ਲੇਹ ਵਿਚ ਵਾਪਰੇ ਸੜਕੀ ਹਾਦਸੇ ਵਿਚ ਬਸ 200 ਮੀਟਰ ਡੂੰਘੀ ਖਾਈ ਵਿਚ ਡਿੱਗਣ ਕਾਰਨ 6 ਯਾਤਰੂਆਂ ਦੀ ਹੋਈ ਮੌਤ
ਦੁਆਰਾ: Punjab Bani ਪ੍ਰਕਾਸ਼ਿਤ :Thursday, 22 August, 2024, 06:17 PM

ਲੇਹ ਵਿਚ ਵਾਪਰੇ ਸੜਕੀ ਹਾਦਸੇ ਵਿਚ ਬਸ 200 ਮੀਟਰ ਡੂੰਘੀ ਖਾਈ ਵਿਚ ਡਿੱਗਣ ਕਾਰਨ 6 ਯਾਤਰੂਆਂ ਦੀ ਹੋਈ ਮੌਤ
ਲੱਦਾਖ : ਲੱਦਾਖ ਦੀ ਰਾਜਧਾਨੀ ਲੇਹ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ । ਇੱਥੇ ਇੱਕ ਨਿੱਜੀ ਬੱਸ 200 ਮੀਟਰ ਡੂੰਘੀ ਖੱਡ ਵਿੱਚ ਡਿੱਗ ਗਈ । ਇਸ ਹਾਦਸੇ `ਚ ਹੁਣ ਤੱਕ 6 ਯਾਤਰੀਆਂ ਦੀ ਮੌਤ ਹੋ ਚੁੱਕੀ ਹੈ। ਜਦਕਿ 22 ਤੋਂ ਵੱਧ ਯਾਤਰੀ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖ਼ਮੀਆਂ ਨੂੰ ਜ਼ਿਲ੍ਹਾ ਹਸਪਤਾਲ ਐਸਐਨਐਮ ਲੇਹ ਵਿੱਚ ਦਾਖ਼ਲ ਕਰਵਾਇਆ ਗਿਆ ਹੈ । ਇਨ੍ਹਾਂ `ਚੋਂ ਕੁਝ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਇਹ ਲੋਕ ਕਿਸੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਸਕੂਲ ਬੱਸ ਰਾਹੀਂ ਜਾ ਰਹੇ ਸਨ, ਜਦੋਂ ਇਹ ਦਰਦਨਾਕ ਹਾਦਸਾ ਵਾਪਰਿਆ । ਇਸ ਭਿਆਨਕ ਹਾਦਸੇ ਤੋਂ ਬਾਅਦ ਮੌਕੇ `ਤੇ ਹਾਹਾਕਾਰ ਮੱਚ ਗਈ। ਇਸ `ਚ 6 ਲੋਕਾਂ ਦੇ ਮਾਰੇ ਜਾਣ ਦੀ ਗੱਲ ਕਹੀ ਜਾ ਰਹੀ ਹੈ ਪਰ ਮਰਨ ਵਾਲਿਆਂ ਦੀ ਗਿਣਤੀ ਦੀ ਅਧਿਕਾਰਤ ਤੌਰ `ਤੇ ਪੁਸ਼ਟੀ ਨਹੀਂ ਹੋਈ ਹੈ।
