Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 4:06 am

+91 90915 01313 , +91 90916 01313

punjabbanni@gmail.com
punjabbani@yahoo.com

ਗੁਰਦੁਆਰਾ ਆਲਮਗੀਰ ਸਾਹਿਬ ਵਿਖੇ ਮਰਿਆਦਾ ਦਾ ਉਲੰਘਣ ਬਰਦਾਸ਼ਤਯੋਗ ਨਹੀਂ : ਪ੍ਰੋ. ਬਡੂੰਗਰ

ਗੁਰਦੁਆਰਾ ਆਲਮਗੀਰ ਸਾਹਿਬ ਵਿਖੇ ਮਰਿਆਦਾ ਦਾ ਉਲੰਘਣ ਬਰਦਾਸ਼ਤਯੋਗ ਨਹੀਂ : ਪ੍ਰੋ. ਬਡੂੰਗਰ

ਗੁਰਦੁਆਰਾ ਆਲਮਗੀਰ ਸਾਹਿਬ ਵਿਖੇ ਮਰਿਆਦਾ ਦਾ ਉਲੰਘਣ ਬਰਦਾਸ਼ਤਯੋਗ ਨਹੀਂ : ਪ੍ਰੋ. ਬਡੂੰਗਰ
ਪਟਿਆਲਾ 26 ਅਗਸਤ () : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਗੁਰਦੁਆਰਾ ਆਲਮਗੀਰ ਸਾਹਿਬ ਵਿਖੇ ਵਾਪਰੀ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਗੁਰੂ ਘਰ ਵਿਚ ਮਰਿਆਦਾ ਦੀ ਉਲੰਘਣਾ ਬਰਦਾਸ਼ਤਯੋਗ ਨਹੀਂ ਹੈ। ਪੋ੍ਰ. ਬਡੂੰਗਰ ਨੇ ਕਿਹਾ ਕਿ ਸਿੱਖ ਧਰਮ ਸਰਬ ਸਾਂਝੀਵਾਲਤਾ ਦਾ ਸੁਨੇਹਾ ਦਿੰਦਾ ਅਤੇ ਗੁਰੂ ਘਰ ਵਿਚ ਪੰਗਤ ਅਤੇ ਸੰਗਤ ਰਾਹੀਂ ਮਨੁੱਖ ਨੂੰ ਜੀਵਨ ਜਾਂਚ ਮਿਲਦੀ ਹੈ, ਪ੍ਰੰਤੂ ਕੁਝ ਸ਼ਰਾਰਤੀ ਕਿਸਮ ਦੇ ਲੋਕ ਜਾਣ ਬੁੱਝ ਕੇ ਗੁਰੂ ਘਰਾਂ ਨੂੰ ਨਿਸ਼ਾਨਾ ਬਣਾ ਰਹੇ ਅਤੇ ਇਥੋਂ ਤੱਕ ਗੁਰਦੁਆਰਾ ਆਲਮਗੀਰ ਵਿਖੇ ਮਰਿਆਦਾ ਦੀ ਉਲੰਘਣਾ ਕਰਨ ਵਾਲੇ ਨੂੰ ਵੀ ਬਖਸ਼ਿਆ ਨਹੀਂ ਜਾਣਾ ਚਾਹੀਦਾ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਨੂੰ ਸਾਹਮਣੇ ਲਿਆਉਣ ਦੀ ਲੋੜ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਗੁਰੂ ਘਰ ਦੇ ਲੰਗਰਾਂ ਵਿਚ ਜਿਹੜੀਆਂ ਚੀਜ਼ਾਂ ਦੀ ਸਖਤ ਮਨਾਹੀ ਹੈ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਵਿਚ ਲਿਆਉਣਾ ਸਖਤ ਅਪਰਾਧ ਹੈ, ਜੋ ਨਿਰਾਦਰੀ ਤੋਂ ਘੱਟ ਨਹੀਂ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਸਮੇਤ ਮਰਿਆਦਾ ਦੀ ਉਲੰਘਣਾ ਕਰਨ ਵਾਲਿਆਂ ਪਿੱਛੇ ਸਾਜਿਸ਼ੀ ਸ਼ਰਾਰਤ ਹੁੰਦੀ ਹੈ ਇਸ ਕਰਕੇ ਸਿੱਖ ਸੰਗਤ ਅਜਿਹੀਆਂ ਘਟਨਾਵਾਂ ਨੂੰ ਸਹਿਣ ਨਹੀਂ ਕਰੇਗੀ। ਸਾਬਕਾ ਪ੍ਰਧਾਨ ਨੇ ਕਿਹਾ ਕਿ ਮੰਦਬੁੱਧੀ ਵਰਗੇ ਸ਼ਬਦਾਂ ਦੀ ਵਰਤੋਂ ਕਰਕੇ ਅਜਿਹੇ ਲੋਕ ਕਾਨੂੰਨ ਦੇ ਘੇਰੇ ਵਿਚੋਂ ਨਿਕਲ ਜਾਂਦੇ ਹਨ ਇਸ ਕਰਕੇ ਕਾਨੂੰਨੀ ਕਾਰਵਾਈ ਦੌਰਾਨ ਜਾਂਚ ਕਰਕੇ ਸੱਚਾਈ ਸਾਰਿਆਂ ਦਾ ਸਾਹਮਣੇ ਰੱਖੀ ਜਾਵੇ ਤਾਂ ਕਿ ਸਿੱਖ ਹਿਰਦਿਆਂ ਨੂੰ ਸ਼ਾਂਤ ਕੀਤਾ ਜਾ ਸਕੇ। ਉਨ੍ਹਾਂ ਅਪੀਲ ਕੀਤੀ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਾਰਥਿਕ ਕਦਮ ਚੁੱਕੇ ਅਤੇ ਮਰਿਆਦਾ ਦਾ ਉਲੰਘਣਾ ਕਰਨ ਵਾਲਿਆਂ ਪਿੱਛੇ ਕਿਹੜੇ ਸਾਜਿਸ਼ੀ ਹਨ ਅਜਿਹੇ ਚਿਹਰਿਆਂ ਨੂੰ ਬੇਨਕਾਬ ਕੀਤਾ ਜਾਵੇ।

Advertisement
Advertisement
Advertisement
Advertisement
Scroll to Top