Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 10:35 am

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਬਿਊਰੋ ਨੇ 15,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਇੰਸਪੈਕਟਰ ਸਹਿਕਾਰੀ ਸਭਾਵਾਂ ਤੋਂ 1,90,000 ਰੁਪਏ ਦੀ ਬੇਹਿਸਾਬੀ ਰਕਮ ਬਰਾਮਦ ਕੀਤੀ

ਵਿਜੀਲੈਂਸ ਬਿਊਰੋ ਨੇ 15,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਇੰਸਪੈਕਟਰ ਸਹਿਕਾਰੀ ਸਭਾਵਾਂ ਤੋਂ 1,90,000 ਰੁਪਏ ਦੀ ਬੇਹਿਸਾਬੀ ਰਕਮ ਬਰਾਮਦ ਕੀਤੀ

ਵਿਜੀਲੈਂਸ ਬਿਊਰੋ ਨੇ 15,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਇੰਸਪੈਕਟਰ ਸਹਿਕਾਰੀ ਸਭਾਵਾਂ ਤੋਂ 1,90,000 ਰੁਪਏ ਦੀ ਬੇਹਿਸਾਬੀ ਰਕਮ ਬਰਾਮਦ ਕੀਤੀ
ਚੰਡੀਗੜ੍ਹ, 8 ਅਗਸਤ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਭੂਰਾ ਕੋਹਨਾ ਬਹੁਮੰਤਵੀ ਸਹਿਕਾਰੀ ਸਭਾ ਵਿਖੇ ਤਾਇਨਾਤ ਸਹਿਕਾਰਤਾ ਇੰਸਪੈਕਟਰ ਗੁਰਿੰਦਰ ਸਿੰਘ ਕੋਲੋਂ 1,90,000 ਰੁਪਏ ਦੀ ਬੇਹਿਸਾਬੀ ਰਕਮ ਬਰਾਮਦ ਕੀਤੀ ਹੈ। ਇਸ ਕਰਮਚਾਰੀ ਨੂੰ ਬੀਤੇ ਦਿਨ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਅਗਲੇਰੀ ਪੁੱਛਗਿੱਛ ਲਈ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਉਨਾਂ ਅੱਗੇ ਕਿਹਾ ਕਿ ਉਕਤ ਮੁਲਜ਼ਮ ਦੀ ਜਾਮਾ ਤਲਾਸ਼ੀ ਦੌਰਾਨ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ 1,90,000 ਰੁਪਏ ਬਰਾਮਦ ਕੀਤੇ ਗਏ ਸਨ ਪਰ ਉਹ ਉਕਤ ਰਕਮ ਦੇ ਸਰੋਤ ਨੂੰ ਜਾਇਜ਼ ਨਹੀਂ ਠਹਿਰਾ ਸਕਿਆ।
ਜ਼ਿਕਰਯੋਗ ਹੈ ਕਿ ਉਕਤ ਇੰਸਪੈਕਟਰ ਨੇ ਸ਼ਿਕਾਇਤਕਰਤਾ ਵਰਿੰਦਰ ਸਿੰਘ ਵਾਸੀ ਤਰਨਤਾਰਨ ਤੋਂ ਉਕਤ ਸਹਿਕਾਰੀ ਸਭਾ ਨੂੰ ਬਹਾਲ ਕਰਨ ਲਈ ਡੇਢ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ, ਜਿਸ ਨੂੰ ਸਰਕਾਰੀ ਫੰਡਾਂ ਦੀ ਦੁਰਵਰਤੋਂ ਦੇ ਦੋਸ਼ਾਂ ਕਾਰਨ ਭੰਗ ਕਰ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਮੁਲਜ਼ਮ ਨੇ ਇਸ ਸਬੰਧੀ ਜਲੰਧਰ ਵਿਖੇ ਸੰਯੁਕਤ ਰਜਿਸਟਰਾਰ ਸਹਿਕਾਰੀ ਸਭਾਵਾਂ ਨੂੰ ਇਸ ਕੰਮ ਲਈ ਮਿਲਣ ਦੇ ਬਹਾਨੇ 15 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ। ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਰੰਗੇ ਹੱਥੀਂ ਕਾਬੂ ਕਰ ਲਿਆ ਸੀ।
ਇਸ ਸਬੰਧੀ ਉਸਦੇ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Advertisement
Advertisement
Advertisement
Advertisement
Scroll to Top