Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 11:36 pm

+91 90915 01313 , +91 90916 01313

punjabbanni@gmail.com
punjabbani@yahoo.com

ਜੰਮੂ ਕਸ਼ਮੀਰ ਨੂੰ ਸੂਬੇ ਦਾ ਦਰਜਾ ਬਹਾਲ ਕੀਤਾ ਜਾਵੇ : ਰਾਹੁਲ ਗਾਂਧੀ

ਜੰਮੂ ਕਸ਼ਮੀਰ ਨੂੰ ਸੂਬੇ ਦਾ ਦਰਜਾ ਬਹਾਲ ਕੀਤਾ ਜਾਵੇ : ਰਾਹੁਲ ਗਾਂਧੀ

ਜੰਮੂ ਕਸ਼ਮੀਰ ਨੂੰ ਸੂਬੇ ਦਾ ਦਰਜਾ ਬਹਾਲ ਕੀਤਾ ਜਾਵੇ : ਰਾਹੁਲ ਗਾਂਧੀ
ਨਵੀਂ ਦਿੱਲੀ : ਜੰਮੂ ਕਸ਼ਮੀਰ ਨੂੰ ਦਿੱਲੀ ਤੋਂ ਚਲਾਉਣ ਦੀ ਕੋਈ ਤੁਕ ਨਹੀਂ ਹੈ ਸਬੰਧੀ ਬੋਲਦਿਆਂ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਜੰਮੂ ਕਸ਼ਮੀਰ ਨੂੰ ਸੂਬੇ ਦਾ ਦਰਜਾ ਬਹਾਲ ਕਰਨ ਦੀ ਮੰਗ ਦੁਹਰਾਈ। ਕਸ਼ਮੀਰੀ ਵਿਦਿਆਰਥਣਾਂ ਨੂੰ ਰਾਹੁਲ ਗਾਂਧੀ ਨੇ ਦੱਸਿਆ ਕਿ ਮੇਰੀ ਮੁਸ਼ਕਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇਹ ਹੈ ਕਿ ਉਹ ਕਿਸੇ ਦੀ ਵੀ ਨਹੀਂ ਸੁਣਦੇ ਹਨ। ਮੈਨੂੰ ਅਜਿਹੇ ਕਿਸੇ ਵੀ ਵਿਅਕਤੀ ਤੋਂ ਸਮੱਸਿਆ ਹੈ ਜੋ ਸ਼ੁਰੂ ਤੋਂ ਹੀ ਇਹ ਮੰਨਦਾ ਹੈ ਕਿ ਉਹ ਸਹੀ ਹਨ। ਜੇ ਕੋਈ ਉਸ ਨੂੰ ਕੁਝ ਦਿਖਾ ਰਿਹਾ ਹੈ ਕਿ ਉਹ ਗਲਤ ਹੈ ਤਾਂ ਉਹ ਇਹ ਸਵੀਕਾਰ ਨਹੀਂ ਕਰਨਗੇ। ਇਸ ਕਰਕੇ ਅਜਿਹੀ ਕਿਸਮ ਦੇ ਵਿਅਕਤੀ ਹਮੇਸ਼ਾ ਕੁਝ ਨਾ ਕੁਝ ਸਮੱਸਿਆ ਜ਼ਰੂਰ ਖੜ੍ਹੀ ਕਰਨਗੇ। ਇੰਜ ਤਾਕਤ ਕਰਕੇ ਨਹੀਂ ਸਗੋਂ ਅਸੁਰੱਖਿਆ ਕਾਰਨ ਹੁੰਦਾ ਹੈ। ਇਹ ਕਮਜ਼ੋਰੀ ਕਾਰਨ ਹੁੰਦਾ ਹੈ।