Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 11:15 am

+91 90915 01313 , +91 90916 01313

punjabbanni@gmail.com
punjabbani@yahoo.com

ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸਰਕਾਰੀ ਕਰਮਚਾਰੀਆਂ ਨੂੰ ਵਿਦੇਸ਼ ਛੁੱਟੀ ਤੋਂ ਛੋਟ ਦੇਣ ਦੀ ਕੀਤੀ ਮੰਗ

ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸਰਕਾਰੀ ਕਰਮਚਾਰੀਆਂ ਨੂੰ ਵਿਦੇਸ਼ ਛੁੱਟੀ ਤੋਂ ਛੋਟ ਦੇਣ ਦੀ ਕੀਤੀ ਮੰਗ

ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸਰਕਾਰੀ ਕਰਮਚਾਰੀਆਂ ਨੂੰ ਵਿਦੇਸ਼ ਛੁੱਟੀ ਤੋਂ ਛੋਟ ਦੇਣ ਦੀ ਕੀਤੀ ਮੰਗ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸਰਕਾਰੀ ਕਰਮਚਾਰੀਆਂ ਨੂੰ ਵਿਦੇਸ਼ ਛੁੱਟੀ ਤੋਂ ਛੋਟ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸਕੱਤਰ ਪ੍ਰਸੋਨਲ ਵਿਭਾਗ ਨੂੰ ਲਿਖੇ ਪੱਤਰ ਵਿਚ ਕਿਹਾ ਗਿਆ ਹੈ ਕਿ ਪ੍ਰਸੋਨਲ ਵਿਭਾਗ ਦੇ ਪੱਤਰ ਨੰਬਰ 176 ਮਿਤੀ 8-11-2019 ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਜਾਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਵਿਦੇਸ਼ ਛੁੱਟੀ ਤੋਂ ਛੋਟ ਦਿੱਤੀ ਹੋਈ ਸੀ, ਜਿਸ ਨੂੰ ਹੁਣ ਪੰਜਾਬ ਸਰਕਾਰ ਨੇ ਅੱਗੇ ਨਹੀਂ ਵਧਾਇਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪ੍ਰਤੀ ਸਿੱਖ ਸੰਗਤਾਂ ਦੀ ਵੱਡੀ ਆਸਥਾ ਹੈ। ਉਨ੍ਹਾਂ ਕਿਹਾ ਕਿ ਸਿੱਖ ਪੰਥ ਵੱਲੋਂ ਲੰਬੇ ਯਤਨਾਂ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਭਾਰਤ-ਪਾਕਿਸਤਾਨ ਸਰਕਾਰਾਂ ਵੱਲੋਂ ਸੰਗਤਾਂ ਲਈ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਿਆ ਗਿਆ ਸੀ, ਜਿਸ ਰਾਹੀਂ ਸੰਗਤਾਂ ਸਵੇਰੇ ਦਰਸ਼ਨਾਂ ਲਈ ਜਾਂਦੀਆਂ ਹਨ ਅਤੇ ਉਸੇ ਦਿਨ ਸ਼ਾਮ ਨੂੰ ਵਾਪਸ ਆ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਪੱਤਰ ਭੇਜੇ ਹਨ ਕਿ ਉਨ੍ਹਾਂ ਨੂੰ ਸ੍ਰੀ ਕਰਤਾਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਸਮੇਂ ਵੱਡੀਆਂ ਮੁਸ਼ਕਲਾਂ ਆ ਰਹੀਆਂ ਹਨ। ਪੰਜਾਬ ਸਰਕਾਰ ਦੇ ਜੋ ਅਧਿਕਾਰੀ/ਕਰਮਚਾਰੀ ਦਰਸ਼ਨਾਂ ਲਈ ਜਾਣਾ ਚਾਹੁੰਦੇ ਹਨ, ਉਨ੍ਹਾਂ ਨੂੰ ਵਿਦੇਸ਼ ਛੁੱਟੀ ਦੀ ਲੰਬੀ ਪ੍ਰਕਿਰਿਆ ਵਿੱਚੋਂ ਗੁਜਰਨਾ ਪੈਂਦਾ ਹੈ।ਸ. ਪ੍ਰਤਾਪ ਸਿੰਘ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਸਰਕਾਰ ਦੇ ਸਮੂਹ ਅਧਿਕਾਰੀ/ਕਰਮਚਾਰੀਆਂ ਨੂੰ ਵਿਦੇਸ਼ ਛੁੱਟੀ ਦੀ ਪ੍ਰਕਿਰਿਆ ਤੋਂ ਪੱਕੇ ਤੌਰ ’ਤੇ ਛੋਟ ਦਿੱਤੀ ਜਾਵੇ, ਤਾਂ ਜੋ ਉਹ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕਰ ਸਕਣ।

Advertisement
Advertisement
Advertisement
Advertisement
Scroll to Top