Breaking News ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਾ ਮੁਕਤ ਸਿਹਤਮੰਦ ਪੰਜਾਬ ਤਹਿਤ ਜਨਹਿੱਤ ਸੰਮਤੀ ਵੱਲੋਂ ਕਰਵਾਈ ਵਿਸਾਖੀ ਦੌੜ ਦੇ ਜੇਤੂਆਂ ਨੂੰ ਸਨਮਾਨਿਤ ਕੀਤਾਸਪੀਕਰ ਸੰਧਵਾਂ ਵੱਲੋਂ ਨਾਭਾ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਵਿਸ਼ਵਕਰਮਾ ਭਵਨ ਦਾ ਉਦਘਾਟਨਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਰਿੰਦਰ ਗੋਇਲ ਦੀ ਮੌਜੂਦਗੀ ਵਿੱਚ ਪ੍ਰੋ. ਜਸਵੀਰ ਕੌਰ ਸ਼ੇਰਗਿੱਲ ਨੇ ਮਾਰਕੀਟ ਕਮੇਟੀ ਦਿੜ੍ਹਬਾ ਦੇ ਚੇਅਰਪਰਸਨ ਵਜੋ ਅਹੁਦਾ ਸੰਭਾਲਿਆਡਾ. ਬਲਬੀਰ ਸਿੰਘ ਵੱਲੋਂ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾਪਟਿਆਲਾ ਪੁਲਿਸ ਨੇ ਰਾਤ ਸਮੇਂ ਗਸ਼ਤ ਕਰਕੇ ਨੱਪੀ ਅਪਰਾਧੀਆਂ ਦੀ ਪੈੜਪੰਜਾਬੀ ਯੂਨੀਵਰਸਿਟੀ ਦਾ ਨਾਮ ਅਤੇ ਲੋਗੋ ਵਰਤ ਕੇ ਕੁੱਝ ਵੈਬਸਾਈਟਾਂ ਦਾਖ਼ਲਿਆਂ ਲਈ ਕਰ ਰਹੀਆਂ ਹਨ ਗੁਮਰਾਹ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਬਡਰੁੱਖਾਂ ਵਿਖੇ ਛੱਪੜ ਨੂੰ ਥਾਪਰ ਮਾਡਲ ਵਜੋਂ ਵਿਕਸਿਤ ਕਰਨ ਲਈ ਨਵੀਨੀਕਰਨ ਕਾਰਜਾਂ ਦੀ ਸ਼ੁਰੂਆਤ

ਦੁਆਰਾ: Punjab Bani ਪ੍ਰਕਾਸ਼ਿਤ :Monday, 26 August, 2024, 06:31 PM

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਬਡਰੁੱਖਾਂ ਵਿਖੇ ਛੱਪੜ ਨੂੰ ਥਾਪਰ ਮਾਡਲ ਵਜੋਂ ਵਿਕਸਿਤ ਕਰਨ ਲਈ ਨਵੀਨੀਕਰਨ ਕਾਰਜਾਂ ਦੀ ਸ਼ੁਰੂਆਤ
43.71 ਲੱਖ ਰੁਪਏ ਦੀ ਲਾਗਤ ਨਾਲ ਹੋਵੇਗਾ ਨਵੀਨੀਕਰਨ
ਬਡਰੁੱਖਾਂ/ਸੰਗਰੂਰ, 26 ਅਗਸਤ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਪਿੰਡ ਬਡਰੁੱਖਾਂ ਵਿਖੇ ਛੱਪੜ ਨੂੰ 43.71 ਲੱਖ ਰੁਪਏ ਦੀ ਲਾਗਤ ਨਾਲ ਥਾਪਰ ਮਾਡਲ ਵਜੋਂ ਵਿਕਸਤ ਕਰਨ ਲਈ ਨਵੀਨੀਕਰਨ ਕਾਰਜਾਂ ਦੀ ਸ਼ੁਰੂਆਤ ਕੀਤੀ।