ਵੀਡੀਓ ’ਚ ਰਾਹੁਲ ਗਾਂਧੀ ਜੰਮੂ ਕਸ਼ਮੀਰ ’ਚ ਆਉਂਦੀਆਂ ਚੋਣਾਂ ਬਾਰੇ ਵੀ ਗੱਲ ਕਰਦੇ ਦਿਖਾਈ ਦੇ ਰਹੇ ਹਨ ਅਤੇ ਉਹ ਵਿਦਿਆਰਥੀਆਂ ਨੂੰ ਦੱਸਦੇ ਹਨ ਕਿ ਇਹ ਭਾਰਤੀ ਇਤਿਹਾਸ ’ਚ ਪਹਿਲੀ ਵਾਰ ਹੈ ਕਿ ਕਿਸੇ ਪ੍ਰਦੇਸ਼ ਤੋਂ ਸੂਬੇ ਦਾ ਦਰਜਾ ਖੋਹ ਲਿਆ ਗਿਆ। ‘ਸਾਡਾ ਸਟੈਂਡ ਸਪੱਸ਼ਟ ਹੈ ਕਿ ਜਿਸ ਢੰਗ ਨਾਲ ਦਰਜਾ ਖੋਹਿਆ ਗਿਆ, ਉਹ ਸਾਨੂੰ ਪੰਸਦ ਨਹੀਂ ਹੈ। ਹੁਣ ਅਸੀਂ ਚਾਹੁੰਦੇ ਹਾਂ ਕਿ ਸੂਬੇ ਦਾ ਦਰਜਾ ਬਹਾਲ ਹੋਵੇ ਅਤੇ ਉਸ ’ਚ ਜੰਮੂ ਕਸ਼ੀਰ ਤੇ ਲੱਦਾਖ ਦੇ ਲੋਕਾਂ ਦੀ ਨੁਮਾਇੰਦਗੀ ਹੋਵੇ। ਕਸ਼ਮੀਰ ਅਤੇ ਜੰਮੂ ਨੂੰ ਦਿੱਲੀ ਤੋਂ ਚਲਾਉਣ ਦੀ ਕੋਈ ਤੁੱਕ ਨਹੀਂ ਬਣਦੀ ਹੈ।’ ਆਪਣੇ ਯੂਟਿਊਬ ਚੈਨਲ ’ਤੇ ਪਾਈ ਵੀਡੀਓ ਦੇ ਨਾਲ ਦਿੱਤੇ ਗਏ ਸੁਨੇਹੇ ’ਚ ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਨੂੰ ਜੰਮੂ ਕਸ਼ਮੀਰ ਦੇ ਦੌਰੇ ਸਮੇਂ ਸ੍ਰੀਨਗਰ ’ਚ ਕਈ ਕਸ਼ਮੀਰੀ ਵਿਦਿਆਰਥਣਾਂ ਨਾਲ ਮਿਲਣ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ, ‘‘ਇਹ ਲੜਕੀਆਂ ਵੱਖ ਵੱਖ ਕਾਲਜਾਂ ’ਚ ਕਾਨੂੰਨ, ਪੱਤਰਕਾਰੀ, ਰਾਜਨੀਤੀ ਵਿਗਿਆਨ, ਭੌਤਿਕੀ ਜਿਹੇ ਵਿਸ਼ੇ ਪੜ੍ਹ ਰਹੀਆਂ ਹਨ। ਮੈਂ ਉਨ੍ਹਾਂ ਦੀਆਂ ਆਸਾਂ ਤੇ ਚੁਣੌਤੀਆਂ ਚੰਗੀ ਤਰ੍ਹਾਂ ਸਮਝਦਾ ਹਾਂ। ਅਸੀਂ ਕੋਲਕਾਤਾ ਘਟਨਾ ਅਤੇ ਉਸ ਦੇ ਅਸਰ ਖਾਸ ਕਰਕੇ ਔਰਤਾਂ ਨਾਲ ਛੇੜਖਾਨੀ ਬਾਰੇ ਉਚੇਚੇ ਤੌਰ ’ਤੇ ਗੱਲਬਾਤ ਕੀਤੀ।’’ ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਨੇ ਪ੍ਰੈੱਸ ਦੀ ਆਜ਼ਾਦੀ ਦੀ ਅਹਿਮੀਅਤ ’ਤੇ ਵੀ ਜ਼ੋਰ ਦਿੱਤਾ।

Advertisement
Advertisement
Advertisement
Advertisement
Scroll to Top