Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 5:09 am

+91 90915 01313 , +91 90916 01313

punjabbanni@gmail.com
punjabbani@yahoo.com

ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਕਿਰਤ ਵਿਭਾਗ ਦੇ ਅਧਿਕਾਰੀ ਹਫਤੇ ਵਿਚ ਇਕ ਦਿਨ ਬਿਲਡਿੰਗ ਸਾਈਟ ਤੇ ਕੈਂਪ ਲਗਾਉਣ : ਅਨਮੋਲ ਗਗਨ ਮਾਨ

ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਕਿਰਤ ਵਿਭਾਗ ਦੇ ਅਧਿਕਾਰੀ ਹਫਤੇ ਵਿਚ ਇਕ ਦਿਨ ਬਿਲਡਿੰਗ ਸਾਈਟ ਤੇ ਕੈਂਪ ਲਗਾਉਣ : ਅਨਮੋਲ ਗਗਨ ਮਾਨ

ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਕਿਰਤ ਵਿਭਾਗ ਦੇ ਅਧਿਕਾਰੀ ਹਫਤੇ ਵਿਚ ਇਕ ਦਿਨ ਬਿਲਡਿੰਗ ਸਾਈਟ ਤੇ ਕੈਂਪ ਲਗਾਉਣ : ਅਨਮੋਲ ਗਗਨ ਮਾਨ
ਕਿਰਤ ਮੰਤਰੀ ਵਲੋਂ ਵੈਲਫ਼ੇਅਰ ਸਕੀਮਾਂ ਦਾ ਲਾਭ ਦੇਣ ਸਬੰਧੀ ਸ਼ਰਤਾਂ ਵਿਚ ਸੋਧ ਕਰਨ ਦੇ ਹੁਕਮ
ਕਿਰਤ ਮੰਤਰੀ ਵਲੋਂ ਸੂਬੇ ਦੀ ਇੰਡਸਟਰੀ ਲਈ ਲੋੜੀਂਦੇ ਸਕਲਿੰਡ ਕਾਮਿਆਂ ਦੀ ਜ਼ਰੂਰਤ ਸਬੰਧੀ ਡੇਟਾ ਤਿਆਰ ਕਰਨ ਦੇ ਹੁਕਮ
ਚੰਡੀਗੜ੍ਹ, 07 ਅਗਸਤ : ਪੰਜਾਬ ਦੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ
ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਵਿਭਾਗ ਦੇ ਅਧਿਕਾਰੀ ਹਫਤੇ ਵਿਚ ਇਕ ਦਿਨ ਬਿਲਡਿੰਗ ਸਾਈਟ ਤੇ ਕੈਂਪ ਲਗਾਉਣ। ਉਹ ਅੱਜ ਇਥੇ ਕਿਰਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ । ਉਨ੍ਹਾਂ ਕਿਹਾ ਕਿ ਉਸਾਰੀ ਕਿਰਤੀ ਸੂਬੇ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਂਦੇ ਹਨ ਅਤੇ ਸਰਕਾਰ ਵਲੋਂ ਜ਼ੋ ਸਕੀਮਾਂ ਉਸਾਰੀ ਕਿਰਤੀਆਂ ਅਤੇ ਉਨ੍ਹਾਂ ਦੇ ਪਰਿਵਾਰ ਦੀ ਭਲਾਈ ਲਈ ਚਲਾਈ ਜਾ ਰਹੀ ਹਨ ਉਨ੍ਹਾਂ ਦਾ ਲਾਭ ਉਸਾਰੀ ਕਿਰਤੀਆਂ ਨੂੰ ਵੱਧ ਤੋਂ ਵੱਧ ਮਿਲਣਾ ਚਾਹੀਦਾ ਹੈ । ਉਨ੍ਹਾਂ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਸਾਰੀ ਕਿਰਤੀ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਸੁਖਾਲੇ ਢੰਗ ਨਾਲ ਉਸਾਰੀ ਕਿਰਤੀਆਂ ਨੂੰ ਮਿਲਣਾਂ ਯਕੀਨੀ ਬਨਾਉਣ ਲਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਸ਼ਰਤਾਂ ਵਿਚ ਸੋਧ ਕੀਤੀ ਜਾਵੇ । ਮੀਟਿੰਗ ਦੌਰਾਨ ਕਿਰਤ ਮੰਤਰੀ ਨੇ ਕਿਹਾ ਕਿ ਪੰਜਾਬ ਰਾਜ ਵਿੱਚ ਨਿਵੇਸ਼ ਕਰਨ ਦੇ ਇਛੁੱਕ ਨਿਵੇਸ਼ਕ ਪੰਜਾਬ ਰਾਜ ਵਿੱਚ ਲੋੜੀਂਦੇ ਸਕਲਿੰਡ ਕਾਮਿਆਂ ਦੀ ਘਾਟ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਏ ਹਨ। ਇਸ ਲਈ ਸਾਨੂੰ ਪੰਜਾਬ ਰਾਜ ਦੀ ਇੰਡਸਟਰੀ ਦੀ ਜ਼ਰੂਰਤ ਅਨੁਸਾਰ ਸਕਲਿੰਡ ਕਾਮਿਆਂ ਦੀ ਜ਼ਰੂਰਤ ਸਬੰਧੀ ਡੇਟਾ ਤਿਆਰ ਕਰਨਾ ਚਾਹੀਦਾ ਹੈ । ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਇਕ ਹਫਤੇ ਵਿਚ ਡੇਟਾ ਤਿਆਰ ਕਰਨ ਦੇ ਹੁਕਮ ਦਿੱਤੇ। ਮੀਟਿੰਗ ਵਿੱਚ ਕਿਰਤ ਵਿਭਾਗ ਦੇ ਸਕੱਤਰ ਸ.ਮਨਵੇਸ਼ ਸਿੰਘ ਸਿੱਧੂ, ਕਿਰਤ ਕਮਿਸ਼ਨਰ ਪੰਜਾਬ ਰਾਜੀਵ ਕੁਮਾਰ ਗੁਪਤਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top