ਪੁਲਸ ਨੇ ਇਕ ਵਿਅਕਤੀ ਦਾ ਕਤਲ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਪੁਲਸ ਨੇ ਇਕ ਵਿਅਕਤੀ ਦਾ ਕਤਲ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
ਜਲੰਧਰ : ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਸ ਨੇ ਬੂਟਾ ਮੰਡੀ ਚਾਰਾ ਮੰਡੀ ਵਿਖੇ ਇਕ ਵਿਅਕਤੀ ਦਾ ਕਤਲ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਅਜੇ ਕੁਮਾਰ ਪੁੱਤਰ ਵਿਕਰਮਜੀਤ ਸਿੰਘ ਵਾਸੀ ਦਿਓਲ ਨਗਰ ਨੇੜੇ ਦੁਰਗਾ ਸ਼ਕਤੀ ਮੰਦਿਰ ਭਾਰਗੋ ਕੈਂਪ ਜਲੰਧਰ ਨੇ ਸ਼ਿਕਾਇਤ ਦਿੱਤੀ ਸੀ ਕਿ ਉਸ ਦਾ ਵੱਡਾ ਭਰਾ ਦੀਪਕ ਕੁਮਾਰ ਉਰਫ਼ ਦੀਪੂ ਨਿਗਮ ਵਿੱਚ ਕਲੀਨਰ ਵਜੋਂ ਨੌਕਰੀ ਕਰਦਾ ਸੀ। ਉਸ ਨੇ ਦੱਸਿਆ ਕਿ ਅਜੇ ਨੇ ਦੱਸਿਆ ਕਿ ਉਸ ਦਾ ਭਰਾ ਅਵਤਾਰ ਸਿੰਘ ਉਰਫ਼ ਤਾਰੀ ਪੁੱਤਰ ਹਰਬੰਸ ਲਾਲ ਵਾਸੀ ਮੁਹੱਲਾ ਜੱਲੋਵਾਲ ਅਬਾਦੀ ਜਲੰਧਰ ਦਾ ਦੋਸਤ ਹੈ ਅਤੇ ਕਰੀਬ ਦੋ ਮਹੀਨੇ ਪਹਿਲਾਂ ਅਵਤਾਰ ਨੇ ਉਸ ਤੋਂ 1.50 ਲੱਖ ਰੁਪਏ ਲਏ ਸਨ। ਸਵਪਨ ਸ਼ਰਮਾ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਨੇ ਦੱਸਿਆ ਕਿ 20 ਅਗਸਤ ਸ਼ਾਮ 7 ਵਜੇ ਦੇ ਕਰੀਬ ਉਸ ਦਾ ਭਰਾ ਅਤੇ ਉਸ ਦਾ ਦੋਸਤ ਅਨਿਲ ਕੁਮਾਰ ਉਰਫ਼ ਗੱਗੂ ਉਕਤ ਪੈਸੇ ਲੈਣ ਲਈ ਚਾਰਾ ਮੰਡੀ ਬੂਟਾ ਮੰਡੀ ਜਲੰਧਰ ਗਏ ਸਨ।
