Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 11:33 am

+91 90915 01313 , +91 90916 01313

punjabbanni@gmail.com
punjabbani@yahoo.com

ਪੈਰਿਸ ਵਿਖੇ ਹੋਈਆਂ ਓਲੰਪਿਕ ਵਿਚ ਨੀਰਜ ਚੋਪੜਾ ਨੇ ਭਾਰਤ ਦੇ ਨਾਮ ਕਰਵਾਇਆ ਪਹਿਲਾ ਚਾਂਦੀ ਦਾ ਤਗਮਾ

ਪੈਰਿਸ ਵਿਖੇ ਹੋਈਆਂ ਓਲੰਪਿਕ ਵਿਚ ਨੀਰਜ ਚੋਪੜਾ ਨੇ ਭਾਰਤ ਦੇ ਨਾਮ ਕਰਵਾਇਆ ਪਹਿਲਾ ਚਾਂਦੀ ਦਾ ਤਗਮਾ

ਪੈਰਿਸ ਵਿਖੇ ਹੋਈਆਂ ਓਲੰਪਿਕ ਵਿਚ ਨੀਰਜ ਚੋਪੜਾ ਨੇ ਭਾਰਤ ਦੇ ਨਾਮ ਕਰਵਾਇਆ ਪਹਿਲਾ ਚਾਂਦੀ ਦਾ ਤਗਮਾ
ਪੈਰਿਸ : ਪੈਰਿਸ ਓਲੰਪਿਕ ‘ਚ ਨੀਰਜ ਚੋਪੜਾ ਨੇ ਭਾਰਤ ਨੂੰ ਆਪਣਾ ਪਹਿਲਾ ਚਾਂਦੀ ਦਾ ਤਗਮਾ ਦਿਵਾਇਆ ਹੈ। ਭਾਰਤ ਨੂੰ ਟੋਕੀਓ ਓਲੰਪਿਕ ਚੈਂਪੀਅਨ ਤੋਂ ਸੋਨ ਤਗਮੇ ਦੀ ਉਮੀਦ ਸੀ। ਨੀਰਜ ਚੋਪੜਾ 140 ਕਰੋੜ ਭਾਰਤੀਆਂ ਦੀਆਂ ਸੋਨੇ ਦੀਆਂ ਉਮੀਦਾਂ ਨੂੰ ਬਰਕਰਾਰ ਨਹੀਂ ਰੱਖ ਸਕੇ ਪਰ ਚਾਂਦੀ ਦਾ ਤਗਮਾ ਜਿੱਤ ਕੇ ਇਤਿਹਾਸ ਰਚ ਦਿੱਤਾ। ਚਾਂਦੀ ਦਾ ਤਗਮਾ ਜਿੱਤਣ ਦੇ ਨਾਲ ਹੀ ਨੀਰਜ ਚੋਪੜਾ ਵਿਅਕਤੀਗਤ ਖੇਡਾਂ ਵਿੱਚ ਲਗਾਤਾਰ ਦੋ ਓਲੰਪਿਕ ਤਗਮੇ ਜਿੱਤਣ ਵਾਲੇ ਦੇਸ਼ ਦੇ ਦੂਜੇ ਪੁਰਸ਼ ਖਿਡਾਰੀ ਬਣ ਗਏ ਹਨ। ਉਸ ਤੋਂ ਪਹਿਲਾਂ ਸਿਰਫ ਸੁਸ਼ੀਲ ਕੁਮਾਰ (2008 ਅਤੇ 2012) ਹੀ ਲਗਾਤਾਰ ਦੋ ਓਲੰਪਿਕ ਤਮਗੇ ਜਿੱਤ ਸਕੇ ਸਨ। ਟੋਕੀਓ ਤੋਂ ਚੰਗੀ ਥਰੋਅ, ਪਰ ਸੋਨਾ ਨਹੀਂ ਜਿੱਤ ਸਕਿਆ
ਪੈਰਿਸ ਓਲੰਪਿਕ ‘ਚ ਮੌਜੂਦਾ ਚੈਂਪੀਅਨ ਨੀਰਜ ਚੋਪੜਾ ਨੇ 89.45 ਮੀਟਰ ਜੈਵਲਿਨ ਸੁੱਟਿਆ ਸੀ। ਇਹ ਇਸ ਸੀਜ਼ਨ ਦਾ ਉਸ ਦਾ ਸਰਵੋਤਮ ਪ੍ਰਦਰਸ਼ਨ ਹੈ। ਨੀਰਜ ਨੇ ਇਸ ਪ੍ਰਦਰਸ਼ਨ ਨਾਲ ਚਾਂਦੀ ਦਾ ਤਗਮਾ ਜਿੱਤਿਆ। ਨੀਰਜ ਦੇ ਛੇ ਵਿੱਚੋਂ ਪੰਜ ਥਰੋਅ ਫਾਊਲ ਸਨ। ਸਿਰਫ਼ ਉਸ ਦੀ ਦੂਜੀ ਥਰੋਅ ਸਹੀ ਸੀ, ਜਿਸ ਨਾਲ ਉਸ ਨੂੰ ਤਮਗਾ ਮਿਲਿਆ। ਉਸ ਨੇ ਟੋਕੀਓ ਵਿੱਚ 87.58 ਮੀਟਰ ਥਰੋਅ ਨਾਲ ਸੋਨ ਤਮਗਾ ਜਿੱਤਿਆ ਸੀ।

Advertisement
Advertisement
Advertisement
Advertisement
Scroll to Top