Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 7:10 am

+91 90915 01313 , +91 90916 01313

punjabbanni@gmail.com
punjabbani@yahoo.com

ਸਮਾਣਾ ਵਿਖੇ ਲਗਾਇਆ ਜਨ ਸੁਵਿਧਾ ਕੈਂਪ

ਸਮਾਣਾ ਵਿਖੇ ਲਗਾਇਆ ਜਨ ਸੁਵਿਧਾ ਕੈਂਪ

ਸਮਾਣਾ ਵਿਖੇ ਲਗਾਇਆ ਜਨ ਸੁਵਿਧਾ ਕੈਂਪ
-ਕੈਂਪ ਦੌਰਾਨ ਲੋਕਾਂ ਨੇ ਮੌਕੇ ‘ਤੇ ਪ੍ਰਾਪਤ ਕੀਤੀਆਂ ਸਰਕਾਰੀ ਸੇਵਾਵਾਂ
-ਏ.ਡੀ.ਸੀ ਨਵਰੀਤ ਕੌਰ ਸੇਖੋਂ ਤੇ ਐਸ.ਡੀ.ਐਮ. ਰੀਚਾ ਗੋਇਲ ਨੇ ਲੋਕਾਂ ਨੂੰ ਦੱਸੀਆਂ ਲੋਕ ਭਲਾਈ ਸਕੀਮਾਂ
ਸਮਾਣਾ, 22 ਅਗਸਤ: ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੇ ਘਰਾਂ ਤੱਕ ਪੁੱਜੀ ਹੈ। ਸਮਾਣਾ ਦੀ ਅਗਰਵਾਲ ਧਰਮਸ਼ਾਲਾ ਵਿਖੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਜਨ ਸੁਵਿਧਾ ਕੈਂਪ ਦਾ ਜਾਇਜ਼ਾ ਲੈਣ ਮੌਕੇ ਏ.ਡੀ.ਸੀ. ਨਵਰੀਤ ਕੌਰ ਸੇਖੋਂ ਨੇ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ। ਐਸ.ਡੀ.ਐਮ. ਸਮਾਣਾ ਰੀਚਾ ਗੋਇਲ ਵੀ ਉਨ੍ਹਾਂ ਦੇ ਨਾਲ ਸਨ।
ਲੋਕਾਂ ਨੂੰ ਸੰਬੋਧਨ ਕਰਦਿਆਂ ਨਵਰੀਤ ਕੌਰ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਵਿਸ਼ੇਸ਼ ਪਹਿਲਕਦਮੀ ਤਹਿਤ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਖ਼ੁਦ ਚੱਲਕੇ ਲੋਕਾਂ ਦੇ ਘਰਾਂ ਦੇ ਨੇੜੇ ਪੁੱਜਦੇ ਹਨ ਅਤੇ ਸਰਕਾਰੀ ਸਕੀਮਾਂ ਦਾ ਲਾਭ ਮੌਕੇ ‘ਤੇ ਹੀ ਲਾਭਪਾਤਰੀਆਂ ਨੂੰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਇਸ ਮੌਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਮੌਕੇ ‘ਤੇ ਹੀ ਨਿਪਟਾਰਾ ਕੀਤਾ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਵਿਸ਼ੇਸ਼ ਪਹਿਲਕਦਮੀ ਨਾਲ ਲਗਾਏ ਗਏ ਇਸ ਜਨ ਸੁਵਿਧਾ ਕੈਂਪ ਦੌਰਾਨ ਰਾਸ਼ਨ ਕਾਰਡ ਵਿੱਚ ਆਪਣੇ ਪਰਿਵਾਰਕ ਜੀਆਂ ਦੇ ਨਾਮ ਜੋੜਨ ਲਈ ਦਰਖਾਸਤਾਂ ਸਮੇਤ ਆਧਾਰ ਕਾਰਡ ਵਿੱਚ ਆਪਣੇ ਨਾਮ ਠੀਕ ਕਰਵਾਉਣ ਤੋਂ ਇਲਾਵਾ ਸਮਾਜਿਕ ਸੁਰੱਖਿਆ ਪੈਨਸ਼ਨਾਂ, ਵੱਖ-ਵੱਖ ਮੁਸ਼ਕਿਲਾਂ ਦੇ ਨਿਪਟਾਰੇ ਲਈ ਦਰਖਾਸਤਾਂ, ਸਿਹਤ ਵਿਭਾਗ ਵੱਲੋਂ ਮਰੀਜਾਂ ਦਾ ਚੈਕਅਪ ਤੇ ਮੁਫ਼ਤ ਦਵਾਈਆਂ, ਕਿਰਤ ਵਿਭਾਗ ਦੀ ਲਾਲ ਕਾਪੀ, ਖੇਤੀਬਾੜੀ, ਦਿਹਾਤੀ ਵਿਕਾਸ, ਮਾਲ ਵਿਭਾਗ ਦੇ ਜਮੀਨੀ ਰਿਕਾਰਡ ਨਾਲ ਸਬੰਧਤ ਕੰਮ, ਜਾਤੀ ਤੇ ਰਿਹਾਇਸ਼ੀ ਸਰਟੀਫਿਕੇਟ, ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਯੂ.ਡੀ.ਆਈ.ਡੀ. ਕਾਰਡ ਬਣਵਾ ਕੇ ਪੈਨਸ਼ਨ ਲਗਵਾਉਣ ਸਬੰਧੀ ਲੋਕਾਂ ਨੇ ਅਧਿਕਾਰੀਆਂ ਨਾਲ ਮੁਲਾਕਾਤਾਂ ਕੀਤੀਆਂ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ, ਗੁਰਦੇਵ ਸਿੰਘ ਟਿਵਾਣਾ, ਬੀ.ਡੀ.ਪੀ.ਓ. ਸੁਖਵਿੰਦਰ ਸਿੰਘ ਟਿਵਾਣਾ, ਈ.ਓ ਬਰਜਿੰਦਰ ਸਿੰਘ ਸਮੇਤ ਵਸਨੀਕ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top