Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 1:42 am

+91 90915 01313 , +91 90916 01313

punjabbanni@gmail.com
punjabbani@yahoo.com

ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂਹੰਦ ਸਾੜਨ ਦੇ ਨੁਕਸਾਨਾਂ ਬਾਰੇ ਸਮਾਂ ਰਹਿੰਦੇ ਕੀਤਾ ਜਾਵੇ ਸੁਚੇਤ : ਉਪ ਮੰਡਲ ਮੈਜਿਸਟ੍ਰੇਟ

ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂਹੰਦ ਸਾੜਨ ਦੇ ਨੁਕਸਾਨਾਂ ਬਾਰੇ ਸਮਾਂ ਰਹਿੰਦੇ ਕੀਤਾ ਜਾਵੇ ਸੁਚੇਤ : ਉਪ ਮੰਡਲ ਮੈਜਿਸਟ੍ਰੇਟ

ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂਹੰਦ ਸਾੜਨ ਦੇ ਨੁਕਸਾਨਾਂ ਬਾਰੇ ਸਮਾਂ ਰਹਿੰਦੇ ਕੀਤਾ ਜਾਵੇ ਸੁਚੇਤ: ਉਪ ਮੰਡਲ ਮੈਜਿਸਟ੍ਰੇਟ
ਸੰਗਰੂਰ, 7 ਅਗਸਤ : ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਸੰਗਰੂਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜਾਰੀ ਹਦਾਇਤਾਂ ਤਹਿਤ ਉਪ-ਮੰਡਲ ਮੈਜਿਸਟਰੇਟ ਸੰਗਰੂਰ ਚਰਨਜੋਤ ਸਿੰਘ ਵਾਲੀਆ ਵੱਲੋਂ ਸੈਕਟਰ ਅਫਸਰਾਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਉਪ ਮੰਡਲ ਮੈਜਿਸਟ੍ਰੇਟ ਵੱਲੋਂ ਸੈਕਟਰ ਅਫਸਰਾਂ ਨੂੰ ਫਸਲਾਂ ਦੀ ਰਹਿੰਦ ਖੂਹੰਦ ਸਾੜਨ ਨਾਲ ਹੁੰਦੇ ਨੁਕਸਾਨਾਂ ਬਾਰੇ ਕਿਸਾਨਾਂ ਨੂੰ ਸਮਾਂ ਰਹਿੰਦੇ ਸੁਚੇਤ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ। ਐਸ. ਡੀ. ਐਮ. ਚਰਨਜੋਤ ਸਿੰਘ ਵਾਲੀਆ ਵੱਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪਿਛਲੇ ਸਾਲਾਂ ਦੌਰਾਨ ਪਰਾਲੀ ਨੂੰ ਜ਼ਿਆਦਾ ਅੱਗ ਲਗਾਉਣ ਦੀਆਂ ਘਟਨਾਵਾਂ ਜ਼ਿਆਦਾ ਹੋਣ ਵਾਲੇ ਪਿੰਡਾਂ ਦੀਆਂ ਸੂਚੀਆਂ ਤਿਆਰ ਕਰਕੇ ਉਨ੍ਹਾਂ ਪਿੰਡਾਂ ‘ਤੇ ਜ਼ਿਆਦਾ ਧਿਆਨ ਕੇਂਦਰਿਤ ਕਰਨ ਦੀ ਹਦਾਇਤ ਕੀਤੀ। ਐਸ. ਡੀ. ਐਮ ਵਾਲੀਆ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਰਾਲੀ ਦੇ ਪ੍ਰਬੰਧਨ ਲਈ ਪੰਜਾਬ ਸਰਕਾਰ ਵੱਲੋਂ ਸਬਸਿਡੀ ਉਤੇ ਮੁਹੱਈਆ ਕਰਵਾਈ ਜਾ ਰਹੀ ਖੇਤੀ ਮਸ਼ੀਨਰੀ ਦਾ ਲਾਭ ਜ਼ਰੂਰ ਲੈਣ ਅਤੇ ਫਸਲਾਂ ਦੀ ਰਹਿੰਦ ਖੂਹੰਦ ਤੇ ਪਰਾਲੀ ਸਾੜਨ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦਾ ਮਾੜਾ ਰੁਝਾਨ ਹਰ ਕਿਸਾਨ ਦੇ ਨਿੱਜੀ ਯੋਗਦਾਨ ਸਦਕਾ ਹੀ ਰੋਕਿਆ ਜਾ ਸਕਦਾ ਹੈ ਅਤੇ ਸਮਾਜ ਦੇ ਇੱਕ ਜ਼ਿੰਮੇਵਾਰ ਨਾਗਰਿਕ ਵਜੋਂ ਆਪਾਂ ਸਾਰਿਆਂ ਨੂੰ ਮਨੁੱਖਤਾ ਦੇ ਭਲੇ ਲਈ ਅਜਿਹੀਆਂ ਕਾਰਵਾਈਆਂ ਤੋਂ ਮੂੰਹ ਮੋੜਨ ਦੀ ਲੋੜ ਹੈ। ਇਸ ਮੀਟਿੰਗ ਵਿੱਚ ਤਹਿਸੀਲਦਾਰ ਸੁਰਿੰਦਰਪਾਲ ਸਿੰਘ ਪੰਨੂੰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਸਬੰਧਤ ਮਹਿਕਮਿਆਂ ਦੇ ਨੁਮਾਇੰਦੇ ਹਾਜ਼ਰ ਹੋਏ।

Advertisement
Advertisement
Advertisement
Advertisement
Scroll to Top