Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 4:45 am

+91 90915 01313 , +91 90916 01313

punjabbanni@gmail.com
punjabbani@yahoo.com

ਕੰਨੜ ਅਦਾਕਾਰ ਨੂੰ ਜੇਲ੍ਹ ਵਿੱਚ ਖ਼ਾਸ ਸਹੂਲਤਾਂ ਦੇਣ ’ਤੇ 9 ਅਧਿਕਾਰੀ ਮੁਅੱਤਲ

ਕੰਨੜ ਅਦਾਕਾਰ ਨੂੰ ਜੇਲ੍ਹ ਵਿੱਚ ਖ਼ਾਸ ਸਹੂਲਤਾਂ ਦੇਣ ’ਤੇ 9 ਅਧਿਕਾਰੀ ਮੁਅੱਤਲ

ਕੰਨੜ ਅਦਾਕਾਰ ਨੂੰ ਜੇਲ੍ਹ ਵਿੱਚ ਖ਼ਾਸ ਸਹੂਲਤਾਂ ਦੇਣ ’ਤੇ 9 ਅਧਿਕਾਰੀ ਮੁਅੱਤਲ
ਬੰਗਲੂਰੂ : ਕੰਨੜ ਅਦਾਕਾਰ ਦਰਸ਼ਨ ਥੁਗੂਦੀਪਾ ਨੂੰ ਜੇਲ੍ਹ ’ਚ ਵਿਸ਼ੇਸ਼ ਸਹੂਲਤਾਂ ਦੇਣ ’ਤੇ ਸਰਕਾਰ ਨੇ ਮੁੱਖ ਜੇਲ੍ਹ ਸੁਪਰਡੈਂਟ ਵੀ ਸੇਸ਼ੂਮੂਰਤੀ ਅਤੇ ਜੇਲ੍ਹ ਸੁਪਰਡੈਂਟ ਮਲਿਕਾਰਜੁਨ ਸਵਾਮੀ ਸਮੇਤ 9 ਜੇਲ੍ਹ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਦਰਸ਼ਨ ਇਸ ਸਮੇਂ ਰੇਣੂਕਾਸਵਾਮੀ ਹੱਤਿਆ ਕੇਸ ’ਚ ਅਦਾਲਤੀ ਹਿਰਾਸਤ ਤਹਿਤ ਜੇਲ੍ਹ ’ਚ ਬੰਦ ਹੈ। ਇਹ ਕਾਰਵਾਈ ਉਸ ਸਮੇਂ ਹੋਈ ਹੈ ਜਦੋਂ ਇਕ ਦਿਨ ਪਹਿਲਾਂ ਅਦਾਕਾਰ ਦੀ ਪਾਰਅਪੱਣਾ ਅਗਰਹਾਰਾ ਕੇਂਦਰੀ ਜੇਲ੍ਹ ’ਚ ਸਿਗਰਟਨੋਸ਼ੀ ਕਰਨ ਅਤੇ ਕੌਫ਼ੀ ਪੀਣ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਨਸ਼ਰ ਹੋਈਆਂ ਸਨ। ਤਸਵੀਰ ’ਚ ਦਰਸ਼ਨ ਜੇਲ੍ਹ ਅਹਾਤੇ ਦੇ ਇਕ ਲਾਅਨ ’ਚ ਦੋ ਗੈਂਗਸਟਰਾਂ ਸਮੇਤ ਤਿੰਨ ਵਿਅਕਤੀਆਂ ਨਾਲ ਕੁਰਸੀਆਂ ’ਤੇ ਬੈਠਾ ਦਿਖਾਈ ਦੇ ਰਿਹਾ ਹੈ। ਕਰਨਾਟਕ ਦੇ ਗ੍ਰਹਿ ਮੰਤਰੀ ਜੀ ਪਰਮੇਸ਼ਵਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੁਅੱਤਲ ਕੀਤੇ ਗਏ ਅਧਿਕਾਰੀਆਂ ’ਚ ਜੇਲ੍ਹਰ ਸ਼ਰਨ ਬਾਸੱਪਾ ਅਮਿਨਗਡ ਤੇ ਪ੍ਰਭੂ ਐੱਸ ਖੰਡੇਲਵਾਲ, ਸਹਾਇਕ ਜੇਲ੍ਹਰ ਐੱਲਐੱਸ ਕੁੱਪੇਸਵਾਮੀ, ਸ੍ਰੀਕਾਂਤ ਤਲਵਾਰ, ਹੈੱਡ ਵਾਰਡਰ ਵੈਂਕੱਪਾ, ਸੰਪਤ ਕੁਮਾਰ ਅਤੇ ਵਾਰਡਰ ਕੇ ਬਾਸੱਪਾ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਜੇ ਹੋਰ ਅਧਿਕਾਰੀਆਂ ਦੀ ਵੀ ਇਸ ਮਾਮਲੇ ’ਚ ਸ਼ਮੂਲੀਅਤ ਮਿਲੀ ਤਾਂ ਉਨ੍ਹਾਂ ਨੂੰ ਜਾਂ ਤਾਂ ਮੁਅੱਤਲ ਜਾਂ ਸੇਵਾ ਤੋਂ ਬਰਖ਼ਾਸਤ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਅਦਾਕਾਰ ਨੂੰ ਸਿਗਰਟ, ਚਾਹ ਅਤੇ ਕੁਰਸੀਆਂ ਕਿਸ ਨੇ ਦਿੱਤੀਆਂ ਸਨ। ਪਰਮੇਸ਼ਵਰ ਨੇ ਕਿਹਾ ਕਿ ਦਰਸ਼ਨ ਖ਼ਿਲਾਫ਼ ਤਿੰਨ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ।ਉਧਰ ਮੁੱਖ ਮੰਤਰੀ ਸਿੱਧਾਰਮੱਈਆ ਨੇ ਬੇਲਗਾਵੀ ’ਚ ਮੀਡੀਆ ਨੂੰ ਸੰਬੋਧਨ ਕਰਦਿਆਂ ਮੰਨਿਆ ਕਿ ਜੇਲ੍ਹ ਅਧਿਕਾਰੀਆਂ ਨੇ ਕੋਤਾਹੀ ਕੀਤੀ ਹੈ। ਉਨ੍ਹਾਂ ਗ੍ਰਹਿ ਮੰਤਰੀ ਜੀ ਪਰਮੇਸ਼ਵਰ ਨੂੰ ਜੇਲ੍ਹ ਦਾ ਦੌਰਾ ਕਰਕੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ ।

Advertisement
Advertisement
Advertisement
Advertisement
Scroll to Top