Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 4:48 am

+91 90915 01313 , +91 90916 01313

punjabbanni@gmail.com
punjabbani@yahoo.com

ਮਾਂ ਨੇ ਪੁੱਤ ’ਤੇ ਦਾਤੀ ਨਾਲ ਕੀਤਾ ਹਮਲਾ

ਮਾਂ ਨੇ ਪੁੱਤ ’ਤੇ ਦਾਤੀ ਨਾਲ ਕੀਤਾ ਹਮਲਾ

ਮਾਂ ਨੇ ਪੁੱਤ ’ਤੇ ਦਾਤੀ ਨਾਲ ਕੀਤਾ ਹਮਲਾ
ਇੰਦੌਰ : ਮੱਧ ਪ੍ਰਦੇਸ਼ ਦੇ ਇੰਦੌਰ ਜਿ਼ਲ੍ਹੇ ‘ਚ 13 ਸਾਲਾ ਲੜਕੇ ਨੇ ਆਪਣੀ ਮਾਂ ‘ਤੇ ਮੋਬਾਈਲ ਫ਼ੋਨ ਦੀ ਵਰਤੋਂ ਕਰਨ ‘ਤੇ ਉਸ ‘ਤੇ ਦਾਤੀ ਨਾਲ ਹਮਲਾ ਕਰਨ ਦਾ ਦੋਸ਼ ਲਗਾਉਂਦੇ ਹੋਏ ਮਾਮਲਾ ਦਰਜ ਕਰਵਾਇਆ ਹੈ. ਅੱਠਵੀਂ ਜਮਾਤ ‘ਚ ਪੜ੍ਹਦੇ ਲੜਕੇ ਨੇ ਐੱਫਆਈਆਰ ਦਰਜ ਕਰਵਾਈ ਹੈ ਕਿ 25 ਅਗਸਤ (ਐਤਵਾਰ) ਨੂੰ ਉਸ ਦੀ ਮਾਂ ਨੇ ਉਸ ’ਤੇ ਦਾਤੀ ਨਾਲ ਉਦੋਂ ਹਮਲਾ ਕਰ ਦਿੱਤਾ, ਜਦੋਂ ਉਹ ਆਪਣੇ ਸਕੂਲ ਤੋਂ ਆਉਣ ਵਾਲੇ ਮੈਸੇਜ਼ ਦੇਖਣ ਲਈ ਮਾਂ ਦਾ ਫੋਨ ਦੇਖ ਰਿਹਾ ਸੀ। ਲੜਕੇ ਦਾ ਦੋਸ਼ ਹੈ ਕਿ ਉਸ ਦੀ ਮਾਂ ਨੇ ਉਸ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ ਤੇ ਕਿਹਾ ਕਿ ਉਸ ਨੇ ਉਸ ਦੇ ਮੋਬਾਈਲ ਨੂੰ ਕਿਉਂ ਹੱਥ ਲਾਇਆ। ਲੜਕੇ ਨੇ ਇਹ ਵੀ ਦੋਸ਼ ਲਾਇਆ ਹੈ ਕਿ ਲੜਾਈ ਦੌਰਾਨ ਉਸ ਦੀ ਗੁੱਸੇ ‘ਚ ਆਈ ਮਾਂ ਨੇ ਨੇੜੇ ਪਈ ਦਾਤੀ ਚੁੱਕ ਕੇ ਉਸ ‘ਤੇ ਹਮਲਾ ਕਰ ਦਿੱਤਾ ਅਤੇ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਉਸ ਦੇ ਖੱਬੇ ਹੱਥ ‘ਤੇ ਸੱਟ ਲੱਗ ਗਈ। ਲੜਕੇ ਦੀ ਸਿ਼਼ਕਾਇਤ ਦੇ ਆਧਾਰ ‘ਤੇ ਪੁਲਸ ਨੇ ਵੱਖ ਵੱਖ ਧਾਰਾਵਾਂ ਤਹਿਤ ਉਸ ਦੀ ਮਾਂ ਖਿ਼ਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਬੱਚੇ ਦੀ ਮੈਡੀਕਲ ਜਾਂਚ ਵੀ ਕਰਵਾਈ ਗਈ ਹੈ। ਇਸ ਵੇਲੇ ਬੱਚਾ ਦਾਦਾ-ਦਾਦੀ ਕੋਲ ਰਹਿ ਰਿਹਾ ਹੈ ਤੇ ਪੁਲਸ ਨੇ ਫਿਲਹਾਲ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ।

Advertisement
Advertisement
Advertisement
Advertisement
Scroll to Top