ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਵਿਧਾਇਕ ਪ੍ਰਗਟ ਸਿੰਘ ਨੂੰ ਕਾਂਗਰਸ ਕੀਤਾ ਆਬਜਰਵਰ ਨਿਯੁਕਤ
ਦੁਆਰਾ: Punjab Bani ਪ੍ਰਕਾਸ਼ਿਤ :Tuesday, 27 August, 2024, 09:52 AM

ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਵਿਧਾਇਕ ਪ੍ਰਗਟ ਸਿੰਘ ਨੂੰ ਕਾਂਗਰਸ ਕੀਤਾ ਆਬਜਰਵਰ ਨਿਯੁਕਤ
ਨਵੀਂ ਦਿੱਲੀ : ਆਲ ਇੰਡੀਆ ਕਾਂਗਰਸ ਕਮੇਟੀ ਨੇ ਜੰਮੂ-ਕਸ਼ਮੀਰ ਦੀਆਂ ਵਿਧਾਨ ਸਭਾ ਚੋਣਾਂ ਲਈ ਵਿਧਾਇਕ ਪਰਗਟ ਸਿੰਘ ਨੂੰ ਆਬਜ਼ਰਵਰ ਨਿਯੁਕਤ ਕੀਤਾ ਹੈ। ਉਨ੍ਹਾਂ ਨੇ ਇਸ ਲਈ ਰਾਹੁਲ ਗਾਂਧੀ ਤੇ ਕੇ. ਸੀ. ਵੇਣੂਗੋਪਾਲ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੈਂ ਵਧੀਆ ਸੇਵਾਵਾਂ ਦੇਣ ਲਈ ਵਚਨਬੱਧ ਹਾਂ ਤੇ ਆਉਣ ਵਾਲੀਆਂ ਚੋਣਾਂ ’ਚ ਸਾਡੇ ਉਮੀਦਵਾਰ ਦੀ ਜਿੱਤ ਯਕੀਨੀ ਬਣਾਉਣ ਲਈ ਹਰ ਕਾਂਗਰਸੀ ਵਰਕਰ ਨਾਲ ਮਿਲ ਕੇ ਕੰਮ ਕਰਾਂਗਾ।
