Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 7:51 am

+91 90915 01313 , +91 90916 01313

punjabbanni@gmail.com
punjabbani@yahoo.com

ਪੁਲਿਸ ਡੀ. ਏ. ਵੀ. ਪਟਿਆਲਾ ਦੀ‌ ਵਿਦਿਆਰਥਣ ਜਸਪ੍ਰੀਤ ਕੌਰ ਦਾ ਪੰਜਾਬੀ ਕਵਿਤਾ ਰਚਨਾ ‌ਮੁਕਾਬਲੇ ਵਿੱਚ ਤੀਜਾ ਸਥਾਨ

ਪੁਲਿਸ ਡੀ. ਏ. ਵੀ. ਪਟਿਆਲਾ ਦੀ‌ ਵਿਦਿਆਰਥਣ ਜਸਪ੍ਰੀਤ ਕੌਰ ਦਾ ਪੰਜਾਬੀ ਕਵਿਤਾ ਰਚਨਾ ‌ਮੁਕਾਬਲੇ ਵਿੱਚ ਤੀਜਾ ਸਥਾਨ

ਪੁਲਿਸ ਡੀ. ਏ. ਵੀ. ਪਟਿਆਲਾ ਦੀ‌ ਵਿਦਿਆਰਥਣ ਜਸਪ੍ਰੀਤ ਕੌਰ ਦਾ ਪੰਜਾਬੀ ਕਵਿਤਾ ਰਚਨਾ ‌ਮੁਕਾਬਲੇ ਵਿੱਚ ਤੀਜਾ ਸਥਾਨ
ਪਟਿਆਲਾ : ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਪਟਿਆਲਾ ਵੱਲੋਂ ਵਿਦਿਆਰਥੀਆਂ ਦੀ ਸ਼ਖਸੀਅਤ ਦੇ ਵਿਕਾਸ ਲਈ ਸਮੇਂ- ਸਮੇਂ ਤੇ ਵੱਖ -ਵੱਖ ਪ੍ਰਤੀਯੋਗਤਾਵਾਂ ਵਿੱਚ ਭਾਗ ਲੈਣ ਦੇ ਮੌਕੇ ਦਿੱਤੇ ਜਾਂਦੇ ਹਨ। ਇਸੇ ਨੂੰ ਧਿਆਨ ਵਿੱਚ ਰੱਖਦਿਆਂ ਭਾਸ਼ਾ ਵਿਭਾਗ ਵੱਲੋਂ ਆਯੋਜਿਤ ਕੀਤੇ ਜ਼ਿਲ੍ਹਾ ਪੱਧਰ ਦੇ ਪੰਜਾਬੀ ਕਵਿਤਾ ਰਚਨਾ ਮੁਕਾਬਲੇ ਵਿੱਚ ਵਿਦਿਆਰਥੀਆਂ ਵੱਲੋਂ ਸ਼ਿਰਕਤ ਕੀਤੀ ਗਈ। ਸਕੂਲ ਦੀ 10 ਵੀਂ ਜਮਾਤ ਦੀ ਵਿਦਿਆਰਥਣ ਜਸਪ੍ਰੀਤ ਕੌਰ ਪੰਜਾਬੀ ਕਵਿਤਾ ਰਚਨਾ ਵਿੱਚ ਤੀਸਰਾ ਸਥਾਨ ਹਾਸਲ ਕਰਨ ਵਿੱਚ ਕਾਮਯਾਬ ਰਹੀ । ਇਸ ਮੁਕਾਬਲੇ ਵਿੱਚ ਪੰਜਾਹ ਸਕੂਲਾਂ ਦੇ ਲੱਗਭੱਗ 100 ਵਿਦਿਆਰਥੀਆਂ ਨੇ ਸ਼ਿਰਕਤ ਕੀਤੀ ਸੀ। ਉਸ ਨੂੰ ਭਾਸ਼ਾ ਵਿਭਾਗ ਵੱਲੋਂ ਸਰਟੀਫਿਕੇਟ ਅਤੇ ਨਕਦ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ ਗਿਆ।‌ ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਸ੍ਰੀ ਮਤੀ ਸੁਖਜੀਤ ਕੌਰ ਜੀ ਨੇ ਜਸਪ੍ਰੀਤ ਕੌਰ ਅਤੇ ਸਕੂਲ ਦੇ ਪੰਜਾਬੀ ਵਿਭਾਗ ਦੇ ਅਧਿਆਪਕ ਉਪਾਸਨਾ ਕਟਾਰੀਆਂ ਨੂੰ ਵੀ ਉਹਨਾਂ ਦੀ ਰਹਿਨੁਮਾਈ ਦੇ ਲਈ ਵਧਾਈ ਦਿੱਤੀ ਉਹਨਾਂ ਨੇ ਬਾਕੀ ਵਿਦਿਆਰਥੀਆਂ ਨੂੰ ਵੀ ਮਿਹਨਤ ਕਰਕੇ ਸਫਲਤਾ ਦੀਆਂ ਬੁਲੰਦੀਆਂ ਤੱਕ ਪਹੁੰਚਣ ਦੀ ਪ੍ਰੇਰਨਾ ਦਿੱਤੀ ।

Advertisement
Advertisement
Advertisement
Advertisement
Scroll to Top