ਇਸ ਮੌਕੇ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਦਿਹਾਤੀ ਇਲਾਕਿਆਂ ’ਚ ਰਹਿਣ ਵਾਲੇ ਲੋਕਾਂ ਨੂੰ ਸਾਫ਼-ਸੁਥਰਾ ਚੌਗਿਰਦਾ ਮੁਹੱਈਆ ਕਰਵਾਉਣ ਲਈ ਪਿੰਡਾਂ ’ਚ ਛੱਪੜਾਂ ਦੇ ਪਾਣੀ ਨੂੰ ਥਾਪਰ ਮਾਡਲ ਦੇ ਆਧਾਰ ਉੱਤੇ ਸਾਫ਼ ਪਾਣੀ ਵਿੱਚ ਤਬਦੀਲ ਕਰਕੇ ਸਿੰਚਾਈ ਯੋਗ ਬਣਾਇਆ ਜਾ ਰਿਹਾ ਹੈ ਅਤੇ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਬਹੁ ਗਿਣਤੀ ਪਿੰਡਾਂ ਵਿੱਚ ਇਸ ਮਾਡਲ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਦੀ ਦਿਸ਼ਾ ਵਿੱਚ ਲਗਾਤਾਰ ਕਦਮ ਪੁੱਟੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਪਿੰਡਾਂ ’ਚ ਰਹਿਣ ਵਾਲੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਪਿੰਡਾਂ ’ਚ ਛੱਪੜਾਂ ਦੀ ਸਾਫ਼ ਸਫ਼ਾਈ ਵਜੋਂ ਸਿੰਚਾਈ ਯੋਗ ਪਾਣੀ ਦੀ ਉਪਲਬਧਤਾ ਵੀ ਇੱਕ ਚੰਗੀ ਪ੍ਰਾਪਤੀ ਸਾਬਤ ਹੋਵੇਗਾ। ਉਨ੍ਹਾਂ ਨੇ ਦੱਸਿਆ ਕਿ ਪਿੰਡਾਂ ਦੇ ਛੱਪੜ ਗੰਦਗੀ ਦੇ ਸ੍ਰੋਤ ਨਾ ਬਣਨ, ਇਸ ਲਈ ਇਨ੍ਹਾਂ ਨੂੰ ਥਾਪਰ ਮਾਡਲ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਹੇਠਾਂ ਡਿੱਗਣ ਤੋਂ ਰੋਕਣ ਲਈ ਅਤੇ ਝੋਨੇ ਦੇ ਬਦਲ ਵਜੋਂ ਹੋਰਨਾਂ ਫਸਲਾਂ ਨੂੰ ਪ੍ਰਫੁੱਲਿਤ ਕਰਨ ਲਈ ਹਰ ਨਾਗਰਿਕ ਦੇ ਪੱਧਰ ਉੱਤੇ ਜਾਗਰੂਕਤਾ ਦੀ ਵੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਪੀਣ ਲਈ ਸਾਫ਼ ਪਾਣੀ, ਸਾਫ਼ ਸੁਥਰਾ ਭੋਜਨ ਅਤੇ ਸਵੱਛ ਵਾਤਾਵਰਨ ਹਰੇਕ ਨਾਗਰਿਕ ਦਾ ਮੁੱਢਲਾ ਅਧਿਕਾਰ ਹੈ ਜਿਸ ਵਿਚ ਸਭ ਦਾ ਯੋਗਦਾਨ ਬੇਹੱਦ ਮਹੱਤਵਪੂਰਨ ਹੈ ਅਤੇ ਪੰਜਾਬ ਸਰਕਾਰ ਇਸ ਉਦੇਸ਼ ਦੀ ਪੂਰਤੀ ਹਿੱਤ ਲਗਾਤਾਰ ਠੋਸ ਉਪਰਾਲੇ ਕਰਦਿਆਂ ਵਚਨਬੱਧ ਹੈ। ਇਸ ਮੌਕੇ ਰਣਦੀਪ ਸਿੰਘ ਮਿੰਟੂ, ਸਤਨਾਮ ਸਿੰਘ ਕਾਲਾ, ਜਸਬੀਰ ਸਿੰਘ ਜੱਸੀ, ਬਲਦੇਵ ਸਿੰਘ, ਅਮਰੀਕ ਸਿੰਘ ਧਾਲੀਵਾਲ, ਗੁਰਿੰਦਰਪਾਲ ਖੇੜੀ ਵੀ ਹਾਜ਼ਰ ਸਨ।