Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 6:03 am

+91 90915 01313 , +91 90916 01313

punjabbanni@gmail.com
punjabbani@yahoo.com

ਅੱਜ ਦਾ ਹੁਕਮਨਾਮਾ

ਅੱਜ ਦਾ ਹੁਕਮਨਾਮਾ

ਅੱਜ ਦਾ ਹੁਕਮਨਾਮਾ

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥

ਅਰਥ :  ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧॥ ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ ? ॥੧॥ ਰਹਾਉ ॥ ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ)। ਮੌਤ ਆਈ, ਤਾਂ ਸਭ ਇਹੀ ਆਖਦੇ ਹਨ – ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ ॥੨॥ ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ ॥੩॥ ਕਬੀਰ ਜੀ ਆਖਦੇ ਹਨ – ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ)। ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ॥੪॥੨॥

Advertisement
Advertisement
Advertisement
Advertisement
Scroll to Top