Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 7:00 am

+91 90915 01313 , +91 90916 01313

punjabbanni@gmail.com
punjabbani@yahoo.com

ਮਹਿਲਾ ਸਮੇਤ ਦੋ ਨਸ਼ਾ ਤਸਕਰ ਫਿਰੋਜ਼ਪੁਰ ਤੋਂ ਕਾਬੂ; 6.6 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਮਹਿਲਾ ਸਮੇਤ ਦੋ ਨਸ਼ਾ ਤਸਕਰ ਫਿਰੋਜ਼ਪੁਰ ਤੋਂ ਕਾਬੂ; 6.6 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਮਹਿਲਾ ਸਮੇਤ ਦੋ ਨਸ਼ਾ ਤਸਕਰ ਫਿਰੋਜ਼ਪੁਰ ਤੋਂ ਕਾਬੂ; 6.6 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
ਮੁਲਜ਼ਮਾਂ ਨੇ ਸਰਹੱਦ ਪਾਰੋਂ ਡਰੋਨ ਰਾਹੀਂ ਸੁੱਟੀ ਗਈ ਨਸ਼ਿਆਂ ਦੀ ਖੇਪ ਕੀਤੀ ਸੀ ਹਾਸਲ: ਡੀਜੀਪੀ ਗੌਰਵ ਯਾਦਵ
ਪੁਲਿਸ ਟੀਮਾਂ ਵੱਲੋਂ ਐਨਡੀਪੀਐਸ ਐਕਟ ਦੀ ਧਾਰਾ 68 ਐਫ ਤਹਿਤ ਗ੍ਰਿਫਤਾਰ ਕੀਤੇ ਗਏ ਤਸਕਰਾਂ ਦੀ ਗੈਰ-ਕਾਨੂੰਨੀ ਜਾਇਦਾਦ ਜ਼ਬਤ ਕੀਤੀ ਜਾਵੇਗੀ : ਐਸ ਐਸ ਪੀ ਸੌਮਿਆ ਮਿਸ਼ਰਾ
ਚੰਡੀਗੜ੍ਹ/ਫਿਰੋਜ਼ਪੁਰ, 8 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ‘ਚ ਸ਼ਾਮਲ ਨੈੱਟਵਰਕਾਂ ਖਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ 6.65 ਕਿਲੋ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਦੋ ਨਸ਼ਾ ਤਸਕਰਾਂ, ਜਿਨ੍ਹਾਂ ਵਿੱਚੋਂ ਇੱਕ ਮਹਿਲਾ ਹੈ, ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਸਿਮਰਨ ਕੌਰ ਉਰਫ਼ ਇੰਦੂ (38) ਵਾਸੀ ਮੋਗਾ ਅਤੇ ਗੁਰਜੋਤ ਸਿੰਘ (28) ਵਾਸੀ ਜੈਮਲ ਵਾਲਾ ਮੋਗਾ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਦਾ ਅਪਰਾਧਕ ਪਿਛੋਕੜ ਹੈ ਅਤੇ ਮੁਲਜ਼ਮ ਸਿਮਰਨ ਖਿਲਾਫ਼ ਐਨਡੀਪੀਐਸ ਐਕਟ, ਜੇਲ੍ਹ ਐਕਟ ਆਦਿ ਨਾਲ ਸਬੰਧਤ ਘੱਟੋ-ਘੱਟ 15 ਅਪਰਾਧਕ ਮਾਮਲੇ ਦਰਜ ਹਨ। ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਫਿਰੋਜ਼ਪੁਰ ਪੁਲਿਸ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਮੁਲਜ਼ਮ ਸਿਮਰਨ ਅਤੇ ਗੁਰਜੋਤ ਸਰਹੱਦ ਪਾਰੋਂ ਡਰੋਨ ਰਾਹੀਂ ਸੁੱਟੀ ਗਈ ਨਸ਼ਿਆਂ ਦੀ ਵੱਡੀ ਖੇਪ ਹਾਸਲ ਕਰਨ ਤੋਂ ਬਾਅਦ ਇਸਨੂੰ ਆਪਣੀ ਟੋਇਟਾ ਇਨੋਵਾ ਕਾਰ ਰਜਿਸਟ੍ਰੇਸ਼ਨ ਨੰਬਰ ਡੀਐਲ12ਸੀਸੀ6003 ਵਿੱਚ ਕਿਸੇ ਨੂੰ ਡਲਿਵਰ ਕਰਨ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਸੀ.ਆਈ.ਏ.ਫਿਰੋਜ਼ਪੁਰ ਦੀਆਂ ਪੁਲਿਸ ਟੀਮਾਂ ਨੇ ਪੁਰਾਣੀ ਮੁੱਦਕੀ ਰੋਡ ‘ਤੇ ਨਾਕਾ ਲਗਾ ਕੇ ਦੋਵਾਂ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ ਇਨੋਵਾ ਕਾਰ ‘ਚ ਲੁਕਾ ਕੇ ਰੱਖੀ 6.65 ਕਿੱਲੋ ਹੈਰੋਇਨ ਸਮੇਤ 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕਰਨ ਦੇ ਨਾਲ-ਨਾਲ ਉਨ੍ਹਾਂ ਦਾ ਵਾਹਨ ਵੀ ਜ਼ਬਤ ਕਰ ਲਿਆ। ਡੀ ਜੀ ਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਹੋਰ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਫਿਰੋਜ਼ਪੁਰ ਸੌਮਿਆ ਮਿਸ਼ਰਾ ਨੇ ਦੱਸਿਆ ਕਿ ਤਕਨੀਕੀ ਜਾਣਕਾਰੀ ਦੇ ਆਧਾਰ ‘ਤੇ ਸੀਆਈਏ ਪੁਲਿਸ ਟੀਮ ਨੇ ਸਫ਼ਲਤਾਪੂਰਵਕ ਕਾਰਵਾਈ ਨੂੰ ਅੰਜ਼ਾਮ ਦਿੱਤਾ ਅਤੇ ਬੁੱਧਵਾਰ ਦੇਰ ਰਾਤ ਨੂੰ ਮੁਲਜ਼ਮਾਂ ਨੂੰ ਨਸ਼ਿਆਂ ਦੀ ਖੇਪ ਅਤੇ ਡਰੱਗ ਮਨੀ ਸਮੇਤ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਅਤੇ ਜਿੰਨ੍ਹਾਂ ਵਿਅਕਤੀਆਂ ਨੂੰ ਇਹ ਖੇਪ ਪਹੁੰਚਾਈ ਜਾਣੀ ਸੀ, ਦੀ ਪਛਾਣ ਲਈ ਅਗਲੇਰੀ ਜਾਂਚ ਜਾਰੀ ਹੈ। ਐਸ ਐਸ ਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਐਨਡੀਪੀਐਸ ਐਕਟ ਦੀ ਧਾਰਾ 68ਐਫ ਤਹਿਤ ਗ੍ਰਿਫਤਾਰ ਕੀਤੇ ਗਏ ਤਸਕਰਾਂ ਦੀ ਗੈਰ-ਕਾਨੂੰਨੀ ਜਾਇਦਾਦ ਨੂੰ ਜ਼ਬਤ ਕਰਨ ਲਈ ਵੀ ਕਾਰਵਾਈ ਜਲਦ ਸ਼ੁਰੂ ਕੀਤੀ ਜਾਵੇਗੀ । ਦੱਸਣਯੋਗ ਹੈ ਕਿ ਇਸ ਸਬੰਧੀ ਐਨ.ਡੀ.ਪੀ.ਐਸ ਐਕਟ ਦੀ ਧਾਰਾ 21 ਅਧੀਨ ਥਾਣਾ ਘੱਲ ਖੁਰਦ ਫਿਰੋਜ਼ਪੁਰ ਵਿਖੇ ਐਫ.ਆਈ.ਆਰ. ਨੰ. 59 ਮਿਤੀ 7-8-2024 ਦਰਜ ਕੀਤੀ ਗਈ ਹੈ।

Advertisement
Advertisement
Advertisement
Advertisement
Scroll to Top