Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 4:56 am

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਿੰਡ ਭਨਵਾਲ ਅੰਦਰ 70 ਲੱਖ ਰੁਪਏ ਦੀ ਲਾਗਤ ਵਾਲੀ ਵਾਟਰ ਸਪਲਾਈ ਪ੍ਰਣਾਲੀ ਦਾ ਰੱਖਿਆ ਨੀਹ ਪੱਥਰ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਿੰਡ ਭਨਵਾਲ ਅੰਦਰ 70 ਲੱਖ ਰੁਪਏ ਦੀ ਲਾਗਤ ਵਾਲੀ ਵਾਟਰ ਸਪਲਾਈ ਪ੍ਰਣਾਲੀ ਦਾ ਰੱਖਿਆ ਨੀਹ ਪੱਥਰ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਿੰਡ ਭਨਵਾਲ ਅੰਦਰ 70 ਲੱਖ ਰੁਪਏ ਦੀ ਲਾਗਤ ਵਾਲੀ ਵਾਟਰ ਸਪਲਾਈ ਪ੍ਰਣਾਲੀ ਦਾ ਰੱਖਿਆ ਨੀਹ ਪੱਥਰ
ਪਿੰਡ ਮੈਰਾ ਕਲੋਨੀ ਅੰਦਰ 5 ਲੱਖ ਰੁਪਏ ਦੀ ਰਾਸ਼ੀ ਨਾਲ ਬਣਾਈ ਜਾਵੇਗੀ ਲਾਈਬ੍ਰੇਰੀ
ਚੰਡੀਗੜ੍ਹ/ਪਠਾਨਕੋਟ, 26 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹਰ ਖੇਤਰ ਵਿੱਚ ਲੋਕ ਪੱਖੀ ਫੈਸਲੇ ਲਏ ਜਾ ਰਹੇ ਹਨ ਚਾਹੇ ਪੰਜਾਬ ਅੰਦਰ ਨੌਕਰੀਆਂ ਦਾ ਸਵਾਲ ਹੋਵੇ, ਮੁਫਤ ਬਿਜਲੀ ਦਾ ਸਵਾਲ ਹੋਵੇ ਜਾਂ ਪੰਜਾਬ ਅੰਦਰ ਸੜਕ ਸੁਰੱਖਿਆ ਫੋਰਸ ਦਾ ਸਵਾਲ ਹੋਵੇ। ਖ਼ਾਸ ਕਰਕੇ ਪਿੰਡਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸੂਬੇ ਦੇ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪਿੰਡ ਭਨਵਾਲ ਵਿਖੇ ਵਾਟਰ ਸਪਲਾਈ ਦਾ ਨੀਹ ਪੱਧਰ ਰੱਖਣ ਮਗਰੋਂ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਬਹੁਤ ਜਲਦੀ ਪੂਰੇ ਪੰਜਾਬ ਅੰਦਰ ਰਾਸਨ ਕਾਰਡ ਬਣਾਉਣ ਦੀ ਪ੍ਰਕਿਰਿਆ ਦਾ ਆਰੰਭ ਕੀਤਾ ਜਾ ਰਿਹਾ ਹੈ, ਤਾਂ ਜੋ ਕੋਈ ਵੀ ਲਾਭਪਾਤਰੀ ਕਾਰਡ ਤੋਂ ਵਾਂਝਾ ਨਾ ਰਹਿ ਸਕੇ । ਪਿੰਡ ਭਨਵਾਲ ਅੰਦਰ ਵਾਟਰ ਸਪਲਾਈ ਦਾ ਨੀਹ ਪੱਥਰ ਰੱਖਣ ਮਗਰੋਂ ਉਨ੍ਹਾਂ ਨੇ ਕਿਹਾ ਕਿ ਪਿੰਡ ਭਨਵਾਲ ਦੇ ਲੋਕਾਂ ਦੀ ਸਹੂਲਤ ਲਈ ਕਰੀਬ 70 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਦਾ ਨਿਰਮਾਣ ਕੀਤਾ ਜਾਵੇਗਾ ਜਿਸ ਦਾ ਲਾਭ ਘੱਟ ਤੋਂ ਘੱਟ 500 ਪਰਿਵਾਰਾਂ ਨੂੰ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਵਾਟਰ ਸਪਲਾਈ ਦੇ ਨਿਰਮਾਣ ਦਾ ਕਾਰਜ ਕਰੀਬ 6 ਮਹੀਨੇ ਦੇ ਅੰਦਰ ਅੰਦਰ ਮੁਕੰਮਲ ਕੀਤਾ ਜਾਵੇਗਾ । ਉਨ੍ਹਾਂ ਅੱਜ ਵਿਧਾਨ ਸਭਾ ਹਲਕਾ ਭੋਆ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਵੀ ਕੀਤਾ ਗਿਆ ਹੈ ਜਿਸ ਵਿੱਚ ਸਭ ਤੋਂ ਪਹਿਲਾ ਪਿੰਡ ਮੈਰਾ ਕਲੋਨੀ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਇਸ ਮੌਕੇ ਉੱਤੇ ਪਿੰਡ ਅੰਦਰ ਲਾਇਬ੍ਰੇਰੀ ਬਣਾਉਣ ਦੇ ਲਈ 5 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਵੀ ਕੀਤਾ ਗਿਆ । ਇਸ ਪਿੱਛੋਂ ਉਨ੍ਹਾਂ ਪਿੰਡ ਝੰਡਪੁਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਉਨ੍ਹਾਂ ਪਿੰਡ ਅੰਦਰ ਜੰਝਘਰ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਜਲਦੀ ਹੀ ਪਿੰਡ ਦੇ ਅੰਦਰ ਇੱਕ ਵਧੀਆ ਪਾਰਕ ਦਾ ਨਿਰਮਾਣ ਵੀ ਕੀਤਾ ਜਾਵੇਗਾ। ਉਨ੍ਹਾਂ ਇਸ ਮੌਕੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪਿੰਡ ਕਲੇਸਰ ਦੀ ਵਾਟਰ ਸਪਲਾਈ ਤੋਂ ਪਾਈਪ ਲਾਈਨ ਪਾ ਕੇ ਪਿੰਡ ਝੰਡਪੁਰ ਦੇ ਵਾਸੀਆਂ ਨੂੰ ਪੀਣ ਦਾ ਪਾਣੀ ਮੁਹੱਈਆ ਕਰਵਾਇਆ ਜਾਵੇ। ਇਸ ਤੋਂ ਬਾਅਦ ਕੈਬਨਿਟ ਮੰਤਰੀ ਨੇ ਪਿੰਡ ਪੰਜੋੜ ਅੰਦਰ ਕੀਤੇ ਜਾ ਰਹੇ ਮੁੱਖ ਗਲੀ ਦੇ ਨਿਰਮਾਣ ਦਾ ਨਿਰੀਖਣ ਕੀਤਾ ਅਤੇ ਸਬੰਧਤ ਵਿਭਾਗ ਨੂੰ ਦਿਸ਼ਾ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜ ਵਿੱਚ ਗੁਣਵੱਤਾ ਦਾ ਪੂਰਾ ਧਿਆਨ ਰੱਖਿਆ ਜਾਵੇ। ਇਸ ਤੋਂ ਇਲਾਵਾ ਪਿੰਡ ਕਲੇਸਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ, ਪਿੰਡ ਫਿਰੋਜ਼ਪੁਰ ਕਲ੍ਹਾਂ ਅੰਦਰ ਛੱਪੜ ਦੀ ਸਫਾਈ ਅਤੇ ਨਿਕਾਸੀ ਪਾਣੀ ਦੀ ਸਮੱਸਿਆ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕਿਸੇ ਵੀ ਪਿੰਡ ਅੰਦਰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਅਤੇ ਪਹਿਲ ਦੇ ਅਧਾਰ ਉੱਤੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕੀਤੀਆਂ ਜਾਣਗੀਆਂ।

Advertisement
Advertisement
Advertisement
Advertisement
Scroll to Top