Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 6:06 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੇ ਕੰਪਿਊਟਰ ਵਿਗਿਆਨ ਵਿਭਾਗ ਨੇ ਕਰਵਾਇਆ 'ਕੈਰੀਅਰ ਗਾਈਡੈਂਸ ਕਮ ਮੋਟੀਵੇਸ਼ਨਲ ਸੈਮੀਨਾਰ'

ਪੰਜਾਬੀ ਯੂਨੀਵਰਸਿਟੀ ਦੇ ਕੰਪਿਊਟਰ ਵਿਗਿਆਨ ਵਿਭਾਗ ਨੇ ਕਰਵਾਇਆ 'ਕੈਰੀਅਰ ਗਾਈਡੈਂਸ ਕਮ ਮੋਟੀਵੇਸ਼ਨਲ ਸੈਮੀਨਾਰ'

ਪੰਜਾਬੀ ਯੂਨੀਵਰਸਿਟੀ ਦੇ ਕੰਪਿਊਟਰ ਵਿਗਿਆਨ ਵਿਭਾਗ ਨੇ ਕਰਵਾਇਆ ‘ਕੈਰੀਅਰ ਗਾਈਡੈਂਸ ਕਮ ਮੋਟੀਵੇਸ਼ਨਲ ਸੈਮੀਨਾਰ’
ਪਟਿਆਲਾ, 22 ਅਗਸਤ : ਪੰਜਾਬੀ ਯੂਨੀਵਰਸਿਟੀ ਦੇ ਕੰਪਿਊਟਰ ਵਿਗਿਆਨ ਵਿਭਾਗ ਵੱਲੋਂ ‘ਕੈਰੀਅਰ ਗਾਈਡੈਂਸ ਕਮ ਮੋਟੀਵੇਸ਼ਨਲ ਸੈਮੀਨਾਰ’ ਕਰਵਾਇਆ ਗਿਆ। ਇਸ ਮੌਕੇ ਵਰਧਮਾਨ ਕਰੀਅਰ ਪਲੇਸ ਦੇ ਡਾਇਰੈਕਟਰ ਡਾ. ਸੌਰਵ ਜੈਨ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ । ਡਾ. ਸੌਰਵ ਜੈਨ ਨੇ ਕੈਰੀਅਰ ਮਾਰਗਦਰਸ਼ਨ ਦੇ ਹਵਾਲੇ ਨਾਲ਼ ਗੱਲ ਕਰਦਿਆਂ ਸਿੱਖਿਆ ਪ੍ਰਣਾਲੀ ਵਿੱਚ ਪ੍ਰਾਪਤ ਮੌਕਿਆਂ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਲੋੜੀਂਦੀ ਰਣਨੀਤੀ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣਾ ਟੀਚਾ ਤੈਅ ਕਰਨ ਦੇ ਚਾਰ ‘ਪੀ’ ਵਾਲੇ ਫਾਰਮੂਲੇ ਦਾ ਨੁਕਤਾ ਵੀ ਸਮਝਾਇਆ ਜਿਸ ਵਿੱਚ ਪੋਟੈਂਸ਼ਲ, ਪਲੈਨ, ਪਰਪੇਅਰੇਸ਼ਨ ਅਤੇ ਪਰਜ਼ਰਵੈਂਸ ਬਾਰੇ ਜਾਣਕਾਰੀ ਦਿੱਤੀ । ਵਿਭਾਗ ਮੁਖੀ ਡਾ. ਹਿਮਾਂਸ਼ੂ ਅੱਗਰਵਾਲ ਨੇ ਦੱਸਿਆ ਕਿ ਇਸ ਸੈਮੀਨਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਕੈਰੀਅਰ ਵਿਕਲਪਾਂ ਨੂੰ ਸਮਝਣ ਵਿੱਚ ਮਦਦ ਪ੍ਰਦਾਨ ਕਰਨਾ ਸੀ ਤਾਂ ਕਿ ਉਹ ਜ਼ਿੰਦਗੀ ਵਿੱਚ ਅੱਗੇ ਵਧਣ ਸੰਬੰਧੀ ਲਾਭ ਲੈ ਸਕਣ। ਉਨ੍ਹਾਂ ਭਵਿੱਖ ਵਿੱਚ ਵੀ ਅਜਿਹੇ ਹੋਰ ਪ੍ਰੋਗਰਾਮ ਕਰਵਾਉਣ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਕੈਰੀਅਰ ਮਾਰਗਦਰਸ਼ਨ ਵਿਦਿਆਰਥੀਆਂ ਨੂੰ ਉਹਨਾਂ ਦੀਆਂ ਸ਼ਕਤੀਆਂ, ਕਮਜ਼ੋਰੀਆਂ, ਅਤੇ ਰੁਚੀਆਂ ਨੂੰ ਸਮਝਣ ਵਿੱਚ ਮਦਦ ਕਰ ਸਕਦਾ ਅਤੇ ਉਨ੍ਹਾਂ ਨੂੰ ਉਪਲਬਧ ਕੈਰੀਅਰ ਮਾਰਗਾਂ ਦੀ ਇੱਕ ਸਪਸ਼ਟ ਤਸਵੀਰ ਪ੍ਰਦਾਨ ਕਰ ਸਕਦਾ ਹੈ । ਡਾ. ਸਿਕੰਦਰ ਸਿੰਘ ਚੀਮਾ ਨੇ ਇਸ ਪ੍ਰੋਗਰਾਮ ਦੇ ਕਨਵੀਨਰ ਵਜੋਂ ਆਪਣਾ ਸਵਾਗਤੀ ਭਾਸ਼ਣ ਦਿੱਤਾ।

Advertisement
Advertisement
Advertisement
Advertisement
Scroll to Top