮੰਡ, ਪੁਲਾੜ ਵਿਗਿਆਨ, ਤਾਰਿਆਂ ਦੇ ਜਨਮ, ਖੂਗੋਲ ਵਿਗਿਆਨ ਅਤੇ ਭੌਤਿਕ ਵਿਗਿਆਨ ਦੀਆਂ ਬੁਨਿਆਦੀ ਧਾਰਨਾਵਾਂ ਅਤੇ ਪੁਲਾੜ ਵਿਗਿਆਨ ਦੇ ਭਵਿੱਖ ਦੀ ਵਿਆਖਿਆ ਕੀਤੀ ।
ਇਸ ਮੌਕੇ ਤੇ ਡਾ: ਰਾਜੀਵ ਸ਼ਰਮਾ, ਡੀਨ, ਭੌਤਿਕ ਵਿਗਿਆਨ ਅਤੇ ਮੁਖੀ, ਕੈਮਿਸਟਰੀ ਵਿਭਾਗ ਦੇ ਮੁਖੀ ਦੱਸਿਆ ਕਿ ਇਹ ਲੈਕਚਰ ਭਾਰਤ ਸਰਕਾਰ ਦੁਆਰਾ ਐਲਾਨੇ ਗਏ ਰਾਸ਼ਟਰੀ ਪੁਲਾੜ ਦਿਵਸ ਨੂੰ ਸਮਰਪਿਤ ਹੈ, ਇਸ ਦਿਨ ਸਾਡਾ ਪੁਲਾੜ ਜਹਾਜ਼ ਚੰਦਰਯਾਨ-3 ਚੰਦਰਮਾ ਦੇ ਦੱਖਣੀ ਧਰੁਵ ‘ਤੇ ਸਫਲਤਾਪੂਰਵਕ ਉਤਰਿਆ ਸੀ । ਡਾ: ਕਵਿਤਾ, ਮੁਖੀ, ਭੌਤਿਕ ਵਿਗਿਆਨ ਵਿਭਾਗ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵਿਗਿਆਨਕ ਅਤੇ ਜਗਿਆਸਾ-ਮੁਖੀ ਆਦਤਾਂ ਵਿਕਸਿਤ ਕਰਨ ਅਤੇ ਭੌਤਿਕ ਵਿਗਿਆਨ ਦੇ ਖੇਤਰ ਵਿੱਚ ਨਵੀਨਤਮ ਪ੍ਰਾਪਤੀਆਂ, ਨਵੇ ਤਕਨੀਕੀ ਸਾਧਨਾਂ ਅਤੇ ਖੋਜਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਅਸੀਂ ਖੁਸ਼ਕਿਸਮਤ ਹਾਂ ਅਸੀਂ ਚੰਦਰਯਾਨ–3 ਦੀ ਸਫ਼ਲਤਾ ਦੇ ਗਵਾਹ ਬਣੇ ਹਾਂ । ਇਸ ਮੌਕੇ ਤੇ ਮੁੱਖ ਵਕਤਾ ਦੀ ਰਸਮੀ ਜਾਣ-ਪਛਾਣ ਭੌਤਿਕ ਵਿਗਿਆਨ ਵਿਭਾਗ ਦੇ ਡਾ: ਪੂਜਾ ਨੇ ਕਰਵਾਈ । ਇਸ ਲੈਕਚਰ ਤੋਂ ਬਾਅਦ ਸਾਇੰਸ ਦੇ ਵਿਦਿਆਰਥੀਆਂ ਨਾਲ ਸਵਾਲ-ਜਵਾਬ ਦਾ ਸੈਸ਼ਨ ਆਯੋਜਿਤ ਕੀਤਾ ਗਿਆ । ਇਸ ਦੌਰਾਨ ਕਾਲਜ ਦੇ ਵਾਈਸ-ਪ੍ਰਿੰਸੀਪਲ ਪ੍ਰੋ. ਜਸਵੀਰ ਕੌਰ ਨੇ ਵਕਤਾ ਨੂੰ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਤੇ ਮੰਚ ਸੰਚਾਲਨ ਡਾ: ਮਨਪ੍ਰੀਤ ਕੌਰ, ਭੌਤਿਕ ਵਿਗਿਆਨ ਨੇ ਕੀਤਾ ਅਤੇ ਧੰਨਵਾਦ ਦਾ ਮਤਾ ਵਿਭਾਗ-ਮੁਖੀ ਡਾ. ਕਵਿਤਾ ਵੱਲੋਂ ਪੇਸ਼ ਕੀਤਾ ਗਿਆ । ਇਸ ਲੈਕਚਰ ਨੂੰ ਆਯੋਜਿਤ ਕਰਨ ਵਿੱਚ ਡਾ.ਕਨਨਦੀਪ ਤੇ ਡਾ. ਪਲਵਿੰਦਰ ਕੌਰ, ਭੌਤਿਕ ਵਿਗਿਆਨ ਦਾ ਵਿਸ਼ੇਸ਼ ਯੋਗਦਾਨ ਰਿਹਾ।ਇਸ ਵਿੱਚ ਬੀ.ਐੱਸ.ਸੀ (ਨਾਨ-ਮੈਡੀਕਲ, ਕੰਪਿਊਟਰ ਸਾਇੰਸ) ਅਤੇ ਮਾਸ-ਮੀਡੀਆ ।

Advertisement
Advertisement
Advertisement
Advertisement
Scroll to Top