Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 8:38 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੇ ਇਲੈਕਟ੍ਰੌਨਿਕਸ ਅਤੇ ਕਮਿਊਨੀਕੇਸ਼ਨ ਇੰਜਨੀਅਰਿੰਗ ਵਿਭਾਗ ਨੇ ਕਰਵਾਇਆ ਓਰੀਐਂਟੇਸ਼ਨ ਪ੍ਰੋਗਰਾਮ

ਪੰਜਾਬੀ ਯੂਨੀਵਰਸਿਟੀ ਦੇ ਇਲੈਕਟ੍ਰੌਨਿਕਸ ਅਤੇ ਕਮਿਊਨੀਕੇਸ਼ਨ ਇੰਜਨੀਅਰਿੰਗ ਵਿਭਾਗ ਨੇ ਕਰਵਾਇਆ ਓਰੀਐਂਟੇਸ਼ਨ ਪ੍ਰੋਗਰਾਮ

ਪੰਜਾਬੀ ਯੂਨੀਵਰਸਿਟੀ ਦੇ ਇਲੈਕਟ੍ਰੌਨਿਕਸ ਅਤੇ ਕਮਿਊਨੀਕੇਸ਼ਨ ਇੰਜਨੀਅਰਿੰਗ ਵਿਭਾਗ ਨੇ ਕਰਵਾਇਆ ਓਰੀਐਂਟੇਸ਼ਨ ਪ੍ਰੋਗਰਾਮ
ਪਟਿਆਲਾ, 8 ਅਗਸਤ : ਪੰਜਾਬੀ ਯੂਨੀਵਰਸਿਟੀ ਦੇ ਇਲੈਕਟ੍ਰੌਨਿਕਸ ਅਤੇ ਕਮਿਊਨੀਕੇਸ਼ਨ ਇੰਜਨੀਅਰਿੰਗ ਵਿਭਾਗ ਵੱਲੋਂ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਈ. ਸੀ. ਐੱਮ. ਅਤੇ ਈ. ਸੀ. ਈ. ਦੇ ਨਵੇਂ ਵਿਦਿਆਰਥੀਆਂ ਲਈ ਕਰਵਾਏ ਇਸ ਪ੍ਰੋਗਰਾਮ ਦੌਰਾਨ ਯੂਨੀਵਰਸਿਟੀ ਦੇ ਹੀ ਮਕੈਨੀਕਲ ਇੰਜਨੀਅਰਿੰਗ ਵਿਭਾਗ ਤੋਂ ਡਾ. ਲਕਸ਼ਮੀ ਸ਼ੰਕਰ ਵੱਲੋਂ ਐੱਨ. ਪੀ. ਟੀ. ਈ. ਐੱਲ. ਸਵੈਯਮ ਸੰਬੰਧੀ ਜਾਗਰੂਕਤਾ ਲਈ ਭਾਸ਼ਣ ਦਿੱਤਾ ਗਿਆ । ਵਿਭਾਗ ਮੁਖੀ ਡਾ. ਕੁਲਵਿੰਦਰ ਸਿੰਘ ਮੱਲ੍ਹੀ ਵੱਲੋਂ ਆਪਣੇ ਸਵਾਗਤੀ ਭਾਸ਼ਣ ਦੌਰਾਨ ਵਿਦਿਆਰਥੀਆਂ ਨੂੰ ਵੱਖ-ਵੱਖ ਟੈਕਨੀਕਲ ਗਤੀਵਿਧੀਆਂ ਵਿੱਚ ਸ਼ਿਰਕਤ ਕਰਨ ਹਿਤ ਪ੍ਰੇਰਿਆ । ਡਾ. ਰਿਚਾ ਸ਼ਰਮਾ ਨੇ ਇਸ ਮੌਕੇ ਬੋਲਦਿਆਂ ਵਿਭਾਗ ਵਿਚਲੇ ਟੈਕਨੀਕਲ ਕਲੱਬ ਅਤੇ ਇਸ ਵੱਲੋਂ ਕਰਵਾਈਆਂ ਜਾਂਦੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ । ਡਾ. ਪ੍ਰੀਤ ਵੱਲੋਂ ਵਿਭਾਗ ਦੀ ਪ੍ਰਯੋਗਸ਼ਾਲਾ ਬਾਰੇ ਜਾਣੂ ਕਰਵਾਇਆ ਗਿਆ । ਵਿਭਾਗ ਵਿਚਲੇ ਤੀਜੇ ਸਾਲ ਦੇ ਵਿਦਿਆਰਥੀਆਂ ਨੇ ਇਸ ਮੌਕੇ ਹਵਾਈ ਜਹਾਜ਼ ਦੀ ਫ਼ੈਬਰੀਕੇਸ਼ਨ ਨਾਲ਼ ਸੰਬੰਧਤ ਆਪਣਾ ਇੱਕ ਪ੍ਰਾਜੈਕਟ ਵੀ ਪ੍ਰਦਸ਼ਿਤ ਕੀਤਾ ।

Advertisement
Advertisement
Advertisement
Advertisement
Scroll to Top